IMG-LOGO
ਹੋਮ ਪੰਜਾਬ : ਸਾਬਕਾ ਵਿਧਾਇਕ ਰਾਮਿੰਦਰ ਸਿੰਘ ਆਵਲਾ ਸਾਈਂ ਬਾਬਾ ਬੁਲ੍ਹੇ ਸ਼ਾਹ ਦੇ...

ਸਾਬਕਾ ਵਿਧਾਇਕ ਰਾਮਿੰਦਰ ਸਿੰਘ ਆਵਲਾ ਸਾਈਂ ਬਾਬਾ ਬੁਲ੍ਹੇ ਸ਼ਾਹ ਦੇ ਸਾਲਾਨਾ ਮੇਲੇ 'ਚ ਹੋਏ ਨਤਮਸਤਕ

ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਤੇ ਰਿਸ਼ੀਆਂ-ਮੁਨੀਆਂ ਦੀ ਪਵਿੱਤਰ ਧਰਤੀ: ਰਾਮਿੰਦਰ ਸਿੰਘ ਆਵਲਾ

ਪ੍ਰਬੰਧਕ ਕਮੇਟੀ ਨੂੰ ਦਿੱਤੀ 31,000 ਰੁਪਏ ਦੀ ਵਿੱਤੀ ਸਹਾਇਤਾ

Admin user - Sep 11, 2026 02:20 PM
IMG

ਜਗਦੀਸ਼ ਥਿੰਦ 
ਜਲਾਲਾਬਾਦ / ਕੰਧ ਵਾਲਾ ਹਾਜ਼ਰ ਖਾਂ:

ਜਲਾਲਾਬਾਦ ਹਲਕੇ ਦੇ ਪ੍ਰਮੁੱਖ ਤੇ ਵੱਡੇ ਪਿੰਡ ਕੰਧ ਵਾਲਾ ਹਾਜ਼ਰ ਖਾਂ ਵਿਖੇ ਸਥਿਤ ਸਾਈਂ ਬਾਬਾ ਬੁਲ੍ਹੇ ਸ਼ਾਹ ਜੀ ਦੇ ਪਵਿੱਤਰ ਅਸਥਾਨ 'ਤੇ ਸਾਲਾਨਾ ਭਾਰੀ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਇਸ ਰੂਹਾਨੀ ਸਮਾਗਮ ਵਿੱਚ ਹਲਕਾ ਜਲਾਲਾਬਾਦ ਦੇ ਸਾਬਕਾ ਵਿਧਾਇਕ ਸ਼੍ਰੀ ਰਾਮਿੰਦਰ ਸਿੰਘ ਆਵਲਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਬਾਬਾ ਜੀ ਦੀ ਮਜ਼ਾਰ 'ਤੇ ਸਰਧਾ ਦੇ ਫੁੱਲ ਭੇਟ ਕਰਦਿਆਂ ਨਤਮਸਤਕ ਹੋ ਕੇ ਇਲਾਕੇ ਦੀ ਸੁਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ 'ਤੇ ਇਕੱਤਰ ਹੋਈਆਂ ਸੰਗਤਾਂ ਅਤੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਰਾਮਿੰਦਰ ਸਿੰਘ ਆਵਲਾ ਨੇ ਕਿਹਾ, "ਪੰਜਾਬ ਦੀ ਇਹ ਪਵਿੱਤਰ ਧਰਤੀ ਗੁਰੂਆਂ, ਪੀਰਾਂ, ਫ਼ਕੀਰਾਂ, ਰਿਸ਼ੀਆਂ ਅਤੇ ਮੁਨੀਆਂ ਦੀ ਧਰਤੀ ਹੈ, ਜਿਸ ਨੇ ਹਮੇਸ਼ਾ ਆਪਸੀ ਭਾਈਚਾਰੇ, ਪ੍ਰੇਮ ਅਤੇ ਸ਼ਾਂਤੀ ਦਾ ਸੁਨੇਹਾ ਦਿੱਤਾ ਹੈ। ਸਾਈਂ ਬਾਬਾ ਬੁਲ੍ਹੇ ਸ਼ਾਹ ਜੀ ਦੇ ਇਸ ਮੁਕੱਦਸ ਅਤੇ ਪਵਿੱਤਰ ਸਥਾਨ 'ਤੇ ਸੀਸ ਨਿਵਾ ਕੇ ਮੈਂ ਆਪਣੇ ਆਪ ਨੂੰ ਬਹੁਤ ਵਡਭਾਗਾ ਮਹਿਸੂਸ ਕਰ ਰਿਹਾ ਹਾਂ।"
ਸਾਲਾਨਾ ਮੇਲੇ ਦੌਰਾਨ ਪੰਜਾਬੀ ਦੇ ਨਾਮਵਰ ਅਤੇ ਚਰਚਿਤ ਗਾਇਕਾਂ ਵੱਲੋਂ ਆਪਣੇ ਸੂਫ਼ੀਆਨਾ ਕਲਾਮਾਂ ਅਤੇ ਗੀਤਾਂ ਰਾਹੀਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ ਗਿਆ ਅਤੇ ਸੰਗਤਾਂ ਨੂੰ ਨਿਹਾਲ ਕੀਤਾ।
ਮੇਲਾ ਪ੍ਰਬੰਧਕ ਕਮੇਟੀ ਵੱਲੋਂ ਸਾਬਕਾ ਵਿਧਾਇਕ ਰਾਮਿੰਦਰ ਸਿੰਘ ਆਵਲਾ ਦੀ ਆਮਦ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਰਾਮਿੰਦਰ ਸਿੰਘ ਆਵਲਾ ਨੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਪ੍ਰਬੰਧਕ ਕਮੇਟੀ ਨੂੰ 31,000 ਰੁਪਏ ਦੀ ਵਿੱਤੀ ਰਾਸ਼ੀ ਦਾ ਚੈੱਕ/ਸਹਾਇਤਾ ਭੇਟ ਕੀਤੀ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.