IMG-LOGO
ਹੋਮ ਪੰਜਾਬ : ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ...

ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਰਾਜਪਾਲ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਆਵਾ ਵਿਖੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ...

ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰਕੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕਹੀ

Admin user - Aug 23, 2026 07:10 PM
IMG

ਜਗਦੀਸ਼ ਥਿੰਦ 

ਫਾਜ਼ਿਲਕਾ 23 ਅਗਸਤ 2026.

ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹਨ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ।

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਆਪਣੀਆਂ ਜਾਨਾਂ ਦੀ ਵੀ ਪਰਵਾਹ ਨਹੀਂ ਕੀਤੀ ਤੇ ਫਾਜ਼ਿਲਕਾ ਵਿਖੇ ਆਸਫਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਇਹ ਸੰਕੇਤ ਹੈ ਕਿ ਕਿਸ ਤਰ੍ਹਾਂ ਸਾਡੀਆਂ ਜਵਾਨ ਬਹਾਦਰ ਫੌਜਾਂ ਨੇ ਗੁਆਂਢੀ ਦੇਸ਼ ਤੋਂ ਸਾਡੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦਾਂ 'ਤੇ ਦੇਸ਼ ਦੀ ਰੱਖਿਆ ਲਈ ਹਰ ਵੇਲੇ ਤਾਇਨਾਤ ਫੋਜ਼ ਦੇ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਲਾਮਿਸਾਲ ਡਿਊਟੀ ਨੂੰ ਹਰੇਕ ਦੇਸ਼ ਵਾਸੀ ਸਿਜਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਨੂੰ ਅਸੀਂ ਤੈਅ ਦਿਲੋਂ ਸਲਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਚਾਹੀਦਾ ਹੈ ਤੇ ਅੱਗੇ ਹੋ ਕੇ ਦੇਸ਼ ਦੇ ਪ੍ਰਤੀ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ।

ਇਸ ਤੋਂ ਪਹਿਲਾ ਬੀਤੇ ਦਿਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਹੁੰਚ ਕੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕੀਤਾ।ਉਨ੍ਹਾਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਨਾਲ ਬੈਠਕ ਦੌਰਾਨ ਬਾਰਡਰ ਏਰੀਏ ਦੇ ਹਾਲਾਤ ਜਾਣੇ ਗਏ ਅਤੇ ਜਿਹੜੀਆਂ ਲੋਕਾਂ ਦੀਆਂ ਜ਼ਰੂਰਤਾਂ, ਮੁਸ਼ਕਲਾਂ ਅਤੇ ਮੰਗਾਂ ਸਨ, ਉਹਨਾਂ ਦੇ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਕਈ ਨਵੀਆਂ ਜਾਣਕਾਰੀਆਂ ਵੀ ਲੋਕਾਂ ਨਾਲ ਸਾਂਝੀਆਂ ਕੀਤੀਆਂ ਗਈਆਂ। ਇਸ ਦੌਰਾਨ ਉਹਨਾਂ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੋਂ ਇਸ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਸੁਝਾਅ ਵੀ ਲਏ।

ਉਨ੍ਹਾਂ ਕਿਹਾ ਕਿ ਪੇਂਡੂ ਰੱਖਿਆ ਕਮੇਟੀਆਂ ਦੀ ਭੂਮਿਕਾ ਨਸ਼ਾ ਵਿਰੋਧੀ ਮੁਹਿੰਮ ਵਿਚ ਬਹੁਤ ਮਹੱਤਵਪੂਰਨ ਹੈ ਅਤੇ ਉਹ ਤਕੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਪੂਰੀ ਤਰ੍ਹਾਂ ਨਿਗਰਾਨੀ ਰੱਖਣ ਅਤੇ ਉਹਨਾਂ ਦੇ ਪਿੰਡ ਦੇ ਨੌਜਵਾਨ ਕਿਸ ਦਿਸ਼ਾ ਵੱਲ ਚੱਲ ਰਹੇ ਹਨ ਇਸ ਗੱਲ ਦਾ ਵੀ ਧਿਆਨ ਰੱਖਣ ਤਾਂ ਜੋ ਕੋਈ ਵੀ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਨਾ ਫਸੇ| ਇਸ ਉਪਰੰਤ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾਵਾਂ ਨੂੰ ਵੀ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰ ਬਣਾਇਆ ਜਾਵੇ ਤਾਂ ਜੋ ਇਸ ਮੁਹਿੰਮ ਦੇ ਸਾਰਥਕ ਨਤੀਜੇ ਨਿਕਲਣ|

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.