IMG-LOGO
ਹੋਮ ਪੰਜਾਬ : ਵਰਿੰਦਰ ਪਾਲ ਵਧਵਾ ਦੇ ਵਿਛੋੜੇ ਨਾਲ ਵਧਵਾ ਪਰਿਵਾਰ ਨੂੰ ਗਹਿਰਾ...

ਵਰਿੰਦਰ ਪਾਲ ਵਧਵਾ ਦੇ ਵਿਛੋੜੇ ਨਾਲ ਵਧਵਾ ਪਰਿਵਾਰ ਨੂੰ ਗਹਿਰਾ ਸਦਮਾ

ਅੰਤਿਮ ਅਰਦਾਸ 27 ਸਤੰਬਰ, ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਡੇਰਾ ਸ੍ਰੀ ਭਜਨਗੜ੍ਹ ਸਾਹਿਬ, ਗੋਲੂ ਕਾ ਮੋੜ ਵਿਖੇ ਹੋਵੇਗੀ

.

Admin user - Sep 25, 2026 04:21 PM
IMG

ਜਗਦੀਸ਼ ਥਿੰਦ 
ਗੁਰੂਹਰਸਹਾਏ, 25 ਸਤੰਬਰ
  ਜੰਗਾਂ ਦੇ ਵਸਨੀਕ ਵਰਿੰਦਰ ਪਾਲ ਵਧਵਾ (ਕਾਲੂ) ਦੇ ਭਿਆਨਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਜਾਣ ਨਾਲ ਵਧਵਾ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ, ਰਿਸ਼ਤੇਦਾਰਾਂ ਅਤੇ ਸਾਕ-ਸਬੰਧੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿੱਚ ਵੀ ਸ਼ੋਕ ਦੀ ਭਾਵਨਾ ਪਾਈ ਜਾ ਰਹੀ ਹੈ।
ਵਰਿੰਦਰ ਪਾਲ ਵਧਵਾ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਵਧਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ। ਆਗੂਆਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਮਾਤਮਾ ਅੱਗੇ ਪਰਿਵਾਰ ਨੂੰ ਇਸ ਅਸਹਿ ਭਾਣੇ ਨੂੰ ਮੰਨਣ ਅਤੇ ਦੁੱਖ ਸਹਿਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।
ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਰਿੰਦਰ ਪਾਲ ਵਧਵਾ ਦੀ ਆਤਮਿਕ ਸ਼ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ 27 ਸਤੰਬਰ, ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਡੇਰਾ ਸ੍ਰੀ ਭਜਨਗੜ੍ਹ ਸਾਹਿਬ, ਗੋਲੂ ਕਾ ਮੋੜ ਵਿਖੇ ਹੋਵੇਗੀ। ਪਰਿਵਾਰ ਨੇ ਸਮੂਹ ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.