IMG-LOGO
ਹੋਮ ਪੰਜਾਬ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਕਮਿਊਨਿਟੀ ਮੀਡੀਏਸ਼ਨ ਬਾਰੇ ਕੀਤਾ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਕਮਿਊਨਿਟੀ ਮੀਡੀਏਸ਼ਨ ਬਾਰੇ ਕੀਤਾ ਜਾਗਰੂਕਤਾ ਪ੍ਰੋਗਰਾਮ

NA

NA

Admin user - Sep 29, 2026 05:31 PM
IMG

ਜਗਦੀਸ਼ ਥਿੰਦ 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਕਮਿਊਨਿਟੀ ਮੀਡੀਏਸ਼ਨ ਬਾਰੇ ਕੀਤਾ ਜਾਗਰੂਕਤਾ ਪ੍ਰੋਗਰਾਮ।

ਫਿਰੋਜਪੁਰ (          ) ਮਿਤੀ 29 ਸਤੰਬਰ, 2026, ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੀ ਰਹਿਨੁਮਾਈ ਹੇਠ ਅੱਜ ਮਿਤੀ 29 ਸਤੰਬਰ, 2026 ਨੂੰ ਕਮਿਊਨਿਟੀ ਮੀਡੀਏੇਸ਼ਨ ਬਾਰੇ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਬਤੌਰ ਰਿਸੋਰਸ ਪਰਸਨ ਮੌਜੂਦ ਸਨ। ਇਸ ਤੋਂ ਇਲਾਵਾ ਚੇਅਰਮੈਨ ਅਤੇ ਮੈਂਬਰ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਫਿਰੋਜਪੁਰ, ਪੈਨਲ ਐਡਵੋਕੇਟ, ਪੈਰਾ ਲੀਗਲ ਵਲੰਟੀਅਰ, ਕਮਿਊਨਿਟੀ ਮੀਡੀਏਟਰ ਅਤੇ ਸਰਪੰਚ ਵੀ ਸ਼ਾਮਲ ਸਨ। ਜੱਜ ਸਾਹਿਬ ਵੱਲੋਂ ਕਮਿਊਨਿਟੀ ਮੀਡੀਏਸ਼ਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪੈਨਲ ਐਡਵੋਕੇਟਜ਼ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਸੈਮੀਨਾਰਾਂ ਵਿੱਚ ਕਮਿਊਨਿਟੀ ਮੀਡੀਏਸ਼ਨ ਬਾਰੇ ਜਾਗਰੂਕ ਕਰਨ ਦੇ ਆਦੇਸ਼ ਵੀ ਦਿੱਤੇ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.