> Bolda Punjab -ਜੋਗਿੰਦਰ ਪਾਲ ਭਾਟਾ ਨੂੰ ਬਲਾਕ ਘੱਲ ਖੁਰਦ ਦਾ ਇੰਚਾਰਜ ਨਿਯੁਕਤ ਕੀਤਾ ਗਿਆ
IMG-LOGO
ਹੋਮ ਪੰਜਾਬ : ਜੋਗਿੰਦਰ ਪਾਲ ਭਾਟਾ ਨੂੰ ਬਲਾਕ ਘੱਲ ਖੁਰਦ ਦਾ ਇੰਚਾਰਜ ਨਿਯੁਕਤ...

ਜੋਗਿੰਦਰ ਪਾਲ ਭਾਟਾ ਨੂੰ ਬਲਾਕ ਘੱਲ ਖੁਰਦ ਦਾ ਇੰਚਾਰਜ ਨਿਯੁਕਤ ਕੀਤਾ ਗਿਆ

ਭਾਟਾ ਗੁਰੂਹਰਸਹਾਏ ਤੋਂ ਕਾਂਗਰਸ ਪਾਰਟੀ ਦੇ ਪ੍ਰਬਲ ਉਮੀਦਵਾਰ ਹਨ

ਜ਼ਿਲ੍ਹਾ ਪ੍ਰਧਾਨ ਸਰਦਾਰ ਕੁਲਬੀਰ ਸਿੰਘ ਜ਼ੀਰਾ ਪ੍ਰਤੀ ਪ੍ਰਗਟਾਇਆ ਧੰਨਵਾਦ

Admin user - May 11, 2026 04:07 PM
IMG

 ਵਿਸ਼ਵਜੀਤ ਸਿੰਘ ਥਿੰਦ 

ਫਿਰੋਜ਼ਪੁਰ / ਘੱਲ ਖੁਰਦ: 11  ਮਈ 2025 ,

ਕਾਂਗਰਸ ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਜੋਗਿੰਦਰ ਪਾਲ ਭਾਟਾ ਨੂੰ ਬਲਾਕ ਘੱਲ ਖੁਰਦ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਆਪਣੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੋਗਿੰਦਰ ਪਾਲ ਭਾਟਾ ਨੇ ਕਾਂਗਰਸ ਪਾਰਟੀ ਦੀ ਹਾਈਕਮਾਂਡ, ਜ਼ਿਲ੍ਹਾ ਲੀਡਰਸ਼ਿਪ ਅਤੇ ਸਮੂਹ ਸੀਨੀਅਰ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਕੁਲਬੀਰ ਸਿੰਘ ਜ਼ੀਰਾ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਭਾਟਾ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਇਲਾਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਨਗੇ।

ਇਸ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜੋਗਿੰਦਰ ਪਾਲ ਭਾਟਾਨੂੰ ਪਿਛਲੇ ਦਿਨੀਂ ਜਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰੈਸੀਡੈਂਟ ਨਿਯੁਕਤ ਕੀਤੇ ਗਏ ਸੀ । ਉਹ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਕਾਂਗਰਸ ਪਾਰਟੀ ਦੇ ਪ੍ਰਬਲ ਉਮੀਦਵਾਰ ਹਨ ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.