> Bolda Punjab -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ:-ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਦਿਖਾਇਆ-ਮੁੱਖ ਮੰਤਰੀ
IMG-LOGO
ਹੋਮ ਪੰਜਾਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ:-ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ...

ਮੈਂ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕਰਦਾ ਹਾਂ; ਪੰਜਾਬ ਹਰ ਸੰਭਵ ਮਦਦ ਦੇਣ ਲਈ ਤਿਆਰ-ਮੁੱਖ ਮੰਤਰੀ...

ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਜੁਅੱਰਤ ਕਰਨ ਵਾਲੇ ਨੂੰ ਹੁਣ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਬਿਤਾਉਣੀ ਪਵੇਗੀ-ਮੁੱਖ ਮੰਤਰੀ ਭਗਵੰਤ ਸਿੰਘ...

Admin user - May 18, 2026 09:13 PM
IMG

  ਬੋਲਦਾ ਪੰਜਾਬ 

ਪਟਨਾ, 18 ਮਈ, 2026

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਪੂਰੇ ਦੇਸ਼ ਨੂੰ ਦਿਖਾਇਆ ਹੈ। ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਭਲੇ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਵਨ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਪੰਜਾਬ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਸੁਭਾਗ ਬਖਸ਼ਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

 

ਬੇਅਦਬੀ ਨੂੰ ਕਰੋੜਾਂ ਲੋਕਾਂ ਦੀ ਆਸਥਾ ਵਿਰੁੱਧ ਨਾ-ਮੁਆਫ਼ੀਯੋਗ ਜੁਰਮ ਦੱਸਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਅਜਿਹਾ ਹੀ ਸਖ਼ਤ ਕਾਨੂੰਨ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਬੰਧ ਵਿੱਚ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਜੁਰਅੱਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਆਪਣੀ ਸਾਰੀ ਉਮਰ ਜੇਲ੍ਹ ਵਿੱਚ ਬਿਤਾਉਣੀ ਪਵੇਗੀ। ਉਨ੍ਹਾਂ ਨੇ ਇਹ ਸਖ਼ਤ ਸੁਨੇਹਾ ਦਿੱਤਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਹਰਕਤ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

ਆਪਣੇ ਐਕਸ ਹੈਂਡਲ 'ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਮੈਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਜਨਮ ਭੂਮੀ ਅਤੇ ਚਰਨ ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਮੈਂ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਪੰਜਾਬ, ਪੰਜਾਬੀਆਂ ਤੇ ਸਮੁੱਚੀ ਸਿੱਖ ਸੰਗਤ ਦੀ ਖੁਸ਼ਹਾਲੀ, ਤੰਦਰੁਸਤੀ ਤੇ ਸਦਾ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਮੈਂ ਗੁਰੂ ਸਾਹਿਬ ਦਾ ਦਿਲੋਂ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੇ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਮੌਕਾ ਦੇ ਕੇ ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਦਾ ਸੁਭਾਗ ਬਖਸ਼ਿਆ। ਉਨ੍ਹਾਂ ਲ਼ਿਖਿਆ, ''ਗੁਰੂ ਸਾਹਿਬ ਸਭਨਾਂ 'ਤੇ ਆਪਣੀ ਮਿਹਰ ਤੇ ਆਸ਼ੀਰਵਾਦ ਬਣਾ ਕੇ ਰੱਖਣ।''

 

ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ (ਪਟਨਾ ਸਾਹਿਬ) ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਦੀ ਇਲਾਹੀ ਹਜ਼ੂਰੀ 'ਚ ਮੱਥਾ ਟੇਕ ਕੇ, ਮੈਂ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ 'ਚ ਵਸਦੀ ਸਮੁੱਚੀ ਸਿੱਖ ਸੰਗਤ ਦੀ ਖੁਸ਼ਹਾਲੀ, ਤੰਦਰੁਸਤੀ ਅਤੇ ਸਦੀਵੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।”

 

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖ ਹੀ ਨਹੀਂ, ਸਗੋਂ ਹਰ ਮਨੁੱਖ ਨੂੰ ਸਾਡੇ ਮਹਾਨ ਗੁਰੂਆਂ ਦੇ ਆਸ਼ੀਰਵਾਦ ਵਾਲੀ ਪਵਿੱਤਰ ਧਰਤੀ ਤੋਂ ਸ਼ਕਤੀ ਅਤੇ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਦਇਆ-ਭਾਵਨਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਅਰਦਾਸ ਕੀਤੀ ਕਿ ਸੂਬੇ 'ਚ ਆਪਸੀ ਏਕਤਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇ।” ਉਨ੍ਹਾਂ ਅੱਗੇ ਕਿਹਾ ਕਿ ਮੈਂ ਸੂਬੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਉਨ੍ਹਾਂ ਦੀ ਸੇਵਾ ਕਰਨ ਲਈ ਸਰਵ ਸ਼ਕਤੀਮਾਨ ਪ੍ਰਮਾਤਮਾ ਤੋਂ ਅਸ਼ੀਰਵਾਦ ਮੰਗਿਆ।

 

ਮੁੱਖ ਮੰਤਰੀ ਨੇ ਅੱਗੇ ਕਿਹਾ, “ਇਸ ਪਵਿੱਤਰ ਧਰਤੀ 'ਤੇ ਮੱਥਾ ਟੇਕਣ ਤੋਂ ਬਾਅਦ, ਮੈਂ ਨਵੀਂ ਤੇ ਵਿਲੱਖਣ ਊਰਜਾ ਮਹਿਸੂਸ ਕਰ ਰਿਹਾ ਹਾਂ। ਇਸ ਫੇਰੀ ਨੇ ਮੈਨੂੰ ਮਿਸ਼ਨਰੀ ਜੋਸ਼ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਨਵੇਂ ਉਤਸ਼ਾਹ ਅਤੇ ਹੌਸਲੇ ਨਾਲ ਭਰ ਦਿੱਤਾ ਹੈ।”

 

ਗੁਰੂ ਸਾਹਿਬ ਦਾ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਖਵਾਲੀ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ, “ਗੁਰੂ ਸਾਹਿਬ ਨੇ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਬਖਸ਼ੀ ਹੈ। ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਾਣ ਨੂੰ ਕਾਇਮ ਰੱਖਣਾ ਸਾਡਾ ਸਭ ਦਾ ਇਖਲਾਕੀ ਫ਼ਰਜ਼ ਹੈ।”

 

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਗੁਰੂ ਸਾਹਿਬ ਇਸੇ ਤਰ੍ਹਾਂ ਸਭਨਾਂ 'ਤੇ ਆਪਣੀ ਅਪਾਰ-ਕਿਰਪਾ ਤੇ ਆਸ਼ੀਰਵਾਦ ਬਣਾ ਕੇ ਰੱਖਣਗੇ ਅਤੇ ਪੰਜਾਬ ਨੂੰ ਵਧੇਰੇ ਖੁਸ਼ਹਾਲੀ, ਸ਼ਾਂਤੀ ਅਤੇ ਰੰਗਲੇ ਪੰਜਾਬ ਦੇ ਮਾਰਗ ਵੱਲ ਲੈ ਜਾਣਗੇ।

 

ਇਸ ਮੌਕੇ ਮੁੱਖ ਮੰਤਰੀ ਨਾਲ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.