>
ਤਾਜਾ ਖਬਰਾਂ
ਬਿਊਰੋ ਚੀਫ
ਫ਼ਿਰੋਜ਼ਪੁਰ, 1 ਜੁਲਾਈ 2026 ਸ਼ਿਰੋਮਣੀ ਅਕਾਲੀ ਦਲ ਦੇ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਰਦਾਰ ਜੁਗਿੰਦਰ ਸਿੰਘ ਜਿੰਦੂ ਨੇ ਉਨ੍ਹਾਂ ਦੇ ਪਾਰਟੀ ਛੱਡਣ ਅਤੇ ਕਿਸੇ ਹੋਰ ਸਿਆਸੀ ਦਲ ਵਿੱਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦੂਸਰੀ ਪਾਰਟੀ ਰਾਹੀਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਦੀਆਂ ਚਰਚਾਵਾਂ ਬਿਲਕੁਲ ਨਿਰਮੂਲ ਅਤੇ ਤੱਥਹੀਣ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਜਿੰਦੂ ਨੇ ਆਖਿਆ, "ਮੈਂ ਅਕਾਲੀ ਸਾਂ, ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗਾ।"
ਫ਼ਿਰੋਜ਼ਪੁਰ ਦਿਹਾਤੀ ਹਲਕੇ ਦੀਆਂ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਪਣੇ ਸਮਰਥਕਾਂ ਦੀ ਸ਼ਾਨਦਾਰ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ ਵਿੱਚ ਜੇਤੂ ਰਹੇ ਸਾਰੇ ਉਮੀਦਵਾਰ ਅਤੇ ਆਗੂ ਉਨ੍ਹਾਂ ਦੀ ਪਾਰਟੀ (ਸ਼ਿਰੋਮਣੀ ਅਕਾਲੀ ਦਲ) ਦੇ ਚੋਣ ਨਿਸ਼ਾਨ 'ਤੇ ਹੀ ਚੋਣ ਲੜ ਕੇ ਜਿੱਤੇ ਹਨ, ਜੋ ਪਾਰਟੀ ਦੀ ਲੋਕਪ੍ਰਿਯਤਾ ਅਤੇ ਮਜ਼ਬੂਤ ਪਕੜ ਨੂੰ ਦਰਸਾਉਂਦਾ ਹੈ।
Get all latest content delivered to your email a few times a month.