>
ਤਾਜਾ ਖਬਰਾਂ
ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ 12 ਅਗਸਤ
ਆਜ਼ਾਦੀ ਦਿਵਸ ਸਮਾਰੋਹ 2026 ਨੂੰ ਮੁੱਖ ਰੱਖਦੇ ਹੋਏ ਸ੍ਰੀ ਡੈਵੀ ਗੋਇਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਅਨੁਸਾਰ 13 ਅਗਸਤ 2026 ( ਰਿਹਰਸਲ ਵਾਲੇ ਦਿਨ ) ਅਤੇ 15 ਅਗਸਤ 2026 ਨੂੰ ਸੁਤੰਤਰਤਾ ਵਾਲੇ ਦਿਨ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ — ਗੋਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ ਸਾਹਿਬ ਵਿਖੇ ਜਦਕਿ ਤਹਿਸੀਲ ਪੱਧਰ ਤੇ ਨਵੀਂ ਦਾਣਾ ਮੰਡੀ ਮਲੋਟ ਅਤੇ ਨਵੀਂ ਦਾਣਾ ਮੰਡੀ , ਗਿੱਦੜਬਾਹਾ ਵਿਖੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਹਨਾਂ ਸਮਾਗਮ ਦੀ ਸੁਰੱਖਿਆਂ ਨੂੰ ਮੁੱਖ ਰੱਖਦੇ ਹੋਏ ਸਵੇਰੇ 07.00 ਵਜੇ ਤੋਂ ਸ਼ਾਮੀ 8.00 ਵਜੇ ਤੱਕ ਸਮਾਗਮਾਂ ਵਾਲੀਆਂ ਥਾਵਾਂ ਦੇ 5 ਕਿਲੋਮੀਟਰ ਦੇ ਘੇਰੇ ਨੂੰ “ਨੋ ਫਲਾਈ ਜੋਨ ” ਘੋਸ਼ਿਤ ਕਰਦਿਆਂ ਡਰੋਨ, ਪੈਰਾਗਲਾਇਡਰ ਅਤੇ ਅਣ ਮੈਨਿਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ. ਉਡਾਉਣ ਤੇ ਪਾਬੰਦੀ ਲਗਾਈ ਗਈ ਹੈ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Get all latest content delivered to your email a few times a month.