> Bolda Punjab -ਰਮਨਦੀਪ ਸਿੰਘ ਨੇ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਦੇ ਜਨਰਲ ਮੈਨੇਜਰ ਵਜੋਂ ਸੰਭਾਲਿਆ ਅਹੁਦਾ
IMG-LOGO
ਹੋਮ ਪੰਜਾਬ : ਰਮਨਦੀਪ ਸਿੰਘ ਨੇ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਦੇ ਜਨਰਲ ਮੈਨੇਜਰ...

ਰਮਨਦੀਪ ਸਿੰਘ ਨੇ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਦੇ ਜਨਰਲ ਮੈਨੇਜਰ ਵਜੋਂ ਸੰਭਾਲਿਆ ਅਹੁਦਾ

ਉੱਦਮਤਾ ਨੂੰ ਪ੍ਰੋਤਸਾਹਨ, ਨਿਵੇਸ਼ ਨੂੰ ਹੁਲਾਰਾ ਅਤੇ ਉਦਯੋਗਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਹੋਵੇਗੀ ਮੁੱਖ ਤਰਜੀਹ

'ਰਾਈਟ ਟੂ ਬਿਜ਼ਨਸ ਐਕਟ' ਤਹਿਤ ਸਟੇਟ ਸਿੰਗਲ ਵਿੰਡੋ ਪੋਰਟਲ ਰਾਹੀਂ ਉਦਯੋਗਾਂ ਨਾਲ ਸਬੰਧਤ ਪ੍ਰਵਾਨਗੀਆਂ

Admin user - Jul 29, 2026 03:12 PM
IMG

ਜਗਦੀਸ਼ ਥਿੰਦ 

ਰੂਪਨਗਰ, 29 ਜੁਲਾਈ: ਡਿਪਟੀ ਡਾਇਰੈਕਟਰ ਸ. ਰਮਨਦੀਪ ਸਿੰਘ ਨੇ ਅੱਜ ਜ਼ਿਲ੍ਹਾ ਉਦਯੋਗ ਕੇਂਦਰ (ਡੀ.ਆਈ.ਸੀ.) ਰੂਪਨਗਰ ਦੇ ਜਨਰਲ ਮੈਨੇਜਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣ-ਪਛਾਣ ਮੀਟਿੰਗ ਕੀਤੀ ਅਤੇ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਵਚਨਬੱਧਤਾ ਦੁਹਰਾਈ।

ਸ. ਰਮਨਦੀਪ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਉਦਯੋਗਿਕ ਅਤੇ ਸਵੈ-ਰੋਜ਼ਗਾਰ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਉੱਦਮੀਆਂ, ਸਟਾਰਟਅੱਪਸ, ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ (ਐੱਮ.ਐੱਸ.ਐੱਮ.ਈ.), ਸਵੈ-ਰੋਜ਼ਗਾਰ ਦੇ ਇੱਛੁਕ ਨੌਜਵਾਨਾਂ ਅਤੇ ਆਮ ਲੋਕਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਜ਼ਿਲ੍ਹੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਐੱਮ.ਐੱਸ.ਐੱਮ.ਈ. ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸਟਾਰਟਅੱਪਸ, ਮਹਿਲਾ ਉੱਦਮੀਆਂ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਵਰਗ ਦੇ ਉੱਦਮੀਆਂ ਅਤੇ ਪਹਿਲੀ ਪੀੜ੍ਹੀ ਦੇ ਕਾਰੋਬਾਰੀਆਂ ਨੂੰ ਸਰਕਾਰ ਦੀਆਂ ਯੋਜਨਾਵਾਂ ਨਾਲ ਜੋੜ ਕੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਦਯੋਗਾਂ ਦੇ ਆਧੁਨਿਕੀਕਰਨ, ਹੁਨਰ ਵਿਕਾਸ, ਡਿਜੀਟਲੀਕਰਨ, ਨਿਰਯਾਤ ਨੂੰ ਪ੍ਰੋਤਸਾਹਨ, ਕਲੱਸਟਰ ਆਧਾਰਿਤ ਵਿਕਾਸ ਅਤੇ 'ਸੁਖਾਲਾ ਵਪਾਰ' ਨੂੰ ਹੋਰ ਮਜ਼ਬੂਤ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ 'ਰਾਈਟ ਟੂ ਬਿਜ਼ਨਸ ਐਕਟ' ਤਹਿਤ ਸਟੇਟ ਸਿੰਗਲ ਵਿੰਡੋ ਪੋਰਟਲ ਰਾਹੀਂ ਉਦਯੋਗਾਂ ਨਾਲ ਸਬੰਧਤ ਪ੍ਰਵਾਨਗੀਆਂ ਅਤੇ ਸੇਵਾਵਾਂ ਦਾ ਨਿਰਧਾਰਤ ਸਮੇਂ ਅੰਦਰ ਤੇਜ਼, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।

ਸ. ਰਮਨਦੀਪ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਉਦਯੋਗਪਤੀਆਂ ਅਤੇ ਉੱਦਮੀਆਂ ਲਈ ਇੱਕ ਭਰੋਸੇਯੋਗ ਸਹਿਯੋਗੀ ਵਜੋਂ ਕੰਮ ਕਰਦਾ ਰਹੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਮੁੱਚੀ ਟੀਮ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਮਿਲੇਗੀ, ਨਵੇਂ ਨਿਵੇਸ਼ ਆਕਰਸ਼ਿਤ ਹੋਣਗੇ, ਰੋਜ਼ਗਾਰ ਦੇ ਵਧੇਰੇ ਮੌਕੇ ਸਿਰਜਣਗੇ ਅਤੇ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.