> Bolda Punjab -ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ
IMG-LOGO
ਹੋਮ ਪੰਜਾਬ : ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਕੰਗ ਨੇ ਦੁਹਰਾਇਆ ਕਿ ਪੰਜਾਬ ਦੇ ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਚੁਣ ਕੇ ਇਮਾਨਦਾਰ ਅਤੇ ਵਿਕਾਸ ਪੱਖੀ ਰਾਜਨੀਤੀ ਦਾ ਸਮਰਥਨ ਕਰਨਾ ਚਾਹੀਦਾ ਹੈ,

ਤਾਂ ਜੋ ਸੂਬੇ ਵਿੱਚ ਤਰੱਕੀ ਅਤੇ ਲੋਕ ਭਲਾਈ ਦੇ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਨੂੰ ਹੋਰ ਮਜ਼ਬੂਤੀ ਮਿਲ ਸਕੇ।

Shabdish Thind - May 25, 2026 10:04 PM
IMG

ਸ਼ਬਦੀਸ਼ ਥਿੰਦ 

ਚੰਡੀਗੜ੍ਹ, 25 ਮਈ

 

ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ 26 ਮਈ ਨੂੰ ਸੂਬੇ ਭਰ ਵਿੱਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਕਮੇਟੀ ਚੋਣਾਂ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਦਿਲੋਂ ਅਪੀਲ ਕੀਤੀ।

 

ਕੰਗ ਨੇ ਕਿਹਾ ਕਿ ਕੱਲ੍ਹ (26 ਮਈ) ਨੂੰ ਪੰਜਾਬ ਭਰ ਦੀਆਂ ਕਈ ਨਗਰ ਨਿਗਮਾਂ ਵਿੱਚ ਵੋਟਾਂ ਪੈਣਗੀਆਂ, ਜਿਨ੍ਹਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਨਾਲ-ਨਾਲ ਮੋਹਾਲੀ ਨਗਰ ਨਿਗਮ ਵੀ ਸ਼ਾਮਲ ਹੈ। ਉਨ੍ਹਾਂ ਪੰਜਾਬ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਉਮੀਦਵਾਰਾਂ ਦੀ ਭਾਰੀ ਜਿੱਤ ਯਕੀਨੀ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ।

 

ਕੰਗ ਨੇ ਕਿਹਾ ਕਿ ਸਥਾਨਕ ਸੰਸਥਾਵਾਂ ਅਤੇ ਨਗਰ ਨਿਗਮ ਸੰਸਥਾਵਾਂ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਬਿਹਤਰ ਨਾਗਰਿਕ ਬੁਨਿਆਦੀ ਢਾਂਚੇ, ਜਨਤਕ ਸਹੂਲਤਾਂ, ਸਫਾਈ, ਵਿਕਾਸ ਕਾਰਜਾਂ ਅਤੇ ਵਸਨੀਕਾਂ ਨੂੰ ਦਰਪੇਸ਼ ਰੋਜ਼ਾਨਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਤੌਰ 'ਤੇ ਯੋਗਦਾਨ ਪਾਉਂਦੀਆਂ ਹਨ।

 

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕੰਗ ਨੇ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਭਰ ਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਵੱਡੇ ਕਦਮ ਚੁੱਕੇ ਹਨ।

 

ਵੋਟਰਾਂ ਨੂੰ ਅਪੀਲ ਕਰਦਿਆਂ ਕੰਗ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਕੇ ‘ਆਪ’ ਉਮੀਦਵਾਰਾਂ ਦੇ ਪੱਖ ਵਿੱਚ ਵੋਟ ਪਾਉਣ ਲਈ ਕਿਹਾ। ਉਨ੍ਹਾਂ ਨੇ ਖਾਸ ਤੌਰ 'ਤੇ ਮੋਹਾਲੀ ਨਗਰ ਨਿਗਮ ਅਤੇ ਨਵਾਂ ਗਾਉਂ, ਕੁਰਾਲੀ, ਚਮਕੌਰ ਸਾਹਿਬ, ਰੂਪਨਗਰ, ਕੀਰਤਪੁਰ ਸਾਹਿਬ, ਅਨੰਦਪੁਰ ਸਾਹਿਬ, ਨੰਗਲ, ਗੜ੍ਹਸ਼ੰਕਰ, ਬੰਗਾ ਅਤੇ ਨਵਾਂਸ਼ਹਿਰ ਸਮੇਤ ਹੋਰ ਨਗਰ ਕੌਂਸਲਾਂ ਦਾ ਜ਼ਿਕਰ ਕੀਤਾ, ਜਿੱਥੇ ਭਲਕੇ ਵੋਟਾਂ ਪੈਣੀਆਂ ਹਨ।

 

ਕੰਗ ਨੇ ਦੁਹਰਾਇਆ ਕਿ ਪੰਜਾਬ ਦੇ ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਚੁਣ ਕੇ ਇਮਾਨਦਾਰ ਅਤੇ ਵਿਕਾਸ ਪੱਖੀ ਰਾਜਨੀਤੀ ਦਾ ਸਮਰਥਨ ਕਰਨਾ ਚਾਹੀਦਾ ਹੈ, ਤਾਂ ਜੋ ਸੂਬੇ ਵਿੱਚ ਤਰੱਕੀ ਅਤੇ ਲੋਕ ਭਲਾਈ ਦੇ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਨੂੰ ਹੋਰ ਮਜ਼ਬੂਤੀ ਮਿਲ ਸਕੇ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.