IMG-LOGO
ਹੋਮ ਪੰਜਾਬ : ਵਿਸ਼ਵ ਆਤਮਹੱਤਿਆ ਰੋਕਥਾਮ5 ਦਿਵਸ ਮੌਕੇ ਨੈਸ਼ਨਲ ਕਾਲਜ ਵਿਖੇ ਵਿਦਿਆਰਥੀਆਂ ਨੂੰ...

ਵਿਸ਼ਵ ਆਤਮਹੱਤਿਆ ਰੋਕਥਾਮ5 ਦਿਵਸ ਮੌਕੇ ਨੈਸ਼ਨਲ ਕਾਲਜ ਵਿਖੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪਰਿਵਾਰਕ ਮੈਂਬਰ, ਅਧਿਆਪਕ ਜਾਂ ਮਾਹਿਰ ਨਾਲ ਗੱਲ ਕਰਨੀ ਬਹੁਤ ਜ਼ਰੂਰੀ ਹੈ

.

Admin user - Sep 11, 2026 05:25 PM
IMG

ਜਗਦੀਸ਼ ਥਿੰਦ
ਫ਼ਾਜ਼ਿਲਕਾ, 11 ਸਤੰਬਰ:
ਵਿਸ਼ਵ ਆਤਮਹੱਤਿਆ ਰੋਕਥਾਮ ਦਿਵਸ ਦੇ ਸਬੰਧ ਵਿੱਚ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ  ਸਿਵਿਲ ਸਰਜਨ ਡਾਕਟਰ ਕਵਿਤਾ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਕਾਲਜ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਮਾਨਸਿਕ ਸਿਹਤ, ਤਣਾਅ, ਡਿਪਰੈਸ਼ਨ ਅਤੇ ਆਤਮਹੱਤਿਆ ਵਰਗੇ ਗੰਭੀਰ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਅਤੇ ਲੋੜ ਪੈਣ ’ਤੇ ਸਮੇਂ ਸਿਰ ਮਦਦ ਲੈਣ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਅੱਜ ਦੇ ਸਮੇਂ ਵਿੱਚ ਪੜ੍ਹਾਈ, ਰੋਜ਼ਗਾਰ, ਪਰਿਵਾਰਕ ਸਮੱਸਿਆਵਾਂ, ਰਿਸ਼ਤਿਆਂ, ਭਵਿੱਖ ਦੀ ਚਿੰਤਾ ਅਤੇ ਸਮਾਜਿਕ ਦਬਾਅ ਕਾਰਨ ਨੌਜਵਾਨਾਂ ਵਿੱਚ ਮਾਨਸਿਕ ਤਣਾਅ ਵਧ ਸਕਦਾ ਹੈ। ਅਜਿਹੇ ਹਾਲਾਤਾਂ ਵਿੱਚ ਆਪਣੀਆਂ ਸਮੱਸਿਆਵਾਂ ਨੂੰ ਅੰਦਰ ਹੀ ਅੰਦਰ ਰੱਖਣ ਦੀ ਬਜਾਏ ਕਿਸੇ ਭਰੋਸੇਮੰਦ ਵਿਅਕਤੀ, ਪਰਿਵਾਰਕ ਮੈਂਬਰ, ਅਧਿਆਪਕ ਜਾਂ ਮਾਹਿਰ ਨਾਲ ਗੱਲ ਕਰਨੀ ਬਹੁਤ ਜ਼ਰੂਰੀ ਹੈ।
ਮਾਸ ਮੀਡੀਆ ਟੀਮ ਵੱਲੋਂ ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰਵਲੋ ਵਿਦਿਆਰਥੀਆਂ ਨੂੰ ਟੈਲੀ-ਮਾਨਸ ਟੋਲ-ਫ੍ਰੀ ਹੈਲਪਲਾਈਨ ਨੰਬਰ 14416 ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੋਰਾਨ ਵਿਦਿਆਰਥੀਆ ਨੂੰ ਸੋਹ ਵੀ ਚੁਕਵਾਈ ਗਈਂ।  ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਮਾਨਸਿਕ ਪਰੇਸ਼ਾਨੀ, ਤਣਾਅ, ਘਬਰਾਹਟ, ਉਦਾਸੀ, ਨੀਂਦ ਨਾਲ ਸਬੰਧਤ ਸਮੱਸਿਆਵਾਂ ਜਾਂ ਹੋਰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਹੋਣ ’ਤੇ ਟੈਲੀ-ਮਾਨਸ ਸੇਵਾ ਰਾਹੀਂ ਮਾਹਿਰਾਂ ਤੋਂ ਸਲਾਹ ਅਤੇ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸੇਵਾ ਦਾ ਮਕਸਦ ਲੋਕਾਂ ਨੂੰ ਮਾਨਸਿਕ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਮੁਹੱਈਆ ਕਰਵਾਉਣਾ ਹੈ।
ਇਸ ਦੌਰਾਨ ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਆਤਮਹੱਤਿਆ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਜੇਕਰ ਕੋਈ ਵਿਅਕਤੀ ਲਗਾਤਾਰ ਉਦਾਸ ਰਹਿੰਦਾ ਹੈ, ਆਪਣੇ ਆਪ ਨੂੰ ਇਕੱਲਾ ਮਹਿਸੂਸ ਕਰਦਾ ਹੈ, ਨਿਰਾਸ਼ਾ ਜ਼ਾਹਰ ਕਰਦਾ ਹੈ, ਦੂਜਿਆਂ ਤੋਂ ਦੂਰ ਰਹਿਣ ਲੱਗਦਾ ਹੈ ਜਾਂ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਗੱਲ ਕਰਦਾ ਹੈ ਤਾਂ ਉਸ ਦੀ ਗੱਲ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਅਜਿਹੇ ਵਿਅਕਤੀ ਨੂੰ ਇਕੱਲਾ ਛੱਡਣ ਦੀ ਬਜਾਏ ਉਸ ਨਾਲ ਹਮਦਰਦੀ ਨਾਲ ਗੱਲ ਕਰਕੇ ਤੁਰੰਤ ਮਾਹਿਰ ਦੀ ਸਹਾਇਤਾ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਪ੍ਰੋਗਰਾਮ ਦੌਰਾਨ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਪ੍ਰਧਾਨ ਸ਼ਸ਼ੀ ਕਾਂਤ ਅਤੇ ਚਰਨਜੀਤ ਮੈਨੀ ਨੇ ਵੀ ਵਿਦਿਆਰਥੀਆ ਨੂੰ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲੈਕਚਰ ਦਿੱਤਾ ਗਿਆ।। ਵਿਦਿਆਰਥੀਆਂ ਨੇ ਵੀ ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਮਾਨਸਿਕ ਸਿਹਤ ਨਾਲ ਜੁੜੇ ਵੱਖ-ਵੱਖ ਸਵਾਲ ਪੁੱਛੇ ਅਤੇ ਮਾਹਿਰਾਂ ਵੱਲੋਂ ਉਨ੍ਹਾਂ ਦੇ ਜਵਾਬ ਦਿੱਤੇ ਗਏ।
ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦੀ ਮਾਨਸਿਕ ਸਿਹਤ ਪ੍ਰਤੀ ਸੰਵੇਦਨਸ਼ੀਲ ਰਹਿਣ। ਕਿਸੇ ਵੀ ਵਿਅਕਤੀ ਵਿੱਚ ਮਾਨਸਿਕ ਪਰੇਸ਼ਾਨੀ ਦੇ ਸੰਕੇਤ ਨਜ਼ਰ ਆਉਣ ’ਤੇ ਉਸ ਦਾ ਮਜ਼ਾਕ ਬਣਾਉਣ ਜਾਂ ਉਸ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਉਸ ਨਾਲ ਹਮਦਰਦੀ ਨਾਲ ਪੇਸ਼ ਆਉਂਦੇ ਹੋਏ ਸਹਾਇਤਾ ਲਈ ਅੱਗੇ ਆਉਣ।
ਸਿਹਤ ਵਿਭਾਗ ਨੇ ਕਿਹਾ ਕਿ ਮਾਨਸਿਕ ਸਿਹਤ ਵੀ ਸਰੀਰਕ ਸਿਹਤ ਜਿੰਨੀ ਹੀ ਮਹੱਤਵਪੂਰਨ ਹੈ ਅਤੇ ਸਮੇਂ ਸਿਰ ਮਿਲਣ ਵਾਲੀ ਸਹਾਇਤਾ ਕਿਸੇ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਇਸ ਲਈ ਲੋਕਾਂ ਨੂੰ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਝਿਜਕ ਛੱਡ ਕੇ ਲੋੜ ਪੈਣ ’ਤੇ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਦੌਰਾਨ  ਕਾਲੇਜ ਪ੍ਰਿੰਸੀਪਲ ਰਚਨਾ ਮਹਿਰੋਕ ਭਾਰਤ ਭੂਸ਼ਣ ਗਰਗ ਰਜਿੰਦਰ ਗੁਪਤਾ  ਰਵੀ ਜੁਨੇਜਾ ਹਾਜਰ ਸੀ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.