ਤਾਜਾ ਖਬਰਾਂ
ਬੋਲਦਾ ਪੰਜਾਬ
ਫਾਜ਼ਿਲਕਾ -15 ਅਗਸਤ ;
ਅੱਜ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ), ਨਵੀਂ ਦਿੱਲੀ ਦੇ ਮੈਂਬਰ ਸ਼੍ਰੀ ਪ੍ਰਿਯਾਂਕ ਕਾਨੂੰਗੋ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ ਵਿਖੇ ਆਯੋਜਿਤ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡੀ ਸ. ਜਗਵਿੰਦਰਜੀਤ ਸਿੰਘ ਗਰੇਵਾਲ ਹੀ ਹਾਜਰ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਪ੍ਰਿਯਾਂਕ ਕਾਨੂੰਗੋ ਨੇ ਕਿਹਾ ਕਿ ਸਾਨੂੰ ਸਾਡੇ ਮਹਾਨ ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿਉਂਕਿ ਸਾਡੇ ਵੀਰ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਨ ਰਹੇ ਹਾਂ। ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨ ਪੀੜੀ ਨੂੰ ਸ਼ਹੀਦਾਂ ਦੇ ਦੱਸੇ ਰਸਤਿਆਂ ਤੇ ਚੱਲਣ ਅਤੇ ਦੇਸ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਨਸ਼ੇ ਵਰਗੀ ਭੈੜੀ ਲਾਹਨਤ ਅਤੇ ਮੋਬਾਈਲ ਦੇ ਚੁੰਗਲ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਪੰਜਾਬ ਅਤੇ ਭਾਰਤ ਨੂੰ ਵਿਕਸਤ ਭਾਰਤ ਬਣਾਉਣ ਵਿੱਚ ਆਪਣਾ ਸਹਿਯੋਗ ਦੇਵੇ।
ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਬੱਚਿਆਂ ਦੇ ਉਤਸ਼ਾਹ ਨੂੰ ਦੇਖ ਕੇ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ। ਇਸ ਮੌਕੇ ਸ਼੍ਰੀ ਪ੍ਰਿਯਾਂਕ ਕਾਨੂੰਗੋ ਵੱਲੋਂ ਬੱਚਿਆਂ ਨੂੰ 5100/- ਰੁਪਏ ਇਨਾਮ ਦਿੱਤਾ ਗਿਆ।
ਸਕੂਲ ਪ੍ਰਬੰਧਕਾਂ ਵੱਲੋਂ ਸ਼੍ਰੀ ਕਾਨੂੰਗੋ ਦਾ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਨਾ ਨਾਨਕਾ ਦੇ ਮੁੱਖ ਅਧਿਆਪਕ ਰਾਜੀਵ ਚਗਤੀ, ਸਕੂਲ ਸਟਾਫ ਸੁਖਦੇਵ ਸਿੰਘ, ਸੁਨੀਲ ਵਰਮਾ, ਕਮਲੇਸ਼, ਪੂਜਾ ਰਾਣੀ, ਅਧਿਆਪਕ ਨਿਸ਼ਾਂਤ ਅਗਰਵਾਲ, ਸੀਐਚਟੀ ਸੋਨਮ ਠਕਰਾਲ ਕਲਪਨਾ ਚਗਤੀ ਹਾਜਰ ਸਨ ਪਿੰਡ ਦੇ ਸਰਪੰਚ ਅਮਰਜੀਤ ਸਿੰਘ ਹਾਜਰ ਸਨ!
Get all latest content delivered to your email a few times a month.