IMG-LOGO
ਹੋਮ ਪੰਜਾਬ : ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ' ਗੂੰਜਿਆ ਭਗਵੰਤ ਮਾਨ ਦੁਬਾਰਾ ਦਾ...

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ' ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ 

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ 

__

Admin user - Sep 20, 2026 09:57 PM
IMG

   ਬੋਲਦਾ ਪੰਜਾਬ 

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ:

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਦਰਜਨਾਂ ਵਰਕਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਹਾਲ ਹੀ ਦੇ ਸਮੇਂ ਦੌਰਾਨ ਹਲਕੇ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਆਗੂਆਂ ਅਤੇ ਵਰਕਰਾਂ ਨੇ ‘ਆਪ’ ਪਾਰਟੀ ਵਿੱਚ ਸ਼ਮੂਲੀਅਤ ਕੀਤੀ

ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਗਏ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ’ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਬੀਤੇ ਦਿਨੀਂ ਪਿੰਡ ਜਿੰਦਵੜੀ ਵਿਖੇ ਹੋਈ ਲੋਕ ਮਿਲਣੀ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਰਕਾਰ ਦੇ ਸਾਹਮਣੇ ਰੱਖੀਆਂ।

ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਹਲਕੇ ਦੇ ਪਿੰਡਾਂ ਵਿੱਚ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਿਤ ਕੰਮ ਕੀਤੇ ਜਾ ਰਹੇ ਹਨ। ਚੰਗਰ ਖੇਤਰ ਵਿੱਚ ਸਿੰਚਾਈ ਲਈ ਪਾਣੀ ਦੀ ਵਿਵਸਥਾ, ਨਵੇਂ ਪੁਲਾਂ ਅਤੇ ਪੁਲੀਆਂ ਦੀ ਉਸਾਰੀ ਸਮੇਤ ਕਈ ਵਿਕਾਸ ਪ੍ਰਾਜੈਕਟਾਂ ’ਤੇ ਕੰਮ ਹੋ ਰਿਹਾ ਹੈ। ਹਲਕੇ ਵਿੱਚ ਨੰਗਲ-ਕੀਰਤਪੁਰ ਸਾਹਿਬ ਸੜਕ ਦੇ ਚਾਰ-ਮਾਰਗੀਕਰਨ ਦੀ ਪ੍ਰਕਿਰਿਆ ਵੀ ਅੱਗੇ ਵਧੀ ਹੈ, ਜਿਸ ਨਾਲ ਖੇਤਰ ਦੀ ਆਵਾਜਾਈ ਅਤੇ ਸੰਪਰਕ ਵਿਵਸਥਾ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਆਪ ਵਲੰਟੀਅਰ ਅਤੇ ਪਾਰਟੀ ਵਰਕਰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਸਮਝਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਬਦਲੇ ਦੀ ਭਾਵਨਾ ਦੀ ਬਜਾਏ ਭਾਈਚਾਰਕ ਸਾਂਝ, ਆਪਸੀ ਸਤਿਕਾਰ ਅਤੇ ਵਿਕਾਸ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀ ਸੇਵਾ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਉਹ ਆਪਣੀ ਭੂਮਿਕਾ ਨਿਭਾਉਣਗੇ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਰ ਨਵੇਂ ਸਾਥੀ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਮਿਲਜੁਲ ਕੇ ਹਲਕੇ ਦੀ ਤਰੱਕੀ ਲਈ ਕੰਮ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.