>
ਤਾਜਾ ਖਬਰਾਂ
ਬੋਲਦਾ ਪੰਜਾਬ ਬਿਊਰੋ,
ਗੁਰੂ ਹਰਸਹਾਏ 23 ਮਈ 2026: ਸ਼ਿਰੋਮਣੀ ਅਕਾਲੀ ਦਲ ਦੇ ਆਗੂ ਅਤੇ ਪਿੰਡ ਸ਼ੇਖੜ੍ਹਾ ਦੇ ਸਰਪੰਚ ਅਸ਼ੋਕ ਕੁਮਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪੂਜਨੀਕ ਤਾਈ ਜੀ ਮਾਤਾ ਸੁਮਿਤਰਾਂ ਦੇਵੀ ਸਵਾਸ ਤਿਆਗਦਿਆਂ ਅਕਾਲ ਚਲਾਣਾ ਕਰ ਗਏ।
ਇਸ ਦੁੱਖ ਦੀ ਘੜੀ ਵਿੱਚ ਇਲਾਕੇ ਦੀਆਂ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਨੇ ਅਸ਼ੋਕ ਕੁਮਾਰ ਸਰਪੰਚ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਮਾਤਾ ਜੀ ਦਾ ਅੰਤਿਮ ਸਸਕਾਰ ਅੱਜ ਸ਼ਾਮ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕੀਤਾ ਜਾਵੇਗਾ।
Get all latest content delivered to your email a few times a month.