>
ਤਾਜਾ ਖਬਰਾਂ
ਬੋਲਦਾ ਪੰਜਾਬ ਬਿਊਰੋ
ਚੰਡੀਗੜ੍ਹ, 28 ਮਈ 2026: ਪੰਜਾਬ ਭਾਜਪਾ ਵਿੱਚ ਵੱਡਾ ਸੰਗਠਨਾਤਮਕ ਬਦਲਾਅ ਕਰਦਿਆਂ ਪਾਰਟੀ ਹਾਈਕਮਾਂਡ ਨੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਇਹ ਨਿਯੁਕਤੀ ਪਾਰਟੀ ਹਾਈਕਮਾਂਡ ਦੀ ਸਹਿਮਤੀ ਨਾਲ ਕੀਤੀ ਗਈ ਹੈ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲ ਦਾ ਕਾਰਜਕਾਲ ਜੁਲਾਈ ਵਿੱਚ ਖਤਮ ਹੋਣ ਜਾ ਰਿਹਾ ਹੈ। ਹਾਲਾਂਕਿ ਇਸ ਦੌੜ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ, ਸਤਨਾਮ ਸਿੰਘ ਸੰਧੂ ਅਤੇ ਰਵਨੀਤ ਸਿੰਘ ਬਿੱਟੂ ਦੇ ਨਾਮਾਂ 'ਤੇ ਵੀ ਚਰਚਾ ਹੋ ਰਹੀ ਸੀ, ਪਰ ਅਖੀਰ ਮੋਹਰ ਕੇਵਲ ਸਿੰਘ ਢਿੱਲੋਂ ਦੇ ਨਾਂ 'ਤੇ ਲੱਗੀ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਸੁਨੀਲ ਜਾਖੜ ਨੂੰ ਰਾਜ ਸਭਾ ਭੇਜਿਆ ਜਾਵੇਗਾ ਜਾਂ ਫਿਰ ਕੇਂਦਰੀ ਕੈਬਨਿਟ ਵਿੱਚ ਉਨ੍ਹਾਂ ਦੀ ਐਂਟਰੀ ਹੋਵੇਗੀ।
ਜੱਟ ਸਿੱਖ ਚਿਹਰੇ 'ਤੇ ਖੇਡਿਆ ਦਾਅ
ਕੇਵਲ ਸਿੰਘ ਢਿੱਲੋਂ, ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹdefinitionsਦ ਨਜ਼ਦੀਕੀ ਮੰਨੇ ਜਾਂਦੇ ਹਨ, ਪਿਛਲੇ ਲੰਬੇ ਸਮੇਂ ਤੋਂ ਭਾਜਪਾ ਵਿੱਚ ਸਰਗਰਮ ਹਨ। ਉਨ੍ਹਾਂ ਨੇ ਸੰਗਰੂਰ ਜ਼ਿਮਨੀ ਚੋਣ ਵਿੱਚ ਵੀ ਪਾਰਟੀ ਲਈ ਚੰਗੀ ਕਾਰਗੁਜ਼ਾਰੀ ਦਿਖਾਈ ਸੀ। ਲਾਂਕਿ ਰਾਣਾ ਗੁਰਮੀਤ ਸਿੰਘ ਸੋਢੀ, ਸਤਨਾਮ ਸਿੰਘ ਸੰਧੂ , ਰਵਨੀਤ ਸਿੰਘ ਬਿੱਟੂ ਦੇ ਨਾਮ ਤੇ ਚਰਚਾ ਹੋ ਰਹੀ ਸੀ , ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਇੱਕ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ ਤਹਿਤ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੇ ਨਾਮ ਪਿੱਛੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੀ ਸਹਿਮਤੀ ਅਤੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਮਜ਼ਬੂਤ ਜੱਟ ਸਿੱਖ ਚਿਹਰੇ ਦੀ ਜ਼ਰੂਰਤ ਨੂੰ ਮੁੱਖ ਵਜ੍ਹਾ ਮੰਨਿਆ ਜਾ ਰਿਹਾ ਹੈ।
ਸਿਆਸੀ ਅਤੇ ਕਾਰੋਬਾਰੀ ਸਫ਼ਰ
75 ਸਾਲਾ ਕੇਵਲ ਸਿੰਘ ਢਿੱਲੋਂ ਜੂਨ 2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ 2007 ਤੋਂ 2017 ਤੱਕ ਲਗਾਤਾਰ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਹਨ ਅਤੇ ਸੂਬੇ ਦੇ ਇੱਕ ਸਫਲ ਕਾਰੋਬਾਰੀ ਵਜੋਂ ਵੀ ਜਾਣੇ ਜਾਂਦੇ ਹਨ।
ਪਾਰਟੀ ਹੁਣ ਉਨ੍ਹਾਂ ਦੇ ਸੰਗਠਨਾਤਮਕ ਤਜ਼ਰਬੇ 'ਤੇ ਵੱਡਾ ਭਰੋਸਾ ਕਰ ਰਹੀ ਹੈ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕਾਡਰ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਨਵੀਂ ਨਿਯੁਕਤੀ ਤੋਂ ਬਾਅਦ ਹੁਣ ਪੰਜਾਬ ਭਾਜਪਾ ਵਿੱਚ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੋਣ ਦੀ ਉਮੀਦ ਹੈ।
Get all latest content delivered to your email a few times a month.