>
ਤਾਜਾ ਖਬਰਾਂ
ਜਗਦੀਸ਼ ਥਿੰਦ
ਚੰਡੀਗੜ੍ਹ , 08 ਅਗਸਤ 2026: ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਗਰਮਜੋਸ਼ੀ ਭਰੀ ਹਾਜ਼ਰੀ ਵਿੱਚ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਸਰਦਾਰ ਬਲਤੇਜ ਸਿੰਘ ਪੰਨੂ, ਪਾਰਟੀ ਦੇ ਬੁਲਾਰੇ ਸ਼੍ਰੀ ਨੀਲ ਗਰਗ ਅਤੇ ਜ਼ਿਲ੍ਹਾ ਫਰੀਦਕੋਟ ਦੀ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀ। ਸਮਾਗਮ ਵਿੱਚ ਪਹੁੰਚੇ ਆਗੂਆਂ ਨੇ ਸੁਖਜੀਤ ਸਿੰਘ ਢਿੱਲਵਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਅਹੁਦਾ ਸੰਭਾਲਣ ਤੋਂ ਬਾਅਦ ਸੁਖਜੀਤ ਸਿੰਘ ਢਿੱਲਵਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੂਬੇ ਵਿੱਚ ਨਵਿਆਉਣਯੋਗ ਊਰਜਾ ਦੇ ਖੇਤਰ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
Get all latest content delivered to your email a few times a month.