ਤਾਜਾ ਖਬਰਾਂ
ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਭ ਨੂੰ ਮਿਲ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਨਸ਼ਾ ਮੁਕਤੀ ਮੋਰਚਾ ਮਾਲਵਾ (ਵੈਸਟ) ਜ਼ੋਨ ਦੇ ਵਾਇਸ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਚੈਰੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਫਲ ਬਣਾਉਣ ਵਾਸਤੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ।
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਨਸ਼ਿਆਂ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਤੋਂ ਇਲਾਵਾ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ, ਤਾਂ ਜੋ ਨਸ਼ਿਆਂ ਵਿਰੁੱਧ ਜਨ-ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਪੂਰੀ ਸਿੱਦਤ ਅਤੇ ਵਚਨਬੱਧਤਾ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਾਰੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਂਦਿਆਂ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ।
ਇਸ ਮੌਕੇ ਐਸ.ਐਸ.ਪੀ. ਅਭਿਮੰਨਿਊ ਰਾਣਾ, ਐਸ.ਪੀ. (ਡੀ) ਅਸ਼ੋਕ ਮੀਨਾ, ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਰੁਪਿੰਦਰ ਸਿੰਘ ਵਧਾਈ, ਹਲਕਾ ਕੋਆਰਡੀਨੇਟਰ ਮਲੋਟ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਮਾਧੋਦਾਸ ਸਿੰਘ ਖਾਲਸਾ, ਹਲਕਾ ਕੋਆਰਡੀਨੇਟਰ ਲੰਬੀ ਮਨਜੀਤ ਸਿੰਘ ਮਿੱਡਾ, ਹਲਕਾ ਵਾਇਸ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਹਰਜਿੰਦਰ ਸਿੰਘ ਸੀਰਵਾਲੀ ਅਤੇ ਅੰਗਰੇਜ ਸਿੰਘ ਕੰਮਾਂ, ਹਲਕਾ ਵਾਇਸ ਕੋਆਰਡੀਨੇਟਰ ਮਲੋਟ ਨਵਦੀਪ ਸਿੰਘ ਔਲਖ ਅਤੇ ਸੁਖਦੀਪ ਸਿੰਘ, ਹਲਕਾ ਵਾਇਸ ਕੋਆਰਡੀਨੇਟਰ ਗਿੱਦੜਬਾਹਾ ਸੁਰਜੀਤ ਸਿੰਘ ਖਾਲਸਾ ਅਤੇ ਬਲਜਿੰਦਰ ਸਿੰਘ ਸੂਰੇਵਾਲਾ, ਹਲਕਾ ਵਾਇਸ ਕੋਆਰਡੀਨੇਟਰ ਲੰਬੀ ਹਰਪ੍ਰੀਤ ਸਿੰਘ ਭੀਟੀਵਾਲਾ ਅਤੇ ਦਿਲਬਾਗ ਸਿੰਘ ਪੰਨੀਵਾਲਾ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.