IMG-LOGO
ਹੋਮ ਪੰਜਾਬ : ਪੰਜਾਬ ਦੇ ਪ੍ਰਮੁੱਖ ਆਗੂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...

ਪੰਜਾਬ ਦੇ ਪ੍ਰਮੁੱਖ ਆਗੂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਿਲ

ਸਾਬਕਾ ਮੈਂਬਰ ਪਾਰਲੀਮੈਂਟ ਸ੍ਰ ਜਗਮੀਤ ਸਿੰਘ ਬਰਾੜ ਨਾਲ ਸਿਆਸੀ ਵਿਚਾਰਾਂ

ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ ਦੀ ਅਪੀਲ

Admin user - Sep 10, 2026 11:46 AM
IMG

ਜਗਦੀਸ਼ ਥਿੰਦ
ਚੰਡੀਗੜ੍ਹ 10  ਸਤੰਬਰ :

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਸਰਕਾਰੀ ਰਿਹਾਇਸ਼ ' ਸੰਤ ਕਬੀਰ ਕੁਟੀਰ' ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਆਏ ਪ੍ਰਮੁੱਖ ਰਾਜਨੀਤਿਕ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦਾ ਪੱਲਾ ਫੜ ਲਿਆ।
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੀ.ਜੇ.ਪੀ. ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਸਾਲ 2027 ਵਿੱਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ।
ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਸ੍ਰ ਜਗਮੀਤ ਸਿੰਘ ਬਰਾੜ, ਮੁੱਖ ਮੰਤਰੀ  ਦੇ ਓ.ਐਸ.ਡੀ. ਭਾਰਤ ਭੂਸ਼ਨ ਭਾਰਤੀ, ਮਹਿੰਦਰ ਸਿੰਘ ਸੈਣੀ, ਦੀਦਾਰ ਸਿੰਘ ਭੱਟੀ, ਜਥੇਦਾਰ ਬਾਬਾ ਪੰਜਾਬ ਸਿੰਘ ਅਤੇ ਰਾਜਿੰਦਰ ਕੌਰ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਬੀ.ਜੇ.ਪੀ. ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਸਮਾਗਮ ਦੌਰਾਨ ਹਾਜ਼ਰ ਸਾਰੇ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਅਧਾਰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਗੇ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.