>
ਤਾਜਾ ਖਬਰਾਂ
ਵਿਸ਼ਵਜੀਤ ਸਿੰਘ ਥਿੰਦ
ਜਲੰਧਰ, 3 ਅਗਸਤ : ਡਿਪਟੀਕਮਿਸ਼ਨਰਵਰਜੀਤਵਾਲੀਆ ਨੇ ਅੱਜ ਅਧਿਕਾਰੀਆਂ ਨੂੰ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ਮੁਸ਼ਕਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾਬਿਨਾਂਕਿਸੇਦੇਰੀ ਦੇ ਪਹਿਲ ਦੇ ਆਧਾਰ ’ਤੇ ਯਕੀਨੀਬਣਾਉਣ ਦੇ ਨਿਰਦੇਸ਼ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਪਾਵਰਕਾਮ, ਨਗਰ ਨਿਗਮ, ਪੁਲਿਸ, ਟੈਕਸ ਅਤੇ ਐਕਸਾਈਜ਼ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਰੀਬ 290 ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਇਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਸਮਾਂਬੱਧ ਹੱਲ ਲਈ www.punjabdisewa.com ਪੋਰਟਲ ਬਣਾਇਆ ਗਿਆ ਹੈ, ਜਿਸ ’ਤੇ ਵਪਾਰੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਰਟਲ ’ਤੇ ਪ੍ਰਾਪਤ ਹਰੇਕ ਸ਼ਿਕਾਇਤ ’ਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਲਗਾਤਾਰ ਸਮੀਖਿਆ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕਰਕੇ ਉਨ੍ਹਾਂ ਨੂੰ ਹੋਰ ਬਿਹਤਰ ਢੰਗ ਨਾਲ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਬਿਹਤਰ ਆਪਸੀ ਤਾਲਮੇਲ ਨਾਲ ਵਪਾਰੀ ਵਰਗ ਦੇ ਮੁੱਦਿਆਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਪਾਰੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਨਬੇੜੇ ਲਈ ਵਿਅਕਤੀਗਤ ਤਵਜੋਂ ਦਿੱਤੀ ਜਾਵੇ ਅਤੇ ਪ੍ਰਗਤੀ ਦੀ ਨਿਯਮਿਤ ਸਮੀਖਿਆ ਕੀਤੀ ਜਾਵੇ, ਤਾਂ ਜੋ ਲੰਬਿਤ ਮਸਲਿਆਂ ਨੂੰ ਤੁਰੰਤ ਨਿਪਟਾਇਆ ਜਾ ਸਕੇ।
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਏ.ਡੀ.ਸੀ.ਪੀ.ਸੁਖਵਿੰਦਰ ਸਿੰਘ, ਸਮੂਹ ਐਸ.ਡੀ.ਐਮਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡਰਜ਼ ਕਮਿਸ਼ਨ ਦੇ ਮੈਂਬਰ ਹਰਿੰਦਰਪਾਲ ਸਿੰਘ ਮਨੋਚਾ ਤੇ ਇੰਦਰਵੰਸ਼ ਸਿੰਘ ਚੱਢਾ ਤੋਂ ਇਲਾਵਾ ਕਮਿਸ਼ਨ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ।
Get all latest content delivered to your email a few times a month.