> Bolda Punjab -ਤਰਨ ਤਾਰਨ 'ਚ ਵੱਡੀ ਵਾਰਦਾਤ
IMG-LOGO
ਹੋਮ ਪੰਜਾਬ : ਤਰਨ ਤਾਰਨ 'ਚ ਵੱਡੀ ਵਾਰਦਾਤ

ਤਰਨ ਤਾਰਨ 'ਚ ਵੱਡੀ ਵਾਰਦਾਤ

ਕੈਰੋਂ ਪੁਲਿਸ ਚੌਂਕੀ ਦੇ ਇੰਚਾਰਜ ASI ਅਮਰਜੀਤ ਸਿੰਘ ਦੀ ਗੋਲੀ ਲੱਗਣ ਨਾਲ ਮੌਤ

.

Admin user - Jun 26, 2026 03:57 PM
IMG

BOLDA PUNJAB

ਪੱਟੀ/ਤਰਨ ਤਾਰਨ, 26 ਜੂਨ (ਬਿਊਰੋ): ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਿਟੀ ਪੱਟੀ ਅਧੀਨ ਪੈਂਦੀ ਪੁਲਿਸ ਚੌਂਕੀ ਕੈਰੋਂ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਚੌਂਕੀ ਇੰਚਾਰਜ ਏ.ਐੱਸ.ਆਈ. (ASI) ਅਮਰਜੀਤ ਸਿੰਘ ਦੀ ਆਪਣੇ ਹੀ ਸਰਵਿਸ ਹਥਿਆਰ ਵਿੱਚੋਂ ਸਿਰ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਸਿਵਲ ਹਸਪਤਾਲ ਪੱਟੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਹਥਿਆਰ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ: ਡੀ.ਐੱਸ.ਪੀ. ਰਵੀ ਸ਼ੇਰ ਸਿੰਘ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬ-ਡਿਵੀਜ਼ਨ ਪੱਟੀ ਦੇ ਡੀ.ਐੱਸ.ਪੀ. ਰਵੀ ਸ਼ੇਰ ਸਿੰਘ ਮੌਕੇ 'ਤੇ ਪਹੁੰਚੇ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੀਤੀ ਰਾਤ ਪੁਲਿਸ ਚੌਂਕੀ ਕੈਰੋਂ ਅੰਦਰ ਤਾਇਨਾਤ ਥਾਣੇਦਾਰ ਅਮਰਜੀਤ ਸਿੰਘ ਆਪਣੇ ਸਰਵਿਸ ਹਥਿਆਰ ਦੀ ਸਫ਼ਾਈ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਉਨ੍ਹਾਂ ਦੇ ਸਿਰ ਵਿੱਚ ਜਾ ਲੱਗੀ ਅਤੇ ਇਹ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇੱਕੋ ਹਫ਼ਤੇ 'ਚ ਦੂਜੀ ਘਟਨਾ — ਉੱਠੇ ਕਈ ਸਵਾਲ

ਜ਼ਿਕਰਯੋਗ ਹੈ ਕਿ ਅਜੇ ਕੁਝ ਦਿਨ ਪਹਿਲਾਂ ਹੀ ਪੱਟੀ ਕਚਹਿਰੀਆਂ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਹੋਰ ਥਾਣੇਦਾਰ ਗੁਰਮੀਤ ਸਿੰਘ ਦੀ ਵੀ ਉਨ੍ਹਾਂ ਦੇ ਸਰਵਿਸ ਹਥਿਆਰ ਤੋਂ ਗੋਲੀ ਚੱਲਣ ਕਾਰਨ ਮੌਤ ਹੋ ਚੁੱਕੀ ਹੈ। ਇੱਕੋ ਹਫ਼ਤੇ ਦੇ ਅੰਦਰ ਦੋ ਪੁਲਿਸ ਅਧਿਕਾਰੀਆਂ ਦੀ ਇਸੇ ਤਰ੍ਹਾਂ ਮੌਤ ਹੋਣ ਕਾਰਨ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.