> Bolda Punjab -*ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 41 ਸ਼ੋਅ ਕਰਵਾਏ ਜਾਣਗੇ : ਮਨੀਸ਼ ਸਿਸੋਦੀਆ*
IMG-LOGO
ਹੋਮ ਪੰਜਾਬ : *ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 41 ਸ਼ੋਅ ਕਰਵਾਏ ਜਾਣਗੇ...

*ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 41 ਸ਼ੋਅ ਕਰਵਾਏ ਜਾਣਗੇ : ਮਨੀਸ਼ ਸਿਸੋਦੀਆ*

ਪੰਜਾਬ ਸਰਕਾਰ ਸਾਰੇ ਧਰਮਾਂ ਵਰਗਾਂ ਦਾ ਮਾਨ ਸਤਿਕਾਰ ਕਰਦੀ ਆ ਰਹੀ ਹੈ : ਮਲਕੀਤ ਸਿੰਘ ਥਿੰਦ

*ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਸੰਗਰੂਰ, ਹੁਸ਼ਿਆਰਪੁਰ ਅਤੇ ਪੰਜਾਬ ਦੇ ਹੋਰ ਸਥਾਨਾਂ ’ਤੇ ਹੋਣਗੇ ਸ਼ੋਅ*

Admin user - Aug 11, 2026 04:36 AM
IMG

   ਜਗਦੀਸ਼ ਥਿੰਦ 

ਬਠਿੰਡਾ, 10 ਅਗਸਤ :

    ਪੰਜਾਬ ਸਰਕਾਰ ਵੱਲੋਂ ਅੱਜ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਦੋ ਸ਼ੋਅ ਕਰਵਾਏ ਗਏ।

   ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਜੋਸ਼ ਭਰਪੂਰ ਪੇਸ਼ਕਾਰੀ ਦੌਰਾਨ ਦਰਸ਼ਕਾਂ ਵਿੱਚ ਸ਼ਮੂਲੀਅਤ ਕੀਤੀ, ਜਿਸ ਵਿੱਚ ਭਗਵਾਨ ਸ੍ਰੀ ਰਾਮ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਬੇਹੱਦ ਖੂਬਸੂਰਤੀ ਨਾਲ ਜੀਵੰਤ ਕੀਤਾ ਗਿਆ। ਉਨ੍ਹਾਂ ਦੇ ਨਾਲ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲੀਸ ਮੁਖੀ ਡਾ. ਜਯੋਤੀ ਯਾਦਵ ਬੈਂਸ, ਸੀਨੀਅਰ ਸਰਕਾਰੀ ਅਧਿਕਾਰੀ ਅਤੇ ਜ਼ਿਲ੍ਹੇ ਦੀਆਂ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

     ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ,ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ, ਚੇਅਰਮੈਨ ਸੁਗਰਫੈਡ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਨਵਦੀਪ ਸਿੰਘ ਜੀਦਾ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਚੇਅਰਮੈਨ ਜੰਗਲਾਤ ਵਿਭਾਗ ਰਾਕੇਸ਼ ਪੁਰੀ, ਹਲਕਾ ਇੰਚਾਰਜ ਬਠਿੰਡਾ ਦਿਹਾਤੀ ਗੋਪਾਲ ਸਿੰਘ, ਜਤਿੰਦਰ ਭੱਲਾ, ਚੇਅਰਮੈਨ ਇੰਪਰੂਵਮੈਂਟ ਟਰੱਸਟ, ਨੀਲ ਗਰਗ, ਚੇਅਰਮੈਨ ਮੀਡੀਅਮ ਐਂਡ ਸਮਾਲ ਇੰਡਸਟਰੀ ਡਿਵੈਲਪਮੈਂਟ ਬੋਰਡ, ਬਲਜੀਤ ਬੱਲੀ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ, ਅਮਨਦੀਪ ਸਿੰਘ ਰਾਜਨ, ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ ਬਠਿੰਡਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਹਰਦੀਪ ਸਿੰਘ ਸਰਾਂ ਅਤੇ ਹੋਰ ਸ਼ਖ਼ਸੀਅਤਾਂ ਵੀ ਇਸ ਮੌਕੇ ਹਾਜ਼ਰ ਸਨ।‘ਇਸ ਮੌਕੇ ਪੰਜਾਬ ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਸ਼੍ਰੀ ਮਨੀਸ਼ ਸਿਸੋਦੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। 
ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਵਰਗਾਂ ਦਾ ਮਾਨ ਸਤਿਕਾਰ ਕਰਦੀ ਆ ਰਹੀ ਹੈ , ਜਿਸ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ , ਮਹਾਨ ਗੁਰੂ ਸਾਹਿਬਾਨ ਦੇ ਸ਼ਹੀਦੀ ਦਿਵਸ ਮਨਾਉਣ , ਸ਼ਹੀਦ ਊਧਮ ਸਿੰਘ ਦੇ ਨਾਮ ਉੱਪਰ ਹੁਸ਼ਿਆਰਪੁਰ ਵਿਖੇ ਮੈਡੀਕਲ ਯੂਨੀਵਰਸਿਟੀ ਸਥਾਪਿਤ ਕਰਨ , ਸ਼ਹੀਦ ਭਗਤ ਸਿੰਘ ਦੇ ਨਾਮ ਤੇ ਅੰਤਰਰਾਸ਼ਟਰੀ ਏਅਰਪੋਰਟ ਬਣਾਉਣ ਜਿਹੀਆਂ ਪ੍ਰਾਪਤੀਆਂ ਆਮ ਆਦਮੀ ਪਾਰਟੀ ਦੇ ਹਿੱਸੇ ਆਈਆਂ ਹਨ । 

ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਮੁੱਖ ਭੂਮਿਕਾਵਾਂ ਵਿੱਚ ਫੈਲੀਸਿਟੀ ਦੇ 150 ਟਰੂਪ ਮੈਂਬਰਾਂ ਨਾਲ ਪੇਸ਼ਕਾਰੀ ਕੀਤੀ।

      ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਭਗਵਾਨ ਸ੍ਰੀ ਰਾਮ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ, ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਅਤੇ ਥੀਏਟਰ ਦੇ ਸ਼ਕਤੀਸ਼ਾਲੀ ਮਾਧਿਅਮ ਰਾਹੀਂ ਸੱਚ, ਨਿਆਂ, ਦਇਆ ਅਤੇ ਏਕਤਾ ਦਾ ਸੰਦੇਸ਼ ਫੈਲਾਉਣਾ ਹੈ।ਇਸ ਪਹਿਲਕਦਮੀ ਰਾਹੀਂ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ।

       ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਪੱਧਰੀ ਸੱਭਿਆਚਾਰਕ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਦੌਰਾਨ 12 ਸ਼ਹਿਰਾਂ ਵਿੱਚ 41 ਮੁਫ਼ਤ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਇਸ ਦੀ ਉਦਘਾਟਨੀ ਪੇਸ਼ਕਾਰੀ ਮੋਹਾਲੀ ਵਿਖੇ ਹੋਈ ਸੀ, ਜਦਕਿ ਪੇਸ਼ਕਾਰੀਆਂ 12 ਸ਼ਹਿਰਾਂ—ਮੋਹਾਲੀ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਖੰਨਾ—ਵਿਖੇ ਵੀ ਕਰਵਾਈਆਂ ਜਾਣਗੀਆਂ।

      ਸ੍ਰੀ ਸਿਸੋਦੀਆ ਨੇ ਕਿਹਾ ਕਿ ਪੇਸ਼ਕਾਰੀਆਂ ਮੁਫ਼ਤ ਰੱਖੀਆਂ ਗਈਆਂ ਹਨ ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਅਤੇ ਆਦਰਸ਼ਾਂ ਤੋਂ ਜਾਣੂ ਹੋ ਸਕਣ ਅਤੇ ਪ੍ਰੇਰਣਾ ਲੈ ਸਕਣ।

      ਪ੍ਰੋਗਰਾਮ ਦੇ ਉਦੇਸ਼ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਕੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਅਤੇ ਵਿਸ਼ਵ ਪੱਧਰੀ ਥੀਏਟਰ ਕਲਾ ਦੀ ਉੱਤਮਤਾ ਨੂੰ ਪ੍ਰਦਰਸ਼ਿਤ ਕਰਨਾ ਹੈ।

    ਉਨ੍ਹਾਂ ਕਿਹਾ, “ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਅਜਿਹੇ ਪ੍ਰੋਗਰਾਮ ਸਨਾਤਨ ਧਰਮ ਦੀਆਂ ਸਿੱਖਿਆਵਾਂ ਨੂੰ ਲੋਕਾਂ ਦੇ ਹੋਰ ਨੇੜੇ ਲੈ ਕੇ ਆਉਣ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸਦੀਵੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ।”

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.