> Bolda Punjab -ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ
IMG-LOGO
ਹੋਮ ਪੰਜਾਬ : ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ...

ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ, ਲਗਾਤਾਰ ਖੂਨ ਵਹਿਣ, ਡਾਇਬਿਟੀਜ਼ ਅਤੇ ਸੋਰਾਇਸਿਸ ਵਰਗੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਪਟਿਆਲਾ ਦੀ ਉਦਮੀ ਦਾ ਰਾਜਿੰਦਰਾ ਹਸਪਤਾਲ ਵਿੱਚ ਹੋਇਆ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

Shabdish Thind - Jun 07, 2026 09:54 PM
IMG

ਸ਼ਬਦੀਸ਼ ਥਿੰਦ 

ਚੰਡੀਗੜ੍ਹ /ਪਟਿਆਲਾ,07 ਜੂਨ :

 

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ।

 

ਕਰੀਬ ਦੋ ਸਾਲਾਂ ਤੋਂ, ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ। ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ।

 

ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਸ਼ੁਰੂ ਹੋਈਆਂ, ਜਿਸ ਕਾਰਨ ਉਸਨੂੰ ਨਿਊਰੋਲੋਜੀਕਲ ਪੇਚੀਦਗੀਆਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਚੱਲੀ ਬੀਮਾਰੀ ਦਾ ਅਸਰ ਪਰਿਵਾਰ ਦੀ ਆਰਥਿਕ ਹਾਲਤ 'ਤੇ ਵੀ ਪਿਆ। ਉਸਦੀ ਦੇਖਭਾਲ ਲਈ ਉਸਦੇ ਪਤੀ ਨੂੰ ਨਿੱਜੀ ਖੇਤਰ ਦੀ ਵਧੀਆ ਨੌਕਰੀ ਛੱਡਣੀ ਪਈ,ਉਤੋਂ ਇਲਾਜ ਦਾ ਖ਼ਰਚਾ ਲਗਾਤਾਰ ਵਧਦਾ ਰਿਹਾ।

 

ਕੁੱਝ ਸਾਲਾਂ ਬਾਅਦ, ਸਾਲ 2025 ਵਿੱਚ, ਪੇਰੀਮੈਨੋਪੌਜ਼ ਦੌਰਾਨ ਉਹ ਲੰਬੇ ਸਮੇਂ ਤੱਕ ਲਗਾਤਾਰ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹੋ ਗਈ। ਉਸਦੇ ਗੰਭੀਰ ਮੈਡੀਕਲ ਪਿਛੋਕੜ ਕਾਰਨ ਐਨੇਸਥੀਸੀਆ ਨਾਲ ਜੁੜੇ ਕਿਸੇ ਵੀ ਆਪ੍ਰੇਸ਼ਨ ਵਿੱਚ ਜੋਖ਼ਮ ਬਹੁਤ ਵੱਧ ਸਨ । ਸਾਲ 2020 ਅਤੇ 2024 ਵਿੱਚ ਮਿਰੇਨਾ ਇਨਸਰਸ਼ਨ ਸਮੇਤ ਕਈ ਇਲਾਜ ਕਰਵਾਉਣ ਦੇ ਬਾਵਜੂਦ ਉਸਦੀ ਸਮੱਸਿਆ ਜਾਰੀ ਰਹੀ ਅਤੇ ਕਰੀਬ ਦੋ ਸਾਲਾਂ ਤੱਕ ਲਗਾਤਾਰ ਉਹ ਕਰੋਨਿਕ ਬਲੀਡਿੰਗ ਦੀ ਸ਼ਿਕਾਰ ਰਹੀ ।

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾ. ਪ੍ਰੀਤ ਕਮਲ ਸਿਬੀਆ ਨੇ ਕਿਹਾ, “ਹਰਮਨਪ੍ਰੀਤ ਜੋ ਮੀਨੋਪੌਜ਼ ਦੇ ਪੜਾਅ ਵੱਲ ਵਧ ਰਹੀ ਸੀ, ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਜ਼ਿਆਦਾ ਮਾਹਵਾਰੀ ਖੂਨ ਵਹਿਣ ਦੀ ਸਮੱਸਿਆ ਨਾਲ ਪੀੜਤ ਸੀ। ਇਸਦੇ ਨਾਲ ਹੀ ਉਸਨੂੰ ਹਾਈਪਰਟੈਨਸ਼ਨ, ਟਾਈਪ-2 ਡਾਇਬਟੀਜ਼, ਹਾਈਪੋਥਾਇਰਾਇਡਿਜ਼ਮ, ਸੋਰਾਇਸਿਸ ਅਤੇ ਨਿਊਰੋਲੋਜੀਕਲ ਪੇਚੀਦਗੀਆਂ ਸਮੇਤ ਕਈ ਹੋਰ ਸਿਹਤ ਸਮੱਸਿਆਵਾਂ ਵੀ ਸਨ।”

 

ਡਾ. ਸਿਬੀਆ ਨੇ ਅੱਗੇ ਦੱਸਿਆ,“ਉਸਦੇ ਗਰਭਾਸ਼ਯ ਵਿੱਚ ਇੱਕ ਵੱਡਾ ਫਾਈਬਰਾਇਡ ਸੀ ਅਤੇ ਪਹਿਲਾਂ ਵੀ ਲੰਬੇ ਸਮੇਂ ਤੱਕ ਦਵਾਈਆਂ ਰਾਹੀਂ ਇਲਾਜ ਕੀਤਾ ਗਿਆ ਸੀ, ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ। ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸਾਡੀ ਟੀਮ ਨੇ ਉਸਦਾ ਟੋਟਲ ਲੈਪ੍ਰੋਸਕੋਪਿਕ ਹਿਸਟਰੇਕਟੋਮੀ ਆਪ੍ਰੇਸ਼ਨ ਕੀਤਾ। ਆਪ੍ਰੇਸ਼ਨ ਸਫ਼ਲ ਰਿਹਾ, ਉਸਦੀ ਆਪ੍ਰੇਸ਼ਨ ਤੋਂ ਬਾਅਦ ਦੀ ਸਿਹਤਯਾਬੀ ਸੁਚਾਰੂ ਢੰਗ ਨਾਲ ਹੋਈ ਅਤੇ ਉਸਨੂੰ ਤਸੱਲੀਬਖਸ਼ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।”

 

ਹਰਮਨਪ੍ਰੀਤ ਨੇ ਦੱਸਿਆ ਕਿ ਇਲਾਜ ਦੌਰਾਨ ਡਾ. ਸਿਬੀਆ ਦੀ ਸਲਾਹ 'ਤੇ ਉਸਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ , ਜਿਸ ਨਾਲ ਉਸਦੇ ਪਰਿਵਾਰ 'ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋ ਗਿਆ। ਉਸਨੇ ਇਸ ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਤੇ ਹਸਪਤਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਇਲਾਜ ਦੇ ਨਾਲ-ਨਾਲ ਉਸਦੀ ਡਾਇਬਟੀਜ਼ ਅਤੇ ਸੋਰਾਇਸਿਸ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਦਾ ਵੀ ਪੂਰਾ ਧਿਆਨ ਰੱਖਿਆ।

 

ਆਪਣੇ ਉਦਮੀ ਸਫ਼ਰ ਲਈ ਜਾਣੀ ਜਾਂਦੀ ਹਰਮਨਪ੍ਰੀਤ ਨੇ ਸਾਲਾਂ ਤੱਕ ਪਟਿਆਲਾ ਵਿੱਚ ਟਿਫ਼ਨ ਸੇਵਾ, ਫੂਡ ਕਾਰਟ ਅਤੇ ਫੂਡ ਵੈਨ ਚਲਾਈ ਹੈ। ਲੰਬੇ ਸਮੇਂ ਤੱਕ ਬੀਮਾਰੀ ਨਾਲ ਜੂਝਣ ਦੇ ਬਾਵਜੂਦ ਉਸਨੇ ਖਾਣਾ ਬਣਾਉਣ ਦੇ ਆਪਣੇ ਜਨੂੰਨ ਨੂੰ ਜਾਰੀ ਰੱਖਿਆ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਈ। ਹੁਣ ਸਿਹਤਯਾਬੀ ਤੋਂ ਬਾਅਦ ਉਹ ਆਪਣੇ ਸੁਪਨਿਆਂ ਨੂੰ ਦੁਬਾਰਾ ਸਾਕਾਰ ਕਰਨ ਦੀ ਤਿਆਰੀ ਕਰ ਰਹੀ ਹੈ।

 

ਕੈਸ਼ਲੈੱਸ ਇਲਾਜ ਅਤੇ ਸਮੇਂ ਸਿਰ ਮਿਲੀ ਸਿਹਤ ਸਹਾਇਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਹਰਮਨਪ੍ਰੀਤ ਨੇ ਕਿਹਾ ਕਿ ਇਸ ਤਜਰਬੇ ਨੇ ਜਨਤਕ ਸੇਵਾਵਾਂ ਪ੍ਰਤੀ ਉਸਦਾ ਵਿਸ਼ਵਾਸ ਮੁੜ ਸਥਾਪਿਤ ਕੀਤਾ ਹੈ ਅਤੇ ਸਰਕਾਰ ਉੱਤੇ ਉਸਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਸਨੇ ਕਿਹਾ,“ਮੇਰੇ ਵਰਗੇ ਲਾਭਪਾਤਰੀ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਕਿਫ਼ਾਇਤੀ ਅਤੇ ਸੌਖੀ ਪਹੁੰਚ ਵਾਲੀਆਂ ਸਿਹਤ ਸੇਵਾਵਾਂ ਆਮ ਲੋਕਾਂ, ਖ਼ਾਸ ਕਰਕੇ ਲੰਬੇ ਸਮੇਂ ਤੋਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਜ਼ਿੰਦਗੀ ਵਿੱਚ ਕਿੰਨਾ ਵੱਡਾ ਬਦਲਾਅ ਲਿਆ ਸਕਦੀਆਂ ਹਨ।”

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.