IMG-LOGO
ਹੋਮ ਪੰਜਾਬ : ਰਾਧਾ ਕ੍ਰਿਸ਼ਨ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ...

ਰਾਧਾ ਕ੍ਰਿਸ਼ਨ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

ਡਾ. ਮਲਕੀਤ ਥਿੰਦ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ

EX MLA ਰਮਿੰਦਰ ਸਿੰਘ ਆਵਲਾ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਸੰਗਤ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

Admin user - Sep 05, 2026 06:30 PM
IMG

ਜਗਦੀਸ਼ ਥਿੰਦ 
ਗੁਰੂ ਹਰ ਸਹਾਇ:
ਸ਼ਹਿਰ ਦੇ ਪ੍ਰਾਚੀਨ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਮੰਦਰ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਆਕਰਸ਼ਕ ਸਜਾਵਟ ਨਾਲ ਸਜਾਇਆ ਗਿਆ, ਜਿੱਥੇ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨਾਂ ਲਈ ਪਹੁੰਚੇ।
ਮੰਦਰ ਪ੍ਰਬੰਧਕ ਕਮੇਟੀ ਵੱਲੋਂ ਭਜਨ-ਕੀਰਤਨ, ਧਾਰਮਿਕ ਗੀਤ ਅਤੇ ਕਥਾ ਦਾ ਆਯੋਜਨ ਕੀਤਾ ਗਿਆ। ਰਾਤ 12 ਵਜੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਸਮੇਂ ਸ਼ੰਖਨਾਦ ਅਤੇ ਘੰਟੀਆਂ ਦੀ ਗੂੰਜ ਨਾਲ ਮਾਹੌਲ ਭਗਤੀਮਈ ਹੋ ਗਿਆ ਅਤੇ ਸ਼ਰਧਾਲੂਆਂ ਨੇ ਜੈਕਾਰਿਆਂ ਨਾਲ ਜਨਮ ਉਤਸਵ ਮਨਾਇਆ।
ਸਮਾਗਮ ਦੌਰਾਨ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਸੰਗਤ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਧਰਮ, ਨਿਆਂ ਅਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ।
ਇਸ ਮੌਕੇ ਚੇਅਰਮੈਨ ਸਟੇਟ ਬੈਕਵਰਡ ਕਲਾਸਿਜ਼ ਕਮਿਸ਼ਨ ਪੰਜਾਬ ਡਾ. ਮਲਕੀਤ ਥਿੰਦ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਸੰਗਤ ਦੀ ਸੇਵਾ ਲਈ ਲੰਗਰ ਲਗਾਏ ਗਏ ਅਤੇ ਫਲ, ਦੁੱਧ, ਮਠਿਆਈਆਂ ਤੇ ਪ੍ਰਸਾਦ ਵੰਡਿਆ ਗਿਆ। ਮੰਦਰ ਕਮੇਟੀ ਵੱਲੋਂ ਸੁਰੱਖਿਆ, ਪਾਰਕਿੰਗ ਅਤੇ ਸਫ਼ਾਈ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.