IMG-LOGO
ਹੋਮ ਪੰਜਾਬ : ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20...

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾ ਕੇ ਇਹ ਲੋਕ ਵਿਦੇਸ਼ੀ ਮੁਦਰਾ ਬਚਾਉਣ ਦੀ ਗੱਲ ਕਰ ਰਹੇ ਸਨ- ਕੇਜਰੀਵਾਲ

ਹੁਣ ਉਹੀ ਵਿਦੇਸ਼ੀ ਮੁਦਰਾ ਖਰਚ ਕੇ ਚੀਨੀ ਦਰਾਮਦ ਕਰਨ ਦੀ ਨੌਬਤ ਆ ਗਈ ਹੈ- ਕੇਜਰੀਵਾਲ

Admin user - Aug 20, 2026 11:35 PM
IMG

ਬੋਲਦਾ ਪੰਜਾਬ 

ਨਵੀਂ ਦਿੱਲੀ, 20 ਅਗਸਤ 2026

 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਗੰਨੇ ਤੋਂ ਈਥਾਨੌਲ ਬਣਾਉਣ ਨਾਲ ਚੀਨੀ ਦਾ ਉਤਪਾਦਨ ਡਿੱਗ ਗਿਆ ਅਤੇ 17 ਦਿਨਾਂ ਵਿੱਚ ਚੀਨੀ 20 ਰੁਪਏ ਪ੍ਰਤੀ ਕਿੱਲੋ ਮਹਿੰਗੀ ਹੋ ਗਈ। ਇਹ ਲੋਕ ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾ ਕੇ ਤੇਲ ਦਰਾਮਦ 'ਤੇ ਖਰਚ ਹੋਣ ਵਾਲੀ ਵਿਦੇਸ਼ੀ ਮੁਦਰਾ ਬਚਾਉਣ ਦੀ ਗੱਲ ਕਰ ਰਹੇ ਸਨ। ਹਾਲਾਤ ਅਜਿਹੇ ਹੋ ਗਏ ਹਨ ਕਿ ਹੁਣ ਉਹੀ ਵਿਦੇਸ਼ੀ ਮੁਦਰਾ ਖਰਚ ਕੇ ਚੀਨੀ ਦਰਾਮਦ ਕਰਨ ਦੀ ਨੌਬਤ ਆ ਗਈ ਹੈ। ਇਹ ਸਰਕਾਰ ਹੈ ਜਾਂ ਮਜ਼ਾਕ? ਪੂਰੀ ਦੀ ਪੂਰੀ ਅਨਪੜ੍ਹਾਂ ਦੀ ਸਰਕਾਰ ਹੈ। ਕਿਸੇ ਨੂੰ ਕੁਝ ਨਹੀਂ ਪਤਾ ਕਿ ਕੀ ਕਰਨ ਨਾਲ ਕੀ ਹੋਵੇਗਾ?

 

ਵੀਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਮੋਦੀ ਸਰਕਾਰ ਬਿਲਕੁਲ ਅਨਪੜ੍ਹ ਲੋਕਾਂ ਦੀ ਸਰਕਾਰ ਹੈ। ਉਹਨਾਂ ਨੂੰ ਇਹ ਨਹੀਂ ਪਤਾ ਕਿ ਉਹ ਕੀ ਫੈਸਲਾ ਲੈ ਰਹੇ ਹਨ ਅਤੇ ਉਸਦਾ ਕੀ ਅਸਰ ਹੋਵੇਗਾ। ਇਹਨਾਂ ਨੇ ਗੰਨੇ ਦੀ ਖੇਤੀ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕੀਤਾ ਅਤੇ ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾਉਣਾ ਚਾਲੂ ਕਰ ਦਿੱਤਾ। ਕਿਹਾ ਗਿਆ ਕਿ ਇਸ ਨਾਲ ਪੈਟਰੋਲ ਬਚੇਗਾ ਅਤੇ ਵਿਦੇਸ਼ੀ ਮੁਦਰਾ ਦੀ ਬਚਤ ਹੋਵੇਗੀ, ਜਿਸ ਨੂੰ ਅਸੀਂ ਵਿਦੇਸ਼ਾਂ ਤੋਂ ਤੇਲ ਦਰਾਮਦ ਕਰਨ ਲਈ ਖਰਚ ਕਰਦੇ ਹਾਂ। ਗੰਨੇ ਦੀ ਖੇਤੀ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਨਾਲ ਦੇਸ਼ ਵਿੱਚ ਗੰਨੇ ਅਤੇ ਚੀਨੀ ਦੀ ਭਾਰੀ ਕਮੀ ਹੋ ਗਈ। ਚੀਨੀ ਦੀ ਕਮੀ ਦੇ ਕਾਰਨ ਪਿਛਲੇ 17 ਦਿਨਾਂ ਵਿੱਚ ਇਸਦੇ ਦਾਮ 20 ਰੁਪਏ ਪ੍ਰਤੀ ਕਿੱਲੋ ਵਧ ਗਏ ਹਨ। 17 ਦਿਨ ਪਹਿਲਾਂ ਜੋ ਚੀਨੀ 46 ਰੁਪਏ ਕਿੱਲੋ ਸੀ, ਉਹ ਹੁਣ 65 ਰੁਪਏ ਕਿੱਲੋ ਹੋ ਗਈ ਹੈ।

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਦੇਸ਼ ਚੀਨੀ ਐਕਸਪੋਰਟ ਕਰਦਾ ਸੀ, ਪਰ ਹੁਣ ਇੰਪੋਰਟ ਕਰਨ ਦੀ ਪਲਾਨਿੰਗ ਕਰ ਰਿਹਾ ਹੈ। ਤੇਲ 'ਤੇ ਖਰਚ ਹੋਣ ਵਾਲੀ ਵਿਦੇਸ਼ੀ ਮੁਦਰਾ ਬਚਾਉਣ ਲਈ ਈਥਾਨੌਲ ਬਣਾਇਆ ਗਿਆ ਅਤੇ ਹੁਣ ਉਸੇ ਵਿਦੇਸ਼ੀ ਮੁਦਰਾ ਨੂੰ ਅਸੀਂ ਚੀਨੀ ਇੰਪੋਰਟ ਕਰਨ 'ਤੇ ਖਰਚ ਕਰਾਂਗੇ। ਇੱਕ ਪਾਸੇ ਈਥਾਨੌਲ ਵਾਲੇ ਪੈਟਰੋਲ ਨਾਲ ਲੋਕਾਂ ਦੀਆਂ ਗੱਡੀਆਂ ਖਰਾਬ ਹੋ ਰਹੀਆਂ ਹਨ ਅਤੇ ਮਾਈਲੇਜ ਡਿੱਗ ਰਹੀ ਹੈ, ਉੱਥੇ ਹੀ ਦੂਜੇ ਪਾਸੇ ਲੋਕਾਂ ਨੂੰ ਹੁਣ ਮਹਿੰਗੀ ਚੀਨੀ ਖਰੀਦਣੀ ਪੈ ਰਹੀ ਹੈ। ਸਰਕਾਰ ਫੈਸਲੇ ਲੈਂਦੀ ਹੈ, ਪਰ ਇਹਨਾਂ ਨੂੰ ਇਹ ਨਹੀਂ ਪਤਾ ਕਿ ਇਸਦਾ ਕੀ ਅਸਰ ਹੋਣ ਵਾਲਾ ਹੈ। ਜਦੋਂ ਗੰਨੇ ਨੂੰ ਈਥਾਨੌਲ ਲਈ ਡਾਇਵਰਟ ਕੀਤਾ ਗਿਆ, ਤਾਂ ਇਹਨਾਂ ਨੂੰ ਸੋਚਣਾ ਚਾਹੀਦਾ ਸੀ ਕਿ ਇੰਨਾ ਗੰਨਾ ਈਥਾਨੌਲ ਵਿੱਚ ਜਾਵੇਗਾ ਤਾਂ ਚੀਨੀ ਕਿੱਥੋਂ ਆਵੇਗੀ? ਸਮਝ ਨਹੀਂ ਆਉਂਦਾ ਕਿ ਮੋਦੀ ਸਰਕਾਰ ਵਿੱਚ ਉੱਪਰ ਤੋਂ ਲੈ ਕੇ ਹੇਠਾਂ ਤੱਕ ਸਾਰੇ ਅਨਪੜ੍ਹ ਹਨ ਕੀ?

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹਨਾਂ ਨੇ ਹੁਣ ਤੱਕ ਜਿੰਨੇ ਵੀ ਫੈਸਲੇ ਲਏ ਹਨ, ਉਹਨਾਂ ਦਾ ਕੋਈ ਫਾਇਦਾ ਨਹੀਂ ਹੋਇਆ। ਨੋਟਬੰਦੀ ਵਿੱਚ ਪੂਰੇ ਦੇਸ਼ ਵਿੱਚ ਕਈ ਲੋਕ ਮਾਰੇ ਗਏ। ਕੋਰੋਨਾ ਆਇਆ ਤਾਂ ਲੋਕਾਂ ਨੂੰ ਆਕਸੀਜਨ ਸਿਲੰਡਰ ਸਪਲਾਈ ਕਰਨ ਦੀ ਬਜਾਏ ਥਾਲੀ ਵਜਾਉਣ ਲਈ ਕਿਹਾ ਗਿਆ। ਅਜਿਹਾ ਲੱਗਦਾ ਹੈ ਕਿ ਪੂਰੀ ਦੀ ਪੂਰੀ ਸਰਕਾਰ ਅਨਪੜ੍ਹ ਲੋਕਾਂ ਦੀ ਹੈ। ਪਰ ਕਸੂਰ ਸਾਡਾ ਆਪਣਾ ਹੈ ਕਿ ਅਸੀਂ ਇਹਨਾਂ ਅਨਪੜ੍ਹ ਲੋਕਾਂ ਨੂੰ ਵੋਟ ਦੇ ਕੇ ਉੱਥੇ ਬਿਠਾ ਦਿੱਤਾ, ਜਿਹਨਾਂ ਨੂੰ ਕੋਈ ਅਕਲ ਨਹੀਂ ਹੈ। ਇਹਨਾਂ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ ਅਤੇ ਦੁਖੀ ਅਸੀਂ ਲੋਕ ਹੋ ਰਹੇ ਹਾਂ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.