> Bolda Punjab -ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ - ਕੇਜਰੀਵਾਲ
IMG-LOGO
ਹੋਮ ਪੰਜਾਬ : ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ...

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ - ਕੇਜਰੀਵਾਲ

ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ ਅਤੇ ਨੌਜਵਾਨਾਂ ਦੇ ਭਵਿੱਖ ਦਾ ਸੌਦਾ ਹੋ ਰਿਹਾ ਹੈ - ਕੇਜਰੀਵਾਲ

ਪ੍ਰਧਾਨ ਮੰਤਰੀ ਤੋਂ ਨਾ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾ ਰਿਹਾ ਹੈ ਅਤੇ ਨਾ ਹੀ ਪ੍ਰੀਖਿਆਵਾਂ ਇਮਾਨਦਾਰੀ ਨਾਲ ਕਰਵਾਈਆਂ ਜਾ ਰਹੀਆਂ ਹਨ - ਮਨੀਸ਼ ਸਿਸੋਦੀਆ

Admin user - May 26, 2026 10:36 PM
IMG

    ਬੋਲਦਾ ਪੰਜਾਬ 

ਨਵੀਂ ਦਿੱਲੀ, 26 ਮਈ , 2026

 

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ।

 

ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12ਵੀਂ ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਕਈ ਥਾਵਾਂ ਤੋਂ ਸ਼ਿਕਾਇਤ ਆ ਰਹੀ ਹੈ ਕਿ ਸਰਵਰ ਵਿੱਚ ਖਰਾਬੀ ਆ ਗਈ, ਕਈ ਥਾਵਾਂ 'ਤੇ ਪ੍ਰੀਖਿਆ ਕੇਂਦਰਾਂ 'ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬੁਲਾ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ਸਰਕਾਰ ਹੈ? ਜੋ ਇੱਕ ਪੇਪਰ ਵੀ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ?

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਦੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਕਰੋੜਾਂ ਬੱਚਿਆਂ ਅਤੇ ਨੌਜਵਾਨਾਂ ਦੇ ਭਵਿੱਖ ਦਾ ਸੌਦਾ ਹੋ ਰਿਹਾ ਹੈ। ਇਹ ਸਿੱਖਿਆ ਮਾਫ਼ੀਆ ਐਵੇਂ ਹੀ ਫਲ-ਫੁੱਲ ਨਹੀਂ ਰਿਹਾ। ਇਹਨਾਂ ਨੂੰ ਸ਼ਹਿ ਦੇਣ ਵਾਲੇ ਸਿਖਰ 'ਤੇ ਬੈਠੇ ਦੋ ਲੋਕ ਹਨ। ਜੇਕਰ ਆਪਣਾ ਭਵਿੱਖ ਸੁਰੱਖਿਅਤ ਚਾਹੁੰਦੇ ਹੋ ਤਾਂ ਤੁਹਾਨੂੰ ਹੀ ਕੁਝ ਕਰਨਾ ਪਵੇਗਾ।

 

ਦੂਜੇ ਪਾਸੇ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ "ਆਪ" ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਇੱਕ ਵੀ ਦਿਨ ਅਜਿਹਾ ਨਹੀਂ ਲੰਘਿਆ ਜਦੋਂ ਕੋਈ ਪੇਪਰ ਲੀਕ ਦਾ ਮਾਮਲਾ ਸਾਹਮਣੇ ਨਾ ਆਇਆ ਹੋਵੇ। ਕਿਸੇ ਪ੍ਰੀਖਿਆ ਵਿੱਚ ਹੋਈ ਧਾਂਦਲੀ ਨੂੰ ਲੈ ਕੇ ਲੋਕਾਂ ਨੂੰ ਗੁੱਸਾ ਨਾ ਆਇਆ ਹੋਵੇ ਜਾਂ ਕਿਸੇ ਐਗਜ਼ਾਮ ਨੂੰ ਲੈ ਕੇ ਹੰਗਾਮਾ ਨਾ ਹੋਇਆ ਹੋਵੇ। ਨੀਟ ਦਾ ਪੇਪਰ ਲੀਕ ਹੋਇਆ। ਫਿਰ ਸੀਬੀਐਸਈ ਦੀ ਪ੍ਰੀਖਿਆ ਵਿੱਚ ਮੁਲਾਂਕਣ (ਮਾਰਕਿੰਗ) ਦਾ ਘੁਟਾਲਾ ਸਾਹਮਣੇ ਆ ਗਿਆ। ਯੂਪੀਐਸਸੀ ਦੀ ਪ੍ਰੀਖਿਆ ਨੂੰ ਲੈ ਕੇ ਬਵਾਲ ਹੋ ਗਿਆ। ਅਜੇ ਉੱਤਰ ਪ੍ਰਦੇਸ਼ ਵਿੱਚ ਬੋਰਡ ਦੀ ਪ੍ਰੀਖਿਆ ਹੋਈ, ਉੱਥੇ ਵੀਆਈਪੀ ਰੋਲ ਨੰਬਰਾਂ ਨੂੰ ਲੈ ਕੇ ਹੰਗਾਮਾ ਹੋ ਗਿਆ। ਅੱਜ ਪੂਰਾ ਦਿਨ ਐਸਐਸਸੀ ਦੇ ਜੋ ਵਿਦਿਆਰਥੀ ਪ੍ਰੀਖਿਆ ਦੇਣ ਗਏ ਸਨ, ਉਹ ਸੜਕਾਂ 'ਤੇ ਪ੍ਰਦਰਸ਼ਨ ਕਰਦੇ ਰਹੇ ਕਿਉਂਕਿ ਉਨ੍ਹਾਂ ਨਾਲ ਧੋਖਾ ਹੋ ਗਿਆ। ਦੇਸ਼ ਵਿੱਚ ਇਹ ਚੱਲ ਕੀ ਰਿਹਾ ਹੈ?

 

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਚੋਣਾਂ ਜਿੱਤਣ 'ਤੇ ਜਿੰਨਾ ਧਿਆਨ ਦਿੰਦੇ ਹਨ, ਜੇਕਰ ਉਸ ਦਾ ਇੱਕ ਫੀਸਦੀ ਵੀ ਦੇਸ਼ ਵਿੱਚ ਪੇਪਰ ਠੀਕ ਕਰਵਾਉਣ 'ਤੇ ਦੇ ਦੇਣ, ਤਾਂ ਪੇਪਰ ਠੀਕ ਹੋਣ ਲੱਗ ਜਾਣਗੇ ਅਤੇ ਨੌਜਵਾਨਾਂ ਦਾ ਭਵਿੱਖ ਬਣਨ ਲੱਗੇਗਾ। ਪਰ ਉਨ੍ਹਾਂ ਨੂੰ ਤਾਂ ਇਸ ਦੀ ਚਿੰਤਾ ਹੀ ਨਹੀਂ ਹੈ। ਪ੍ਰਧਾਨ ਮੰਤਰੀ ਪੂਰੇ ਦੇਸ਼ ਨੂੰ ਗੁਮਰਾਹ ਕਰ ਸਕਦੇ ਹਨ, ਪਰ ਇਸ ਦੇਸ਼ ਦੇ ਨੌਜਵਾਨਾਂ ਨੂੰ ਗੁਮਰਾਹ ਨਹੀਂ ਕਰ ਸਕਦੇ। ਇਹ ਨਵੇਂ ਦੌਰ ਦਾ ਨੌਜਵਾਨ ਹੈ, ਇਹ ਸਬਕ ਸਿਖਾਉਣਾ ਜਾਣਦਾ ਹੈ।

 

ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਨਾ ਤੁਹਾਡੇ ਤੋਂ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾ ਰਹੀ ਹੈ, ਨਾ ਪ੍ਰੀਖਿਆਵਾਂ ਇਮਾਨਦਾਰੀ ਨਾਲ ਕਰਵਾਈਆਂ ਜਾ ਰਹੀਆਂ ਹਨ। ਦੇਸ਼ ਦਾ ਨੌਜਵਾਨ ਪੁੱਛ ਰਿਹਾ ਹੈ ਕਿ ਜਦੋਂ ਤੁਹਾਡੇ ਤੋਂ ਸਿਸਟਮ ਹੀ ਨਹੀਂ ਸੰਭਾਲਿਆ ਜਾ ਰਿਹਾ, ਤਾਂ ਕੁਰਸੀ ਛੱਡ ਕਿਉਂ ਨਹੀਂ ਦਿੰਦੇ?

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.