ਤਾਜਾ ਖਬਰਾਂ
BOLDA PUNJAB
ਫਿਰੋਜ਼ਪੁਰ, 18 ਅਗਸਤ 2026.
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਗਤ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਤੋਂ ਹਰਿਦੁਆਰ–ਰਿਸ਼ੀਕੇਸ਼ ਲਈ ਬੱਸ ਰਵਾਨਾ ਕੀਤੀ ਗਈ|
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸੰਗਤ ਲਈ 2 ਦਿਨ ਅਤੇ 3 ਰਾਤਾਂ ਦਾ ਯਾਤਰਾ ਪ੍ਰਬੰਧ, ਭੋਜਨ ਅਤੇ ਰਹਿਣ ਲਈ ਹੋਟਲ ਦੀ ਸੁਵਿਧਾ ਦੇ ਨਾਲ ਏ. ਸੀ. ਸਲੀਪਰ ਬੱਸ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਸੰਗਤ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਸੁਖਦ ਅਤੇ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਹੈ।
ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇਵਾ, ਆਸਥਾ ਦਾ ਸਤਿਕਾਰ ਅਤੇ ਪੰਜਾਬ ਦੀ ਤਰੱਕੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ| ਉਨ੍ਹਾਂ ਯਾਤਰਾ ‘ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Get all latest content delivered to your email a few times a month.