IMG-LOGO
ਹੋਮ ਪੰਜਾਬ : ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਯੂਨੀਅਨਾਂ ਦੇ...

ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵਾਤਾਵਰਨ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਪਰਾਲੀ ਪ੍ਰਬੰਧਨ ਲਈ ਅਧੁਨਿਕ ਖੇਤੀ ਤਕਨੀਕਾਂ ਅਤੇ ਮਸ਼ੀਨਰੀ ਦੀ ਵਰਤੋਂ ਦੀ ਸਲਾਹ

Admin user - Sep 30, 2026 05:22 PM
IMG


ਜਗਦੀਸ਼ ਥਿੰਦ

ਫ਼ਰੀਦਕੋਟ 30 ਸਤੰਬਰ (  )
ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਵਿਖੇ ਜਿਲ੍ਹਾ ਫਰੀਦਕੋਟ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ।

 ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਾਜਰ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਹੋਰਨਾਂ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਅਪੀਲ ਕੀਤੀ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਕਈ ਪ੍ਰਕਾਰ ਦੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਨ ਸਾਡੇ ਸਭ ਦਾ ਸਾਂਝਾ ਉਦੇਸ਼ ਹੈ ਇਸ ਲਈ ਸਾਨੂੰ ਮਿਲਜੁਲ ਕੇ ਇਸ ਜਿੰਮੇਵਾਰੀ ਨੂੰ ਨਿਭਾਉਣ ਪਵੇਗਾ।

 ਇਸ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਸਹਾਇਕ ਮੰਡੀਕਰਨ ਅਫਸਰ-ਕਮ ਨੋਡਲ ਅਫਸਰ ਸਟੱਬਲ ਬਰਨਿੰਗ, ਫਰੀਦਕੋਟ ਵੱਲੋਂ ਪਰਾਲੀ ਨੂੰ ਖੇਤ ਵਿੱਚ ਵਾਹੁਣ ਦੇ ਫਾਇਦੇ ਦੱਸਦੇ ਹੋਏ ਜਾਣਕਾਰੀ ਦਿੱਤੀ ਗਈ ਕਿ ਇਸ ਨਾਲ ਮਿੱਟੀ ਨੂੰ ਬਹੁਤ ਜਿਆਦਾ ਖੁਰਾਕੀ ਤੱਤ ਮਿਲਦੇ ਹਨ ਅਤੇ ਖਾਦਾਂ ਦੇ ਖਰਚੇ ਘੱਟਦੇ ਹਨ। ਉਹਨਾਂ  ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਬਾਰੇ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।  ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਵੱਲੋਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਕਿਸਾਨਾਂ ਨੂੰ ਐਗਰੀਸਟੈਕ ਸਕੀਮ ਅਧੀਨ ਕਿਸਾਨ ਆਈ.ਡੀ. ਬਨਾਉਣ ਲਈ ਪ੍ਰੇਰਿਤ ਕਰਨ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਖਾਦ ਇਸੇ ਆਈ.ਡੀ. ਤੇ ਹੀ ਮੁਹੱਈਆ ਕਰਵਾਈ ਜਾਵੇਗੀ।

 ਇਸ ਤੋਂ ਬਾਅਦ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਖੇਤੀ ਦੇ ਸਬੰਧ ਵਿੱਚ ਕਈ ਸੁਝਾਅ ਵੀ ਦਿੱਤੇ ਗਏ। ਮੀਟਿੰਗ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇਗਾ ਅਤੇ ਉਹਨਾਂ ਦਾ ਹੱਲ ਕੱਢਿਆ ਜਾਵੇਗਾ। ਉਹਨਾਂ ਵੱਲੋਂ ਪਿਛਲੇ ਸਾਲ ਦੌਰਾਨ ਸਟੱਬਲ ਬਰਨਿੰਗ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। 

ਇਸ ਮੌਕੇ ਸ੍ਰੀ ਵਿਕਰਮਜੀਤ ਉਪ ਮੰਡਲ ਮੈਜਿਸਟੇ੍ਰਟ ਜੈਤੋ, ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ, ਸ੍ਰੀ ਅਕਸ਼ਿਤ ਜੈਨ ਸਹਾਇਕ ਖੇਤੀਬਾੜੀ ਇੰਜੀਨੀਅਰ, ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਇਸ ਤੋਂ ਇਲਾਵਾ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ 50 ਨੁਮਾਇੰਦੇ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.