ਤਾਜਾ ਖਬਰਾਂ
ਜਗਦੀਸ਼ ਥਿੰਦ
ਗੁਰੂਹਰਸਹਾਏ, 23 ਅਗਸਤ: ਗੁਰਦੁਆਰਾ ਸੰਗਤਸਰ ਵਿਖੇ ਸੰਗਤੀ ਰੂਪ ਵਿੱਚ ਚੌਪਹਿਰਾ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਪਹੁੰਚੀਆਂ ਅਤੇ ਗੁਰਬਾਣੀ ਦਾ ਜਾਪ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਸੰਗਤਾਂ ਵੱਲੋਂ ਰਲ-ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ, ਸ੍ਰੀ ਚੌਪਈ ਸਾਹਿਬ ਜੀ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਬੈਠ ਕੇ ਸ਼ਰਧਾ ਭਾਵਨਾ ਨਾਲ ਕੀਤੇ ਅਤੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ।
ਇਸ ਉਪਰੰਤ ਸਰਬੱਤ ਦੇ ਭਲੇ, ਆਪਸੀ ਪਿਆਰ, ਇਤਫ਼ਾਕ ਅਤੇ ਦੁੱਖ-ਕਲੇਸ਼ਾਂ ਤੋਂ ਬਚਾਅ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ। ਸਮਾਗਮ ਦੀ ਸਮਾਪਤੀ ਉਪਰੰਤ ਸੰਗਤਾਂ ਲਈ ਚਾਹ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Get all latest content delivered to your email a few times a month.