ਤਾਜਾ ਖਬਰਾਂ
ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ:
ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ “ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ, ਜਿਸ ਦੀ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਤੀਜੇ ਦਿਨ ਅੰ-14 ਅਤੇ ਅੰ-17 ਉਮਰ ਵਰਗ ਦੇ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ ਹਨ।
ਜਿਸ ਵਿੱਚ ਖਿਡਾਰੀਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ: ਗੇਮ ਕਿੱਕ ਬਾਕਸਿੰਗ ਅੰ-14 ਲੜਕੇ-28 ਕਿਲੋ ਵਿੱਚ ਅਮਨਦੀਪ ਸਿੰਘ ਨੇ ਪਹਿਲਾ ਸਥਾਨ, ਦੂਜਾ ਸਥਾਨ ਗੁਰਨੂਰ ਸਿੰਘ, ਨਵੀਨ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 32 ਕਿਲੋ ਵਿੱਚ ਅੰਮ੍ਰਿਤਪਾਲ ਸਿੰਘ ਨੇ ਪਹਿਲਾ ਸਥਾਨ, ਦੂਜਾ ਸਥਾਨ ਏਕਮਜੋਤ ਸਿੰਘ ਨੇ ਅਤੇ ਨਵਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 37 ਕਿਲੋ ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ, ਆਰਵ ਨੇ ਦੂਜਾ ਸਥਾਨ ਅਤੇ ਹਰਸਾਹਿਬ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅਤੇ 42 ਕਿਲੋ ਵਿੱਚ ਹਿਮਾਂਸ਼ੂ ਨੇ ਪਹਿਲਾ ਸਥਾਨ, ਬੋਬੀ ਨੇ ਦੂਜਾ ਸਥਾਨ ਅਤੇ ਅਨੰਤਵੀਰ ਅਤੇ ਮਨਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਗੇਮ ਫੁੱਟਬਾਲ ਅੰ-17 ਲੜਕੇ ਵਿੱਚ ਭੁਲੇਰੀਆਂ ਦੀ ਟੀਮ ਨੇ ਪਹਿਲਾ ਸਥਾਨ, ਭਲਾਈਆਣਾ ਦੀ ਟੀਮ ਨੇ ਦੂਜਾ ਸਥਾਨ ਅਤੇ ਐਫ.ਏ ਮੁਕਤਸਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸਮੈਸ਼ਿੰਗ ਅੰ-17 ਲੜਕੇ ਵਿੱਚ ਸ.ਸ.ਸ.ਸ ਸਿੱਖਵਾਲਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਮਲੋਟ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਸਿੱਖਵਾਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਗੇਮ ਬੈੱਡਮਿੰਟਨ ਅੰ-14 ਲੜਕੇ ਵਿੱਚ ਸਮਰਪ੍ਰਤਾਪ ਸਿੰਘ ਵੜਿੰਗ ਨੇ ਪਹਿਲਾ ਸਥਾਨ, ਅਰਿਹੰਤ ਗੋਇਲ ਨੇ ਦੂਜਾ ਸਥਾਨ ਅਤੇ ਜੈਵਿਨ ਸਿੰਘ ਤੇ ਰੇਹਾਨ ਗਰਗ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰ-14 ਲੜਕੀਆਂ ਵਿੱਚ ਅਨੁਰੀਤ ਕੌਰ ਨੇ ਪਹਿਲਾ ਸਥਾਨ, ਵੰਸ਼ਜੋਤ ਕੌਰ ਨੇ ਦੂਜਾ ਸਥਾਨ, ਸਾਰਾ ਅਤੇ ਸੁਗੰਧਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਲੜਕੇ ਵਿੱਚ ਵੈਭਵ ਸ਼ਰਮਾਂ ਨੇ ਪਹਿਲਾ ਸਥਾਨ, ਮਨਜੋਤ ਸਿੰਘ ਨੇ ਦੂਜਾ ਸਥਾਨ ਅਤੇ ਅਮੋਲਿਕ ਡਾਬਰਾ ਅਤੇ ਸ਼ਕਸ਼ਮ ਗਰਗ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਲੜਕੀਆਂ ਵਿੱਚ ਤਨਵੀਰ ਕੌਰ ਬਰਾੜ ਨੇ ਪਹਿਲਾ, ਯਸ਼ਵੀ ਨੇ ਦੂਜਾ ਅਤੇ ਸੁਖਵੀਰ ਕੌਰ ਅਤੇ ਸਹਿਜਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਤਰਾਂ ਸਾਰੀਆਂ ਗੇਮਾਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ। ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਫੁੱਟਬਾਲ, ਹੈਂਡਬਾਲ, ਬੈਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ, ਗੱਤਕਾ , ਰੋਲਰ ਸਕੇਟਿੰਗ, ਸ਼ੂਟਿੰਗ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ , ਦਫਤਰੀ ਸਟਾਫ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਹੋਰ ਕਈ ਪਤਵੰਤੇ ਵਿਅਕਤੀ ਆਦਿ ਹਾਜ਼ਰ ਰਹੇ।
Get all latest content delivered to your email a few times a month.