IMG-LOGO
ਹੋਮ ਪੰਜਾਬ : ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ 'ਤੇ ਭਾਜਪਾ ਦੀ...

ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ 'ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

ਪਿੰਡ ਵਾਸੀਆਂ ਨੇ ਭਾਜਪਾ ਨੂੰ ਦਿਖਾਇਆ ਸ਼ੀਸ਼ਾ, ਕੇਵਲ ਸਿੰਘ ਢਿੱਲੋਂ ਨੂੰ ਪਿੰਡ ਵੜਨ ਤੋਂ ਰੋਕਿਆ: ਮਨੀਸ਼ ਸਿਸੋਦੀਆ

ਪੰਜਾਬ ਦੇ ਲੋਕ ਲਾਸ਼ਾਂ 'ਤੇ ਰਾਜਨੀਤੀ ਕਦੇ ਬਰਦਾਸ਼ਤ ਨਹੀਂ ਕਰਨਗੇ: ਡਾ. ਬਲਬੀਰ ਸਿੰਘ

Shabdish Thind - Sep 10, 2026 10:54 PM
IMG

ਸ਼ਬਦੀਸ਼ ਥਿੰਦ 

ਚੰਡੀਗੜ੍ਹ 10 ਸਤੰਬਰ

 

ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ ਨੇ ਸਿਆਸੀ ਲਾਹਾ ਲੈਣ ਲਈ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਦਾ ਸ਼ੋਸ਼ਣ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੂੰ ਨੰਗਾ ਕਰ ਦਿੱਤਾ ਹੈ।

 

ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ 'ਤੇ ਲਿਖਿਆ: “ਭਾਜਪਾ ਨੇ ਪੰਜਾਬ ਵਿੱਚ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ 'ਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ। ਜਦੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀਆਂ ਝੂਠੀਆਂ ਸਿਆਸੀ ਰੋਟੀਆਂ ਸੇਕਣ ਲਈ ਪਿੰਡ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘੇਰਾਓ ਕੀਤਾ, 'ਕੇਵਲ ਸਿੰਘ ਢਿੱਲੋਂ ਮੁਰਦਾਬਾਦ' ਦੇ ਨਾਅਰੇ ਲਗਾਏ ਅਤੇ ਉਨ੍ਹਾਂ ਨੂੰ ਪਿੰਡ ਵਿੱਚ ਵੜਨ ਤੱਕ ਨਹੀਂ ਦਿੱਤਾ।”

 

ਪੰਜਾਬ ਦੇ ਕੈਬਨਿਟ ਮੰਤਰੀ ਅਤੇ 'ਆਪ' ਦੇ ਸੀਨੀਅਰ ਆਗੂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਆਗੂ ਗੁਲਜ਼ਾਰ ਸਿੰਘ ਦੇ ਵਿਛੋੜੇ ਨਾਲ ਜੂਝ ਰਹੇ ਪਰਿਵਾਰ ਦੇ ਦੁੱਖ ਦਾ ਸਤਿਕਾਰ ਕੀਤੇ ਬਿਨਾਂ ਹੀ ਪਿੰਡ ਪਹੁੰਚ ਗਏ। ਡਾ. ਬਲਬੀਰ ਸਿੰਘ ਨੇ ਕਿਹਾ, "ਗੁਲਜ਼ਾਰ ਸਿੰਘ ਦੀ ਮੌਤ ਦੇ ਦੁੱਖ ਵਿੱਚ ਡੁੱਬੇ ਪਰਿਵਾਰ ਦੀ ਪੀੜ ਦੀ ਪਰਵਾਹ ਕੀਤੇ ਬਿਨਾਂ, ਭਾਜਪਾ ਆਗੂ ਉਸ ਦੀ ਲਾਸ਼ 'ਤੇ ਰਾਜਨੀਤੀ ਕਰਨ ਲਈ ਪਿੰਡ ਪਹੁੰਚ ਗਏ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਵਾਪਸ ਮੋੜ ਦਿੱਤਾ ਅਤੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਦਾ ਪਰਦਾਫਾਸ਼ ਕੀਤਾ।"

 

ਡਾ. ਬਲਬੀਰ ਸਿੰਘ ਨੇ ਕਿਹਾ, "ਕੇਵਲ ਢਿੱਲੋਂ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅਤੇ ਮਨਪ੍ਰੀਤ ਬਾਦਲ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੀ ਧਰਤੀ 'ਤੇ ਲੋਕ ਮੌਤ ਨੂੰ ਵੀ ਸਿਆਸੀ ਤਮਾਸ਼ਾ ਬਣਾਉਣ ਵਾਲਿਆਂ ਨੂੰ ਕਦੇ ਮਾਫ਼ ਨਹੀਂ ਕਰਦੇ।"

 

ਭਾਜਪਾ ਦੇ ਸਿਆਸੀ ਚਾਲ-ਚਲਣ 'ਤੇ ਸਵਾਲ ਚੁੱਕਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, "ਜੋ ਲੋਕ ਦੁੱਖ ਦੀ ਘੜੀ ਵਿੱਚ ਹਮਦਰਦੀ ਦੀ ਬਜਾਏ ਸਿਆਸੀ ਮੌਕਾ ਦੇਖਦੇ ਹਨ, ਉਹ ਪੰਜਾਬ ਦੇ ਲੋਕਾਂ ਨੂੰ ਕਿਸ ਤਰ੍ਹਾਂ ਦੀ ਰਾਜਨੀਤੀ ਸਿਖਾਉਣਗੇ? ਪੰਜਾਬ ਲਾਸ਼ਾਂ 'ਤੇ ਰਾਜਨੀਤੀ ਕਰਨ ਵਾਲੀ ਇਸ ਸ਼ਰਮਨਾਕ ਸੋਚ ਨੂੰ ਕਦੇ ਪ੍ਰਵਾਨ ਨਹੀਂ ਕਰੇਗਾ।"

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.