IMG-LOGO
ਹੋਮ ਪੰਜਾਬ : ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ...

ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਹਰੀ ਝੰਡੀ:

.

.

Admin user - Sep 28, 2026 06:10 PM
IMG

ਬੋਲਦਾ ਪੰਜਾਬ ਬਿਊਰੋ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਸਤੰਬਰ:

ਡਿਪਟੀ ਕਮਿਸ਼ਨਰ, ਐੱਸ.ਏ.ਐੱਸ. ਨਗਰ ਸ਼੍ਰੀਮਤੀ ਕੋਮਲ ਮਿੱਤਲ, (ਆਈ.ਏ.ਐੱਸ.), ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਅਤੇ ਮੁੱਖ ਖੇਤੀਬਾੜੀ ਅਫ਼ਸਰ, ਐੱਸ.ਏ.ਐੱਸ. ਨਗਰ ਡਾ. ਰਾਕੇਸ਼ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਪਰਾਲੀ ਦੀ ਸੁਚੱਜੀ ਸੰਭਾਲ, ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਯੋਗ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤਾ ਗਿਆ। ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ, ਖੇਤ ਵਿੱਚ ਮਿਲਾਉਣ ਅਤੇ ਇਸ ਤੋਂ ਆਮਦਨ ਪੈਦਾ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਜਾਗਰੂਕਤਾ ਵੈਨ ਰਾਹੀਂ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਜਿੱਥੇ ਹਵਾ ਪ੍ਰਦੂਸ਼ਿਤ ਹੁੰਦੀ ਹੈ, ਉੱਥੇ ਇਸ ਦਾ ਮਨੁੱਖੀ ਸਿਹਤ, ਪਸ਼ੂਆਂ ਅਤੇ ਵਾਤਾਵਰਣ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਦੇ ਉਲਟ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸਹੀ ਸੰਭਾਲ ਕੀਤੀ ਜਾਵੇ ਤਾਂ ਇਹ ਕਿਸਾਨਾਂ ਲਈ ਵਾਧੂ ਆਮਦਨ ਦਾ ਸਾਧਨ ਵੀ ਬਣ ਸਕਦੀ ਹੈ। 

                        ਡਾ ਰਾਕੇਸ਼ ਕੁਮਾਰ ਸ਼ਰਮਾ. ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਕਿਸਾਨਾਂ ਨੂੰ ਬੇਲਰ ਮਸ਼ੀਨਾਂ ਵੀ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਕਿਸਾਨ ਬੇਲਰਾਂ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਫੈਕਟਰੀਆਂ ਅਤੇ ਹੋਰ ਯੂਨਿਟਾਂ ਨੂੰ ਵੇਚ ਰਹੇ ਹਨ ਅਤੇ ਇਸ ਰਾਹੀਂ ਵਾਧੂ ਮੁਨਾਫਾ ਵੀ ਕਮਾ ਰਹੇ ਹਨ। ਜ਼ਿਲ੍ਹੇ ਵਿੱਚ ਲਗਭਗ 6-7 ਫੈਕਟਰੀਆਂ/ ਯੂਨਿਟ ਮੌਜੂਦ ਹਨ, ਜੋ ਕਿਸਾਨਾਂ ਤੋਂ ਪਰਾਲੀ ਦੀਆਂ ਗੱਠਾਂ ਦੀ ਖਰੀਦ ਕਰ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਅਤੇ ਸਬਸਿਡੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਜਾਂ ਚੁਕੀਆਂ  ਹਨ ਤਾਂ ਜੋ ਕਿਸਾਨ ਪਰਾਲੀ ਦਾ ਯੋਗ ਪ੍ਰਬੰਧਨ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਤੱਕ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਜਾਗਰੂਕਤਾ ਵੈਨ ਰਾਹੀਂ ਪਿੰਡ-ਪਿੰਡ ਪਹੁੰਚ ਕਰਕੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ, ਆਪਣੀ ਸਿਹਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਡਿਪਟੀ ਕਮਿਸ਼ਨਰ ਦਫ਼ਤਰ ਤੋਂ ਵੱਖ-ਵੱਖ ਪਿੰਡਾਂ ਲਈ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਵੱਖ-ਵੱਖ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਰਹੇ। ਇਸ ਮੌਕੇ ਗੁਰਚਮਨ ਸਿੰਘ, ਰੁਪਿੰਦਰ ਸਿੰਘ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ, ਕਮਲਦੀਪ ਸਿੰਘ ਸਮੇਤ ਵਿਭਾਗ ਦੇ ਵੱਖ-ਵੱਖ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.