IMG-LOGO
ਹੋਮ ਪੰਜਾਬ : ਬਾਬਾ ਫਰੀਦ ਆਗਮਨ ਪੁਰਬ 2026

ਬਾਬਾ ਫਰੀਦ ਆਗਮਨ ਪੁਰਬ 2026

-ਡਿਪਟੀ ਕਮਿਸ਼ਨਰ ਨੇ ਬਾਬਾ ਫ਼ਰੀਦ ਆਗਮਨ ਪੁਰਬ ਅਤੇ ਕਰਾਫਟ ਮੇਲੇ ਦੀਆਂ ਤਿਆਰੀਆਂ ਸਬੰਧੀ ਅੰਤਿਮ ਪ੍ਰਬੰਧਾਂ ਦਾ ਲਿਆ ਜਾਇਜ਼ਾ

- ਬਾਬਾ ਫਰੀਦ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ

Admin user - Sep 18, 2026 05:09 PM
IMG

ਜਗਦੀਸ਼ ਥਿੰਦ 

ਫ਼ਰੀਦਕੋਟ 18 ਸਤੰਬਰ

ਪੰਜ ਰੋਜ਼ਾ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਅਤੇ 10 ਰੋਜ਼ਾ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਾਫਟ ਮੇਲੇ ਵਾਲੀ ਥਾਂ ਨਵੀਂ ਦਾਣਾ ਮੰਡੀ ਵਿਖੇ  ਹੋਈ। ਜਿਸ ਵਿਚ ਮੇਲੇ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ 19 ਸਤੰਬਰ ਤੋਂ 23 ਸਤੰਬਰ ਤੇ ਕਰਾਫ਼ਟ ਮੇਲਾ 19 ਸਤੰਬਰ ਤੋਂ 28 ਸਤੰਬਰ ਤੱਕ ਨਵੀਂ ਦਾਣਾ ਮੰਡੀ, ਫਿਰੋਜੁਪਰ ਰੋਡ ਫ਼ਰੀਦਕੋਟ ਵਿਖੇ ਹੋਵੇਗਾ ਇਸ ਲਈ ਜਿਲਾ ਪ੍ਰਸ਼ਾਸ਼ਨ, ਪੁਲਿਸ ਵਿਭਾਗ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਸ ਮੌਕੇ ਮੇਲੇ ਵਿੱਚ ਰੋਜਾਨਾ ਆਉਣ ਜਾਣ ਵਾਲੇ ਲੋਕਾਂ ਲਈ ਟਰੈਫਿਕ ਪ੍ਰਬੰਧ, ਸੁਰੱਖਿਆ ਪ੍ਰਬੰਧ ਟਿਕਟ ਕਾਊਂਟਰ, ਪੀਣ ਵਾਲੇ ਪਾਣੀ, ਸਫਾਈ, ਪਾਰਕਿੰਗ ਆਦਿ ਪ੍ਰਬੰਧਾਂ ਦਾ ਜਾਇਜਾ ਲਿਆ ਤੇ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਲਈ ਇਸ ਤਰ੍ਹਾਂ ਦੇ ਸੁਚਾਰੂ ਪ੍ਰਬੰਧ ਕੀਤੇ ਜਾਣ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਸਵੈ-ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਦੀ ਵੀ ਇਸ ਮੇਲੇ ਲਈ ਬਹੁਤ ਵੱਡਾ ਯੋਗਦਾਨ ਹੋਵੇਗਾ ਅਤੇ ਉਨ੍ਹਾਂ ਵੱਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕਰਾਫ਼ਟ ਮੇਲੇ ਵਿੱਚ ਵੱਖ-ਵੱਖ ਸਟਾਲਾਂ ਲੱਗ ਰਹੀਆਂ ਹਨ। ਇਸ ਕਰਾਫ਼ਟ ਮੇਲੇ ਵਿੱਚ ਵੱਖ-ਵੱਖ ਰਾਜਾ ਦੇ ਦਸਤਕਾਰ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਵੱਖ ਵੱਖ ਰਾਜਾਂ ਦੇ ਪਕਵਾਨਾਂ ਵਾਲੇ ਸਟਾਲ ਵੀ ਮੁੱਖ ਆਕਰਸ਼ਨ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਆਗਮਨ ਪੁਰਬ ਵਿੱਚ ਝੂਲੇ ਅਤੇ ਮਨੋਰੰਜਨ ਆਈਟਮਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਲੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਪੁਰਜ਼ੋਰ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ।
ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਲਈ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਵਿਭਾਗ ਵੱਲੋਂ ਜਿਲਾ ਪ੍ਰਸ਼ਾਸ਼ਨ ਨਾਲ ਤਾਲਮੇਲ ਕਰਕੇ ਟਰੈਫਿਕ ਤੇ ਪਾਰਕਿੰਗ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੀ ਇਸ ਵਾਰ ਪੁਰਜ਼ੋਰ ਕੋਸ਼ਿਸ਼ ਹੈ ਕਿ ਆਮ ਲੋਕਾਂ ਨੂੰ ਇਸ ਵਾਰ ਟਰੈਫਿਕ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ(ਜ), ਵਧੀਕ ਡਿਪਟੀ ਕਮਿਸ਼ਨਰ (ਡੀ) ਸ੍ਰੀ ਸੰਦੀਪ ਮਲਹੋਤਰਾ,  ਐਸ.ਡੀ.ਐਮ ਕੋਟਕਪੂਰਾ ਸ੍ਰੀ ਰਜਿੰਦਰ ਸਿੰਘ, ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ, ਡੀ.ਆਰ.ਓ ਲਵਪ੍ਰੀਤ ਕੌਰ, ਸ੍ਰੀ ਪਰਮਿੰਦਰ ਸਿੰਘ, ਤਹਿਸੀਲਦਾਰ, ਸ੍ਰੀ ਮਨਦੀਪ ਮੌਂਗਾ ਸੈਕਟਰੀ ਰੈਡ ਕਰਾਸ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ ਹਾਜ਼ਰ, ਸ੍ਰੀ ਜਸਬੀਰ ਜੱਸੀ, ਕੈਪਟਨ ਧਰਮ ਸਿੰਘ ਗੁਰਦੁਆਰਾ ਮਾਤਾ ਖੀਵੀ ਜੀ ਵੱਲੋਂ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਮੇਲੇ ਨਾਲ ਸਬੰਧਤ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.