IMG-LOGO
ਹੋਮ ਪੰਜਾਬ : ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਬਿਹਤਰ ਸਹੂਲਤਾਂ:...

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਬਿਹਤਰ ਸਹੂਲਤਾਂ: ਸੁਖਜਿੰਦਰ ਸਿੰਘ ਕਾਉਣੀ

ਸੁਖਜਿੰਦਰ ਸਿੰਘ ਕਾਉਣੀ ਵੱਲੋਂ ਪਿੰਡ ਵਾੜਾ ਕਿਸ਼ਨਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ ਆਰ.ਓ. ਅਤੇ ਚਿਲਰ ਦਾ ਕੀਤਾ ਉਦਘਾਟਨ

..

Admin user - Sep 23, 2026 04:33 PM
IMG

ਜਗਦੀਸ਼ ਥਿੰਦ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 23 ਸਤੰਬਰ

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਗਿੱਦੜਬਾਹਾ ਦੇ ਪਿੰਡ ਵਾੜਾ ਕਿਸ਼ਨਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਬੱਚਿਆਂ ਲਈ ਸਾਫ਼ ਅਤੇ ਠੰਢਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲਗਾਏ ਗਏ ਆਰ.ਓ. ਅਤੇ ਚਿਲਰ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਵਾੜਾ ਕਿਸ਼ਨਪੁਰਾ ਵਿਖੇ ਆਰ.ਓ. ਅਤੇ ਠੰਢੇ ਪਾਣੀ ਲਈ ਚਿਲਰ ਲਗਾਉਣ ਵਾਸਤੇ 1.60 ਲੱਖ ਰੁਪਏ ਦੀ ਗ੍ਰਾਂਟ ਉਨ੍ਹਾਂ ਦੇ ਅਖਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ ਗਈ ਸੀ ਅਤੇ ਹੁਣ ਸਕੂਲ ਦੇ ਵਿਦਿਆਰਥੀਆਂ ਨੂੰ ਸਾਫ਼ ਅਤੇ ਠੰਢਾ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ। ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵੱਲੋਂ ਸਕੂਲ ਵਿੱਚ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਸਕੂਲ ਮੁਖੀ ਲਖਵਿੰਦਰ ਸਿੰਘ ਤੋਂ ਇਲਾਵਾ ਮਾਃ ਜਸਕਰਨ ਸਿੰਘ, ਜਗਤਾਰ ਸਿੰਘ, ਸੁਖਵੀਰ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ, ਲਖਵੀਰ ਸਿੰਘ, ਬੋਹੜ ਸਿੰਘ, ਭੋਲਾ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ, ਭੋਲਾ ਮਿਸਤਰੀ, ਗੁਰਦਾਸ ਸਿੰਘ, ਤਰਸੇਮ ਸਿੰਘ ਮੈਂਬਰ, ਰਣਧੀਰ ਸਿੰਘ ਮੈਂਬਰ, ਗੁਰਨਾਮ ਸਿੰਘ, ਚੇਅਰਮੈਨ ਕਮਲਜੀਤ ਸਿੰਘ, ਬੋਹੜ ਸਿੰਘ ਮਿਸਤਰੀ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.