>
ਤਾਜਾ ਖਬਰਾਂ
ਜਗਦੀਸ਼ ਥਿੰਦ
ਚੰਡੀਗੜ੍ਹ, 10 ਜੁਲਾਈ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਅੰਦਰ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ, ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਤੋਂ ਯੂਥ ਕਾਂਗਰਸ ਦੇ ਪ੍ਰਮੁੱਖ ਆਗੂ ਰੁਸਤਮ ਸਿੰਘ ਮਜੈਦੀਆ ਪੰਜੇ ਕੇ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਰੁਸਤਮ ਪੰਜੇ ਕੇ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਤੇ ਪੂਰਨ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਦੇ ਹੱਕ ਵਿੱਚ ਡਟ ਕੇ ਖੜ੍ਹਨ ਦਾ ਐਲਾਨ ਕੀਤਾ।
ਰੁਸਤਮ ਪੰਜੇ ਕੇ ਨੇ ਹਾਈਕਮਾਂਡ ਅੱਗੇ ਪੱਖ ਰੱਖਦਿਆਂ ਕਿਹਾ ਕਿ ਰਾਜਾ ਵੜਿੰਗ ਦੀ ਗਤੀਸ਼ੀਲ ਅਗਵਾਈ ਹੇਠ ਹੀ ਪੰਜਾਬ ਕਾਂਗਰਸ ਨੇ ਸੂਬੇ ਵਿੱਚ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ ਹਨ ਅਤੇ ਪਾਰਟੀ ਨੂੰ ਮਜ਼ਬੂਤ ਕੀਤਾ ਹੈ।
ਰਾਜਾ ਵੜਿੰਗ ਵੱਲੋਂ ਵਿਸ਼ੇਸ਼ ਥਾਪੜਾ
ਇਸ ਸਿਆਸੀ ਹਲਚਲ ਦਰਮਿਆਨ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੁਸਤਮ ਪੰਜੇ ਕੇ ਦੀ ਪਿੱਠ ਥਾਪੜੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਵੜਿੰਗ ਨੇ ਨੌਜਵਾਨ ਆਗੂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹਲਕੇ ਅੰਦਰ ਸਿਆਸੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ 2027 ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖ ਕੇ ਚੱਲਣ।
2027 ਵਿੱਚ ਬਹੁਮਤ ਨਾਲ ਸਰਕਾਰ ਬਣਾਉਣ ਦਾ ਦਾਅਵਾ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਆਗੂ ਰੁਸਤਮ ਸਿੰਘ ਮਜੈਦੀਆ ਪੰਜੇ ਕੇ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਉਨ੍ਹਾਂ ਉਮੀਦ ਜਤਾਈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸਪਸ਼ਟ ਬਹੁਮਤ ਹਾਸਲ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ।
Get all latest content delivered to your email a few times a month.