> Bolda Punjab -MP ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਕੇਸ ਦੇ ਗਵਾਹ ਵਰਿੰਦਰ ਮਾਵੀ 'ਤੇ ਚੱਲੀਆਂ ਗੋਲੀਆਂ:
IMG-LOGO
ਹੋਮ ਪੰਜਾਬ : MP ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਕੇਸ ਦੇ ਗਵਾਹ ਵਰਿੰਦਰ ਮਾਵੀ...

MP ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਕੇਸ ਦੇ ਗਵਾਹ ਵਰਿੰਦਰ ਮਾਵੀ 'ਤੇ ਚੱਲੀਆਂ ਗੋਲੀਆਂ:

ਪੁਲਿਸ ਨੇ 'ਰੋਡ ਰੇਜ' ਦੱਸਿਆ,

ਵਕੀਲ ਨੇ ਸੁਰੱਖਿਆ 'ਤੇ ਚੁੱਕੇ ਸਵਾਲ

Admin user - Aug 05, 2026 10:42 AM
IMG

ਜਗਦੀਸ਼ ਥਿੰਦ 
ਮੋਰਿੰਡਾ / ਰੂਪਨਗਰ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਕੇਸ ਦੇ ਪ੍ਰਮੁੱਖ ਗਵਾਹ ਅਤੇ ਸ਼ਿਕਾਇਤਕਰਤਾ ਵਰਿੰਦਰ ਸਿੰਘ ਮਾਵੀ 'ਤੇ ਮੋਰਿੰਡਾ ਨੇੜੇ ਤੜਕੇ 2 ਵਜੇ ਦੇ ਕਰੀਬ ਗੋਲੀਆਂ ਚੱਲਣ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਹਾਲਾਂਕਿ, ਇਸ ਹਮਲੇ ਵਿੱਚ ਵਰਿੰਦਰ ਮਾਵੀ ਬਾਲ-ਬਾਲ ਬਚ ਗਏ ਹਨ।
ਨਸ਼ੇ 'ਚ ਗੱਡੀ ਲੰਘਾਉਣ ਨੂੰ ਲੈ ਕੇ ਹੋਇਆ ਝਗੜਾ: SSP
ਰੂਪਨਗਰ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਇਹ ਗੋਲੀਬਾਰੀ ਕਿਸੇ ਗੋਂਦਵੀਂ ਸਾਜ਼ਿਸ਼ ਦਾ ਹਿੱਸਾ ਨਹੀਂ, ਸਗੋਂ ਸੜਕੀ ਲੜਾਈ (ਰੋਡ ਰੇਜ) ਦਾ ਨਤੀਜਾ ਹੈ।
ਘਟਨਾਕ੍ਰਮ: ਪਿੰਡ ਸਲੇਮਪੁਰ ਦੇ ਰਹਿਣ ਵਾਲੇ ਵਰਿੰਦਰ ਮਾਵੀ ਨੇ ਰਾਤ 2 ਵਜੇ ਪੁਲਿਸ ਕੰਟਰੋਲ ਰੂਮ 'ਤੇ ਫ਼ੋਨ ਕਰਕੇ ਹਮਲੇ ਦੀ ਇਤਲਾਹ ਦਿੱਤੀ, ਜਿਸ ਤੋਂ ਬਾਅਦ ਪੁਲਿਸ ਟੀਮਾਂ ਤੁਰੰਤ ਮੌਕੇ 'ਤੇ ਪੁੱਜੀਆਂ।
ਮੁਲਜ਼ਮ ਦੀ ਪਛਾਣ: ਗੋਲੀਬਾਰੀ ਕਰਨ ਵਾਲੇ ਦੀ ਪਛਾਣ ਪਿੰਡ ਸਮਰੌਲੀ ਦੇ ਰਹਿਣ ਵਾਲੇ ਜਸਬੀਰ ਸਿੰਘ ਉਰਫ਼ ਕਾਲਾ ਵਜੋਂ ਹੋਈ ਹੈ।
ਵਿਵਾਦ ਦਾ ਕਾਰਨ: ਜਸਬੀਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਲੰਘਾਉਣ ਦੀ ਗੱਲ ਨੂੰ ਲੈ ਕੇ ਮਾਵੀ ਨਾਲ ਝਗੜਾ ਕੀਤਾ ਸੀ। ਉਸ ਨੇ ਹਵਾਈ ਫਾਇਰ ਕੀਤੇ ਅਤੇ ਮਾਵੀ ਦੀ ਗੱਡੀ ਦਾ ਪਿੱਛਾ ਕਰਦਿਆਂ ਪਿੰਡ ਤੱਕ ਪਹੁੰਚ ਕੇ ਧਮਕੀਆਂ ਦਿੱਤੀਆਂ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
BNS ਅਤੇ ਅਸਲਾ ਐਕਟ ਤਹਿਤ ਪਰਚਾ ਦਰਜ
ਪੁਲਿਸ ਅਨੁਸਾਰ ਥਾਣਾ ਸਦਰ ਮੋਰਿੰਡਾ ਵਿਖੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।
ਸੋਸ਼ਲ ਮੀਡੀਆ ਅਫ਼ਵਾਹਾਂ 'ਤੇ ਪੁਲਿਸ ਦੀ ਚੇਤਾਵਨੀ
ਘਟਨਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਹ ਦਾਅਵੇ ਕੀਤੇ ਜਾਣ ਲੱਗੇ ਕਿ ਇਹ ਹਮਲਾ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਜਾਂਚ ਵਿੱਚ ਗਵਾਹ ਹੋਣ ਨਾਤੇ ਕਿਸੇ ਵੀ ਸਾਜ਼ਿਸ਼ ਦਾ ਕੋਈ ਸਬੂਤ ਨਹੀਂ ਮਿਲਿਆ। ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਬਿਨਾਂ ਪੁਸ਼ਟੀ ਕੀਤੀਆਂ ਸੋਸ਼ਲ ਮੀਡੀਆ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ।
ਵਕੀਲ ਨੇ ਜਤਾਈ ਚਿੰਤਾ
ਦੂਜੇ ਪਾਸੇ, ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਕੇਸਾਂ ਦੇ ਗਵਾਹਾਂ ਦੇ ਵਕੀਲ ਪਰਮਿੰਦਰ ਸਿੰਘ ਵਿੱਗ ਨੇ ਇਸ ਘਟਨਾ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਮੁੱਖ ਗਵਾਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਇਸ ਲਈ ਪੁਲਿਸ-ਪ੍ਰਸ਼ਾਸਨ ਨੂੰ ਗਵਾਹਾਂ ਦੀ ਸੁਰੱਖਿਆ ਦੇ ਹੋਰ ਪੁਖ਼ਤਾ ਇੰਤਜ਼ਾਮ ਕਰਨੇ ਚਾਹੀਦੇ ਹਨ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.