>
ਤਾਜਾ ਖਬਰਾਂ
ਬੋਲਦਾ ਪੰਜਾਬ ਬਿਊਰੋ
ਜੰਡਿਆਲਾ ਗੁਰੂ, 1 ਜੂਨ 2026 ,
ਜੰਡਿਆਲਾ ਖੇਤਰ ਵਿੱਚ ਉਸ ਵੇਲੇ ਗਹਿਰੇ ਰੋਸ ਅਤੇ ਦੁੱਖ ਦਾ ਮਾਹੌਲ ਬਣ ਗਿਆ, ਜਦੋਂ ਇੱਥੇ ਦਿਨ-ਦਿਹਾੜੇ ਇੱਕ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਪੁੱਤਰ ਸ੍ਰ. ਸਤਨਾਮ ਸਿੰਘ, ਵਾਸੀ ਪਿੰਡ ਮਾਲੋਵਾਲ ਤਲਵੰਡੀ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਜਗਦੀਪ ਸਿੰਘ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਘਾਤਕ ਹਮਲਾ ਕੀਤਾ ਗਿਆ। ਹਮਲੇ ਦੌਰਾਨ ਉਸ ਦੀ ਗਰਦਨ ਉੱਪਰ ਡੂੰਘੇ ਜ਼ਖਮ ਹੋ ਗਏ, ਜਿਨ੍ਹਾਂ ਦੀ ਤਾਬ ਨਾ ਸਹਾਰਦਿਆਂ ਇਸ ਨੌਜਵਾਨ ਅਧਿਆਪਕ ਨੇ ਦਮ ਤੋੜ ਦਿੱਤਾ। ਦਿਨ-ਦਿਹਾੜੇ ਵਾਪਰੀ ਇਸ ਵਾਰਦਾਤ ਕਾਰਨ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ ਹੈ।
ਕੰਬੋਜ ਫਾਊਂਡੇਸ਼ਨ ਵੱਲੋਂ ਇਨਸਾਫ਼ ਦੀ ਮੰਗ
ਇਸ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਦੀ ਕੰਬੋਜ ਫਾਊਂਡੇਸ਼ਨ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਫਾਊਂਡੇਸ਼ਨ ਦੇ ਆਗੂਆਂ ਨੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੋਂ ਮੰਗ ਕੀਤੀ ਹੈ ਕਿ:
ਇਸ ਖ਼ੂਨੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।
ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ।
Get all latest content delivered to your email a few times a month.