> Bolda Punjab -ਸ਼ਹੀਦ ਊਧਮ ਸਿੰਘ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਨ ਦੀ ਕਵਾਇਦ ਤੇਜ਼
IMG-LOGO
ਹੋਮ ਪੰਜਾਬ : ਸ਼ਹੀਦ ਊਧਮ ਸਿੰਘ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਨ ਦੀ ਕਵਾਇਦ ਤੇਜ਼

ਸ਼ਹੀਦ ਊਧਮ ਸਿੰਘ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਨ ਦੀ ਕਵਾਇਦ ਤੇਜ਼

31 ਜੁਲਾਈ ਨੂੰ ਸੁਨਾਮ ਵਿਖੇ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ

ਮੁੱਖ ਮੰਤਰੀ ਦਫ਼ਤਰ ਵੱਲੋਂ ਕਾਰਵਾਈ ਸ਼ੁਰੂ

Admin user - Jul 08, 2026 08:44 AM
IMG

 ਬੋਲਦਾ ਪੰਜਾਬ ਬਿਊਰੋ
ਚੰਡੀਗੜ੍ਹ: 08 ਜੁਲਾਈ 2026 ,
ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਪ੍ਰਸਤਾਵਿਤ "ਊਧਮ ਸਿੰਘ ਸ਼ਹੀਦ ਹੁਨਰ ਵਿਕਾਸ ਅਤੇ ਉੱਦਮਤਾ ਯੂਨੀਵਰਸਿਟੀ ਪੰਜਾਬ ਐਕਟ–2026" ਨੂੰ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਬੁਲਾਉਣ ਸਬੰਧੀ ਕਾਰਵਾਈ ਸ਼ੁਰੂ ਹੋ ਗਈ ਹੈ।
ਮੁੱਖ ਮੰਤਰੀ ਦਫ਼ਤਰ (CMO) ਦੇ ਲੈਜਿਸਲੇਚਰ ਸੈੱਲ ਵੱਲੋਂ ਜਾਰੀ ਸਰਕਾਰੀ ਪੱਤਰ ਅਨੁਸਾਰ, 31 ਜੁਲਾਈ 2026 ਨੂੰ ਸੁਨਾਮ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਸਬੰਧੀ ਪ੍ਰਸਤਾਵ 'ਤੇ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਲਿਖਿਆ ਗਿਆ ਹੈ।
ਇਹ ਮਾਮਲਾ ਕੰਬੋਜ ਫਾਊਂਡੇਸ਼ਨ ਦੇ ਚੇਅਰਮੈਨ ਡਾ. ਮੰਗਲ ਸਿੰਘ ਦੀ ਅਗਵਾਈ ਵਿੱਚ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਨੂੰ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਅੱਗੇ ਵਧਿਆ। ਮੰਤਰੀ ਦੀ ਸਿਫ਼ਾਰਸ਼ ਦੇ ਆਧਾਰ 'ਤੇ ਮੁੱਖ ਮੰਤਰੀ ਦਫ਼ਤਰ ਦੇ ਸੁਪਰਡੈਂਟ ਮਨੋਜ ਕੁਮਾਰ ਨੇ ਸੰਸਦੀ ਮਾਮਲੇ ਵਿਭਾਗ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਪੱਤਰ ਭੇਜਿਆ ਹੈ।
ਮੁੱਖ ਮੰਤਰੀ ਦਫ਼ਤਰ ਨੇ ਹਦਾਇਤ ਕੀਤੀ ਹੈ ਕਿ ਇਸ ਮਾਮਲੇ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਸਬੰਧਿਤ ਮੰਤਰੀਆਂ ਨੂੰ ਜਾਣੂ ਕਰਵਾਇਆ ਜਾਵੇ ਅਤੇ CMO ਨੂੰ ਵੀ ਇਸ ਦੀ ਰਿਪੋਰਟ ਭੇਜੀ ਜਾਵੇ। ਇਸ ਦੀ ਇੱਕ ਕਾਪੀ ਲੋਕ ਨਿਰਮਾਣ ਮੰਤਰੀ ਦੇ ਨਿੱਜੀ ਸਕੱਤਰ ਨੂੰ ਵੀ ਭੇਜੀ ਗਈ ਹੈ।
ਯੂਨੀਵਰਸਿਟੀ ਦੇ ਫਾਊਂਡਰ ਚਾਂਸਲਰ ਡਾ. ਸੰਦੀਪ ਸਿੰਘ ਕੌੜਾ ਨੂੰ ਇਸ ਪਹਿਲ ਲਈ ਸਮੂਹ ਕੰਬੋਜ ਭਾਈਚਾਰੇ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਕੰਬੋਜ ਕੌਂਸਿਲ ਦੇ ਪ੍ਰਧਾਨ ਪ੍ਰੋ. ਸੂਬਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਵਿਸ਼ੇਸ਼ ਸੈਸ਼ਨ ਸੁਨਾਮ ਜਾਂ ਪ੍ਰਸਤਾਵਿਤ ਯੂਨੀਵਰਸਿਟੀ ਕੈਂਪਸ ਵਿੱਚ ਬੁਲਾਇਆ ਜਾਵੇ, ਤਾਂ ਜੋ ਸ਼ਹੀਦ ਊਧਮ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਜਾ ਸਕੇ ਅਤੇ ਇਸ ਇਤਿਹਾਸਕ ਯੂਨੀਵਰਸਿਟੀ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਸਕੇ।
ਇਹ ਜਾਣਕਾਰੀ ਕੰਬੋਜ ਫਾਊਂਡੇਸ਼ਨ ਦੇ ਮੀਡੀਆ ਇੰਚਾਰਜ ਜਗਦੀਸ਼ ਥਿੰਦ ਵੱਲੋਂ ਜਾਰੀ ਕੀਤੀ ਗਈ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.