> Bolda Punjab -ਮਾਨ ਸਰਕਾਰ ਦੀ ਇੱਕ ਹੋਰ ਵੱਡੀ ਗਾਰੰਟੀ ਪੂਰੀ: 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਔਰਤਾਂ ਦੇ ਖਾਤਿਆਂ 'ਚ ਜਮ੍ਹਾਂ ਹੋਈ 3 ਮਹੀਨਿਆਂ ਦੀ ਇਕੱਠੀ 'ਸਤਿਕਾਰ ਰਾਸ਼ੀ'
IMG-LOGO
ਹੋਮ ਪੰਜਾਬ : ਮਾਨ ਸਰਕਾਰ ਦੀ ਇੱਕ ਹੋਰ ਵੱਡੀ ਗਾਰੰਟੀ ਪੂਰੀ: 'ਮਾਵਾਂ ਧੀਆਂ...

ਮਾਨ ਸਰਕਾਰ ਦੀ ਇੱਕ ਹੋਰ ਵੱਡੀ ਗਾਰੰਟੀ ਪੂਰੀ: 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਔਰਤਾਂ ਦੇ ਖਾਤਿਆਂ 'ਚ ਜਮ੍ਹਾਂ ਹੋਈ 3 ਮਹੀਨਿਆਂ ਦੀ ਇਕੱਠੀ 'ਸਤਿਕਾਰ ਰਾਸ਼ੀ'

NRI ਪੰਜਾਬੀਆਂ ਨੇ ਭਰਵਾਂ ਸਵਾਗਤ ਕੀਤਾ ਹੈ . ਜਸਪ੍ਰੀਤ ਸਿੰਘ ਇਟਲੀ ਕਹਿੰਦੇ ਹਨ ਕਿ ਸਰਕਾਰ ਰਪੀਟ ਹੋ ਰਹੀ ਹੈ

ਪੰਡਾਲ ਛੋਟਾ ਪਿਆ; ਮੁੱਖ ਮੰਤਰੀ ਨੂੰ ਸੁਣਨ ਲਈ ਘਰਾਂ ਅਤੇ ਇਮਾਰਤਾਂ ਦੀਆਂ ਛੱਤਾਂ 'ਤੇ ਜੁੜਿਆ ਹਜ਼ਾਰਾਂ ਦਾ ਇਕੱਠ

Admin user - Jun 30, 2026 09:35 PM
IMG

BOLDA PUNJAB.COM
ਬਰਨਾਲਾ/ਮਹਿਲ ਕਲਾਂ, 30 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਔਰਤਾਂ ਲਈ ਇੱਕ ਇਤਿਹਾਸਕ ਦਿਨ ਦੀ ਇਬਾਰਤ ਲਿਖਦਿਆਂ ਆਮ ਆਦਮੀ ਪਾਰਟੀ (ਆਪ) ਦੀ ਇੱਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ 'ਲੋਕ ਮਿਲਣੀ' ਸਮਾਗਮ ਦੌਰਾਨ ਮੁੱਖ ਮੰਤਰੀ ਨੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਆਗਾਜ਼ ਦਾ ਰਸਮੀ ਐਲਾਨ ਕੀਤਾ। ਇਸ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਔਰਤਾਂ ਦੀ 'ਸਤਿਕਾਰ ਰਾਸ਼ੀ' ਦੀ 3 ਮਹੀਨਿਆਂ ਦੀ ਰਕਮ ਇੱਕੋ ਕਿਸ਼ਤ ਵਿੱਚ ਸਿੱਧੀ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਹੈ, ਜਿਸ ਦੇ ਮੈਸੇਜ ਅੱਜ ਦੁਪਹਿਰ 12 ਵਜੇ ਤੋਂ ਬਾਅਦ ਲਾਭਪਾਤਰੀਆਂ ਦੇ ਮੋਬਾਈਲ ਫੋਨਾਂ 'ਤੇ ਆਉਣੇ ਸ਼ੁਰੂ ਹੋ ਗਏ ਹਨ।

ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਐਨ ਆਰ ਆਈ ਪੰਜਾਬੀਆਂ ਨੇ ਭਰਵਾਂ ਸਵਾਗਤ ਕੀਤਾ ਹੈ . ਜਸਪ੍ਰੀਤ ਸਿੰਘ ਇਟਲੀ ਕਹਿੰਦੇ ਹਨ ਕਿ ਸਰਕਾਰ ਰਪੀਟ ਹੋ ਰਹੀ ਹੈ  ।
ਮਹਿਲ ਕਲਾਂ 'ਚ ਜੁੜਿਆ ਇਤਿਹਾਸਕ ਇਕੱਠ, ਛੱਤਾਂ 'ਤੇ ਚੜ੍ਹੇ ਸਮਰਥਕ
ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਹਿਲ ਕਲਾਂ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਨ ਪਹੁੰਚੇ ਤਾਂ ਉੱਥੇ ਉਤਸ਼ਾਹ ਦਾ ਹੜ੍ਹ ਆ ਗਿਆ। ਲੋਕਾਂ ਦਾ ਇਕੱਠ ਇੰਨਾ ਵੱਡਾ ਸੀ ਕਿ ਰੈਲੀ ਵਾਲਾ ਪੰਡਾਲ ਛੋਟਾ ਪੈ ਗਿਆ। ਸੈਂਕੜੇ ਸਮਰਥਕਾਂ ਅਤੇ ਮਹਿਲਾਵਾਂ ਨੂੰ ਨੇੜਲੇ ਘਰਾਂ ਅਤੇ ਇਮਾਰਤਾਂ ਦੀਆਂ ਛੱਤਾਂ 'ਤੇ ਖੜ੍ਹੇ ਹੋ ਕੇ ਮੁੱਖ ਮੰਤਰੀ ਦਾ ਭਾਸ਼ਣ ਸੁਣਨਾ ਪਿਆ। ਪੂਰੇ ਸਮਾਗਮ ਦੌਰਾਨ ਲੋਕਾਂ ਨੇ ਮੁੱਖ ਮੰਤਰੀ ਦੇ ਸਮਰਥਨ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪੋਸਟਰ ਲਹਿਰਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
9,300 ਕਰੋੜ ਦਾ ਬਜਟ; 97 ਫੀਸਦੀ ਔਰਤਾਂ ਨੂੰ ਮਿਲੇਗਾ ਲਾਭ
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿੱਚ ਹਰ ਮਹੀਨੇ ਸਿੱਧੇ ਪੈਸੇ ਆਉਣੇ ਸ਼ੁਰੂ ਹੋ ਜਾਣਗੇ।
ਯੋਜਨਾ ਦੀ ਰਕਮ: 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ।
ਇਕੱਠੀ ਕਿਸ਼ਤ: ਅੱਜ ਪਹਿਲੀ ਵਾਰ 3 ਮਹੀਨਿਆਂ ਦੀ ਰਾਸ਼ੀ ਇੱਕੋ ਵਾਰ ਜਾਰੀ ਹੋਣ ਕਰਕੇ ਆਮ ਔਰਤਾਂ ਨੂੰ 3,000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 4,500 ਰੁਪਏ ਮਿਲੇ ਹਨ।
ਪੈਨਸ਼ਨਧਾਰਕ ਵੀ ਯੋਗ: ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦਾ ਲਾਭ ਲੈਣ ਲਈ ਯੋਗ ਹੋਣਗੀਆਂ। ਸੂਬੇ ਦੀਆਂ ਲਗਭਗ 97 ਫੀਸਦੀ ਔਰਤਾਂ ਇਸ ਦੇ ਘੇਰੇ ਵਿੱਚ ਆਉਣਗੀਆਂ, ਜਿਸ ਲਈ ਸਰਕਾਰ ਨੇ 9,300 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ।
ਮਾਣ-ਸਨਮਾਨ ਦਾ ਪ੍ਰਤੀਕ: ਮੁੱਖ ਮੰਤਰੀ ਨੇ ਕਿਹਾ, "ਇਹ ਯੋਜਨਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਸਮਾਜ ਵਿੱਚ ਮਾਣ-ਸਤਿਕਾਰ ਅਤੇ ਵਿੱਤੀ ਆਜ਼ਾਦੀ ਜ਼ਰੂਰ ਦੇਵੇਗੀ।"
ਵਿਕਾਸ ਕਾਰਜਾਂ ਦਾ ਦਿੱਤਾ ਹਿਸਾਬ: ਨਹਿਰੀ ਪਾਣੀ 22% ਤੋਂ ਵਧ ਕੇ 80% ਹੋਇਆ
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਹੁਣ ਤੱਕ 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਜਾ ਰਹੇ ਹਨ। ਉਨ੍ਹਾਂ ਖਾਸ ਤੌਰ 'ਤੇ ਦੱਸਿਆ ਕਿ ਪਹਿਲਾਂ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਵਰਤਿਆ ਜਾਂਦਾ ਸੀ, ਜੋ ਅੱਜ ਵਧ ਕੇ 80 ਫੀਸਦ ਤੋਂ ਪਾਰ ਹੋ ਗਿਆ ਹੈ।
ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਵੱਡੇ ਸੁਧਾਰ
ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਲੋਕ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।
ਨਸ਼ਾ ਮੁਕਤੀ ਲਈ ਖੇਡ ਮੈਦਾਨ: ਨਸ਼ਿਆਂ ਖ਼ਿਲਾਫ਼ ਜੰਗ ਨੂੰ ਮਜ਼ਬੂਤ ਕਰਨ ਲਈ ਪੰਜਾਬ ਭਰ ਵਿੱਚ 3,100 ਨਵੇਂ ਬਣੇ ਖੇਡ ਮੈਦਾਨ 15 ਜੁਲਾਈ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ।
ਸਕੂਲੀ ਸਿੱਖਿਆ ਵਿੱਚ ਪੰਜਾਬ ਦੇਸ਼ ਭਰ 'ਚੋਂ ਨੰਬਰ-1: ਨੀਤੀ ਆਯੋਗ
ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਦੇ ਯਤਨਾਂ, ਸਮਾਰਟ ਕਲਾਸਰੂਮਾਂ ਅਤੇ ਅਧਿਆਪਕਾਂ ਦੀ ਆਧੁਨਿਕ ਸਿਖਲਾਈ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਭਰ ਵਿੱਚ ਨੰਬਰ ਇੱਕ ਸਥਾਨ 'ਤੇ ਪਹੁੰਚ ਗਿਆ ਹੈ।
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ 'ਤੇ ਵਿਰੋਧੀਆਂ ਨੂੰ ਘੇਰਿਆ
ਮੁੱਖ ਮੰਤਰੀ ਨੇ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਖ਼ੁਦ ਨੂੰ ਭਾਗਾਂ ਵਾਲਾ ਸਮਝਦੇ ਹਨ ਜਿਨ੍ਹਾਂ ਨੂੰ ਇਹ ਕਾਨੂੰਨ ਪਾਸ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਣ ਬੇਅਦਬੀ ਦੇ ਦੋਸ਼ੀ 'ਮਾਨਸਿਕ ਬੀਮਾਰੀ' ਦਾ ਬਹਾਨਾ ਬਣਾ ਕੇ ਸਜ਼ਾ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਇਸ ਕਾਨੂੰਨ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਅਤੀਤ ਦੇ ਗੁਨਾਹਾਂ ਦਾ ਜਵਾਬ ਦੇਣਾ ਪਵੇਗਾ।
ਸੁਖਬੀਰ ਬਾਦਲ ਅਤੇ ਕਾਂਗਰਸ 'ਤੇ ਤਿੱਖੇ ਸਿਆਸੀ ਹਮਲੇ
ਸੁਖਬੀਰ ਬਾਦਲ 'ਤੇ ਤਨਜ਼: ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ, "ਸੁਖਬੀਰ ਬਾਦਲ ਨੂੰ ਸ਼ੇਖ ਚਿੱਲੀ ਦੇ ਸੁਪਨੇ ਦੇਖਣੇ ਬੰਦ ਕਰ ਦੇਣੇ ਚਾਹੀਦੇ ਹਨ। ਸੱਤਾ 'ਚ ਆਉਣ ਦੀ ਬਜਾਏ ਹੁਣ ਉਨ੍ਹਾਂ ਦੇ ਪਰਿਵਾਰ ਦੀ ਜੇਲ੍ਹ ਜਾਣ ਦੀ ਵਾਰੀ ਹੈ।" ਉਨ੍ਹਾਂ ਕਿਹਾ ਕਿ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਇਹ ਲੀਡਰ ਪੰਜਾਬ ਦੀ ਭੂਗੋਲਿਕ ਸਥਿਤੀ ਅਤੇ ਆਮ ਫ਼ਸਲਾਂ ਦੇ ਫਰਕ ਤੋਂ ਵੀ ਅਣਜਾਣ ਹਨ।
ਕਾਂਗਰਸ 'ਤੇ ਨਿਸ਼ਾਨਾ: ਕਾਂਗਰਸ ਨੂੰ 'ਖੇਰੂੰ-ਖੇਰੂੰ ਹੋਇਆ ਘਰ' ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਾਰਟੀ ਆਪਣੇ ਆਖਰੀ ਸਾਹਾਂ 'ਤੇ ਹੈ ਅਤੇ ਅੰਦਰੂਨੀ ਕਾਟੋ-ਕਲੇਸ਼ ਨਾਲ ਹੀ ਢਹਿ-ਢੇਰੀ ਹੋ ਜਾਵੇਗੀ। ਉਨ੍ਹਾਂ ਹਾਸੋਹੀਣੀ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਦਿੱਲੀਓਂ ਆਉਣ ਵਾਲੇ ਕਾਂਗਰਸੀ ਆਗੂਆਂ ਨੂੰ ਤਾਂ ਪੰਜਾਬ ਦੇ ਲੀਡਰਾਂ ਦੇ ਨਾਵਾਂ ਦਾ ਸਹੀ ਉਚਾਰਨ ਵੀ ਨਹੀਂ ਕਰਨਾ ਆਉਂਦਾ।
ਮੁੱਖ ਮੰਤਰੀ ਨੇ ਅਖੀਰ ਵਿੱਚ ਕਿਹਾ ਕਿ ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾ ਕੇ ਵਿਰੋਧੀ ਉਨ੍ਹਾਂ ਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ, ਪਰ ਜਨਤਾ ਦੇ ਸਹਿਯੋਗ ਨਾਲ ਇਹ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ।
ਇਸ ਇਤਿਹਾਸਕ ਮੌਕੇ 'ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਬਰਿੰਦਰ ਗੋਇਲ ਸਮੇਤ ਇਲਾਕੇ ਦੇ ਕਈ ਪ੍ਰਮੁੱਖ ਆਗੂ ਅਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.