> Bolda Punjab -ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਵਾਲੇ ਪੁਲਿਸ ਅਧਿਕਾਰੀਆਂ ਦਾ ਹਰਸਿਮਰਤ ਕੌਰ ਬਾਦਲ ਵੱਲੋਂ ਧੰਨਵਾਦ
IMG-LOGO
ਹੋਮ ਪੰਜਾਬ : ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਵਾਲੇ ਪੁਲਿਸ ਅਧਿਕਾਰੀਆਂ ਦਾ...

ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਵਾਲੇ ਪੁਲਿਸ ਅਧਿਕਾਰੀਆਂ ਦਾ ਹਰਸਿਮਰਤ ਕੌਰ ਬਾਦਲ ਵੱਲੋਂ ਧੰਨਵਾਦ

ਇਸ ਬਹਾਦਰੀ ਲਈ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਧੰਨਵਾਦੀ ਰਹੇਗਾ

ਸੁਖਬੀਰ ਸਿੰਘ ਬਾਦਲ ਤੇ ਹੋਇਆ ਘਾਤਕ ਹਮਲਾ

Admin user - Aug 14, 2026 02:47 PM
IMG

 ਜਗਦੀਸ਼ ਥਿੰਦ 
 ਨੰਦੇੜ 14 ਅਗਸਤ 2026

ਨੰਦੇੜ ਵਿੱਚ ਹੋਏ ਹਮਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਲਈ ਬਹਾਦਰੀ ਅਤੇ ਹੌਸਲਾ ਵਿਖਾਉਣ ਵਾਲੇ ਮਹਾਰਾਸ਼ਟਰ ਪੁਲਿਸ ਦੀ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਇੰਸਪੈਕਟਰ ਸੰਜੇ ਵੈਜਨਾਥ ਕੋਡੇ ਦਾ ਹਰਸਿਮਰਤ ਕੌਰ ਬਾਦਲ ਵੱਲੋਂ ਧੰਨਵਾਦ ਕੀਤਾ ਗਿਆ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਸੁਖਬੀਰ ਸਿੰਘ ਬਾਦਲ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਇਸ ਬਹਾਦਰੀ ਲਈ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਧੰਨਵਾਦੀ ਰਹੇਗਾ।
ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਉਨ੍ਹਾਂ ਦੇ ਪਰਿਵਾਰ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ।
ਹਰਸਿਮਰਤ ਕੌਰ ਬਾਦਲ ਨੇ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਪੁਲਿਸ ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਲਈ ਚੜ੍ਹਦੀ ਕਲਾ ਦੀ ਕਾਮਨਾ ਕੀਤੀ।
ਉਨ੍ਹਾਂ ਨਾਲ ਹੀ ਮਹਾਰਾਸ਼ਟਰ ਸਰਕਾਰ ਦੇ ਅਧਿਕਾਰੀਆਂ ਅਤੇ ਸਮੁੱਚੇ ਸਟਾਫ਼ ਦਾ ਵੀ ਸਾਥ ਦੇਣ ਅਤੇ ਅਣਥੱਕ ਸੇਵਾਵਾਂ ਲਈ ਵਿਸ਼ੇਸ਼ ਧੰਨਵਾਦ ਕੀਤਾ।

ਦੱਸਣ ਯੋਗ ਹੈ ਕਿ ਚਾਹੇ ਸੁਖਬੀਰ ਸਿੰਘ ਬਾਦਲ ਨੂੰ ਜੈਡ ਪਲੱਸ ਸੁਰੱਖਿਆ ਮਿਲੀ ਹੋਈ ਹੈ ਪਰ ਇਹ ਸੁਰੱਖਿਆ ਦਿੱਲੀ ਅਟਕ ਜਾਂਦੀ ਹੈ ਅਤੇ ਅਗਲੀਆਂ ਸਟੇਟਾਂ ਨੇ ਉਥੋਂ ਦੇ ਸਪੈਸ਼ਲ ਜਿਹੜੇ ਫੋਰਸ ਹੁੰਦੀ ਹੈ,  ਉਹ ਪ੍ਰੋਟੈਕਸ਼ਨ ਦਿੰਦੀ ਹੈ. ।ਸੁਖਬੀਰ ਸਿੰਘ ਬਾਦਲ ਤੇ ਐਡਾ ਘਾਤਕ ਹਮਲਾ ਹੋਇਆ ਕਿ ਤੇਜ਼ਧਾਰ ਖੰਜਰ ਹਮਲਾਵਰ ਨੇ ਉਹਨਾਂ ਦੇ ਸਰੀਰ ਦੇ ਵਿੱਚ ਆਰ ਪਾਰ ਕਰ ਦੇਣਾ ਸੀ ਜੇਕਰ ਇਹ ਜਵਾਨ ਨਾ ਰੋਕਦੇ ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.