IMG-LOGO
ਹੋਮ ਪੰਜਾਬ : ਗੁਰੂਹਰਸਹਾਏ ਨਗਰ ਕੌਂਸਲ ਦੀ ਅਗਵਾਈ ਕਾਂਗਰਸ ਦੇ ਹੱਥ

ਗੁਰੂਹਰਸਹਾਏ ਨਗਰ ਕੌਂਸਲ ਦੀ ਅਗਵਾਈ ਕਾਂਗਰਸ ਦੇ ਹੱਥ

ਸੁਸ਼ਮਾ ਰਾਣੀ ਪ੍ਰਧਾਨ, ਗੁਰਮੀਤ ਕੌਰ ਸੀਨੀਅਰ ਵਾਈਸ ਪ੍ਰਧਾਨ ਅਤੇ ਸੋਨੂੰ ਸੰਧੂ ਵਾਈਸ ਪ੍ਰਧਾਨ ਚੁਣੇ ਗਏ

ਰਮਿੰਦਰ ਸਿੰਘ ਆਵਲਾ ਨੇ ਦਿੱਤੀ ਵਧਾਈ

Admin user - Sep 16, 2026 06:05 PM
IMG

ਜਗਦੀਸ਼ ਥਿੰਦ 
ਗੁਰੂਹਰਸਹਾਏ 16  ਸਤੰਬਰ: 2026
: ਗੁਰੂਹਰਸਹਾਏ ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਅੱਜ ਕਾਂਗਰਸ ਪਾਰਟੀ ਨੂੰ ਵੱਡੀ ਸਫਲਤਾ ਮਿਲੀ। ਚੋਣ ਪ੍ਰਕਿਰਿਆ ਤੋਂ ਬਾਅਦ ਨਗਰ ਕੌਂਸਲ ਦੀ ਅਗਵਾਈ ਕਾਂਗਰਸ ਪਾਰਟੀ ਦੇ ਹੱਥ ਆ ਗਈ। ਇਸ ਮੌਕੇ ਸੁਸ਼ਮਾ ਰਾਣੀ ਨੂੰ ਨਗਰ ਕੌਂਸਲ ਦਾ ਪ੍ਰਧਾਨ, ਗੁਰਮੀਤ ਕੌਰ ਨੂੰ ਸੀਨੀਅਰ ਵਾਈਸ ਪ੍ਰਧਾਨ ਅਤੇ ਸੋਨੂੰ ਸੰਧੂ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ।
ਨਵੇਂ ਅਹੁਦੇਦਾਰਾਂ ਦੀ ਚੋਣ ਦੀ ਖ਼ਬਰ ਮਿਲਦਿਆਂ ਹੀ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਆਗੂਆਂ ਅਤੇ ਸਮਰਥਕਾਂ ਵੱਲੋਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਉਮੀਦ ਜਤਾਈ ਗਈ ਕਿ ਨਵੀਂ ਟੀਮ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਵੇਗੀ।
ਨਗਰ ਕੌਂਸਲ ਦੀ ਨਵੀਂ ਟੀਮ ਵਿੱਚ ਅਹਿਮ ਅਹੁਦਿਆਂ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸੁਸ਼ਮਾ ਰਾਣੀ, ਗੁਰਮੀਤ ਕੌਰ ਅਤੇ ਸੋਨੂੰ ਸੰਧੂ ਨੇ ਪਾਰਟੀ ਆਗੂਆਂ ਅਤੇ ਕੌਂਸਲਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵੱਲੋਂ ਸ਼ਹਿਰ ਦੇ ਵਿਕਾਸ, ਸਫਾਈ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇਣ ਦੀ ਗੱਲ ਆਖੀ ਗਈ।
ਇਸ ਮੌਕੇ ਨਗਰ ਕੌਂਸਲ ਦੇ ਕੌਂਸਲਰ ਮਹਿੰਦਰ ਕੌਰ ਪਤਨੀ ਸ਼ਿੰਦਰਪਾਲ ਸਿੰਘ ਭੋਲਾ, ਰਜਿੰਦਰ ਕੌਰ, ਵਿਕਟਰ ਜੋਨ, ਕਿਰਨ ਬਾਲਾ ਪਤਨੀ ਸਰਵਨ, ਏਕਤਾ ਰਾਣੀ ਪਤਨੀ ਰਮਨ ਕੁਮਾਰ, ਚੰਦਰ ਰੇਖਾ ਪਤਨੀ ਸੁਖਦਿਆਲ ਸਿੰਘ, ਬ੍ਰਿਜ ਭੂਸ਼ਣ, ਸੁਨੀਤਾ ਰਾਣੀ ਪਤਨੀ ਭੀਮਾ, ਹਰਮੀਤ ਸਿੰਘ, ਅਮਨ ਦੁੱਗਲ ਅਤੇ ਸੋਹਣ ਸਿੰਘ ਸਮੇਤ ਹੋਰ ਕੌਂਸਲਰ ਵੀ ਮੌਜੂਦ ਰਹੇ।
ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਤ ਆਗੂਆਂ ਅਤੇ ਵਰਕਰਾਂ ਦੀ ਵੱਡੀ ਮੌਜੂਦਗੀ ਰਹੀ। ਇਸ ਮੌਕੇ ਬਲਾਕ ਪ੍ਰਧਾਨ ਭੀਮ ਕੰਬੋਜ, ਬਲਾਕ ਪ੍ਰਧਾਨ ਕਰਤਾਰ ਸਿੰਘ ਬੂਰ ਵਾਲਾ, ਅਮਰੀਕ ਸਿੰਘ ਸਿੱਧੂ, ਨਛੱਤਰ ਸਿੰਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਬਗੀਚਾ ਸਿੰਘ ਚੇਅਰਮੈਨ, ਜਸਵੰਤ ਸਿੰਘ ਸਰਪੰਚ ਅਤੇ ਆਤਮਜੀਤ ਸਿੰਘ ਡੇਵਿਡ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਰਮਿੰਦਰ ਸਿੰਘ ਆਵਲਾ ਨੇ ਦਿੱਤੀ ਵਧਾਈ
ਇਸ ਮੌਕੇ ਰਮਿੰਦਰ ਸਿੰਘ ਆਵਲਾ ਵੱਲੋਂ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਸੁਸ਼ਮਾ ਰਾਣੀ, ਸੀਨੀਅਰ ਵਾਈਸ ਪ੍ਰਧਾਨ ਗੁਰਮੀਤ ਕੌਰ, ਵਾਈਸ ਪ੍ਰਧਾਨ ਸੋਨੂੰ ਸੰਧੂ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੱਤੀ ਗਈ।
ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਨਵੇਂ ਅਹੁਦੇਦਾਰਾਂ ਨੂੰ ਮਿਲੀ ਜ਼ਿੰਮੇਵਾਰੀ ਸ਼ਹਿਰ ਵਾਸੀਆਂ ਦੀਆਂ ਉਮੀਦਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਕੇ ਕੰਮ ਕਰੇਗੀ।
ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਵੱਲੋਂ ਦਿੱਤੇ ਸਹਿਯੋਗ ਅਤੇ ਭਰੋਸੇ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾਣਗੇ।
ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਦੇ ਨਵੇਂ ਅਹੁਦੇਦਾਰਾਂ ਤੋਂ ਸ਼ਹਿਰ ਵਾਸੀਆਂ ਨੂੰ ਵੱਡੀਆਂ ਉਮੀਦਾਂ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਨਵੀਂ ਅਗਵਾਈ ਨਗਰ ਕੌਂਸਲ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਸ਼ਹਿਰ ਨਾਲ ਸਬੰਧਤ ਲੋਕ-ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇਵੇਗੀ।
ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਚੁਣੇ ਅਹੁਦੇਦਾਰਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

 

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.