IMG-LOGO
ਹੋਮ ਪੰਜਾਬ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ

ਪੰਜਾਬ ਸਰਕਾਰ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

Admin user - Sep 10, 2026 09:50 AM
IMG

ਜਗਦੀਸ਼ ਥਿੰਦ
ਜਾਲੰਧਰ, 10 ਸਤੰਬਰ:

ਪੰਜਾਬ ਦੇ ਸੀਨੀਅਰ ਰਾਜਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ 93 ਸਾਲ ਦੀ ਉਮਰ ਵਿੱਚ ਜਾਲੰਧਰ ਸਥਿਤ ਨਿਵਾਸ ਅਸਥਾਨ 'ਤੇ ਦੇਹਾਂਤ ਹੋ ਗਿਆ। ਉਹ ਪੰਜਾਬ ਦੇ ਮੌਜੂਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਸਨ। ਉਹਨਾਂ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਸਿਆਸੀ, ਸਮਾਜਿਕ ਅਤੇ ਵਪਾਰਕ ਹਲਕਿਆਂ ਵਿੱਚ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਸਿਆਸੀ ਸਫ਼ਰ ਅਤੇ ਵੱਡੀਆਂ ਉਪਲਬਧੀਆਂ:
ਜਨਮ ਤੇ ਪਰਿਵਾਰ: ਭਗਤ ਚੁੰਨੀ ਲਾਲ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਦੇਸ਼ ਦੀ ਵੰਡ ਤੋਂ ਬਾਅਦ ਉਹਨਾਂ ਦਾ ਪਰਿਵਾਰ ਜਾਲੰਧਰ ਆ ਕੇ ਵੱਸ ਗਿਆ।
ਵਿਧਾਇਕ ਅਤੇ ਮੰਤਰੀ: ਉਹ ਜਾਲੰਧਰ ਤੋਂ ਭਾਜਪਾ ਦੀ ਟਿਕਟ 'ਤੇ 3 ਵਾਰ (1997, 2007 ਅਤੇ 2012) ਵਿਧਾਇਕ ਚੁਣੇ ਗਏ।
ਮਹੱਤਵਪੂਰਨ ਅਹੁਦੇ: ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, 2012 ਤੋਂ 2017 ਤੱਕ ਭਾਜਪਾ ਵਿਧਾਇਕ ਦਲ ਦੇ ਨੇਤਾ ਅਤੇ ਅਕਾਲੀ-ਭਾਜਪਾ ਸਰਕਾਰ ਵਿੱਚ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ, ਜੰਗਲਾਤ ਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਰਹੇ।
ਅੰਤਿਮ ਸੰਸਕਾਰ:
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੇ ਪਿਤਾ ਜੀ ਦਾ ਅੰਤਿਮ ਸੰਸਕਾਰ ਅੱਜ 10 ਸਤੰਬਰ ਨੂੰ ਸ਼ਾਮ 5:00 ਵਜੇ ਜਾਲੰਧਰ ਵਿਖੇ ਕੀਤਾ ਜਾਵੇਗਾ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਪ੍ਰਸ਼ਾਸਨਿਕ ਅਧਿਕਾਰੀ ਅਤੇ ਪਤਵੰਤੇ ਸੱਜਣ ਸ਼ਰਧਾਂਜਲੀ ਭੇਟ ਕਰਨ ਪਹੁੰਚਣਗੇ।

 

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.