ਤਾਜਾ ਖਬਰਾਂ
ਜਗਦੀਸ਼ ਥਿੰਦ
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ
ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਅੰ—21 ਅਤੇ 21 ਤੋਂ 30 ਉਮਰ ਵਰਗ ਦੇ ਖੇਡ ਮੁਕਾਬਲੇ ਸਮਾਪਤ ਹੋ ਗਏ ਹਨ। ਜਿਸ ਵਿੱਚ ਖਿਡਾਰੀਆਂ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਗੇਮ ਅਥਲੈਟਿਕਸ ਅੰ—21 ਲੜਕੇ 5000 ਮੀ ਈਵੇਟ ਵਿੱਚ ਪਵਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਅਨਮੋਲਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਉਂਕਾਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰਾਂ 400 ਮੀਟਰ ਅੰ—21 ਲੜਕਿਆਂ ਵਿੱਚ ਹਰਮਨਦੀਪ ਸਿੰਘ ਨੇ ਪਹਿਲਾ ਸਥਾਨ, ਪ੍ਰਿੰਸਪਾਲ ਸਿੰਘ ਨੇ ਦੂਜਾ ਸਥਾਨ ਅਤੇ ਲਕਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 21 ਤੋਂ 30 ਉਮਰ ਵਰਗ 1500 ਮੀਟਰ ਲੜਕਿਆਂ ਵਿੱਚ ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ, ਇਕਬਾਲ ਸਿੰਘ ਨੇ ਦੂਜਾ ਸਥਾਨ ਅਤੇ ਸੁਖਮਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ—21 100 ਮੀਟਰ ਲੜਕੀਆਂ ਵਿੱਚ ਅੰਤਿਕਾ ਨੇ ਪਹਿਲਾ ਸਥਾਨ, ਪ੍ਰਭਜੋਤ ਕੌਰ ਨੇ ਦੂਜਾ ਸਥਾਨ ਅਤੇ ਨਿਸ਼ਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬੈਡਮਿੰਟਨ ਗੇਮ ਵਿੱਚ ਅੰ—21 ਲੜਕਿਆਂ ਵਿੱਚ ਇਸ਼ਾਨ ਸਕਸੇਨਾ ਨੇ ਪਹਿਲਾ ਸਥਾਨ, ਪਾਰੁਲ ਕੁਮਾਰ ਨੇ ਦੂਜਾ ਸਥਾਨ ਅਤੇ ਸੁਹੇਲ ਸਿੰਘ ਮਾਨ, ਅੰਕੁਸ਼ ਕਾਲੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰਾਂ ਅੰ—21 ਲੜਕੀਆਂ ਵਿੱਚ ਇਸ਼ਮੀਨ ਕੌਰ ਨੇ ਪਹਿਲਾ ਸਥਾਨ, ਅਕਸ਼ਰਾ ਨੇ ਦੂਜਾ ਸਥਾਨ ਅਤੇ ਪ੍ਰਿਤਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 21 ਤੋਂ 30 ਪੁਰਸ਼ਾਂ ਦੇ ਮੁਕਾਬਲਿਆਂ ਵਿੱਚ ਅਭਿਮਨ ਪਠੇਲਾ ਨੇ ਪਹਿਲਾ ਸਥਾਨ, ਵਿਸ਼ਵਾਸ਼ ਵਧਵਾ ਨੇ ਦੂਜਾ ਸਥਾਨ ਅਤੇ ਰਾਹੁਲ, ਸਾਜਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵੇਟ ਲਿਫਟਿੰਗ ਅੰ—21 ਲੜਕੀਆਂ ਵਿੱਚ ਸਿਮਰਨ ਕੌਰ ਨੇ ਪਹਿਲਾ ਸਥਾਨ, ਡਿੰਪਲ ਨੇ ਦੂਜਾ ਸਥਾਨ, ਅਕਾਕਸ਼ਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਖੋ—ਖੋ ਅੰ—21 ਲੜਕੇ ਵਿੱਚ ਪੱਕੀ ਟਿੱਬੀ ਮਲੋਟ ਜੇਤੂ ਰਹੀ।ਇਸੇ ਤਰਾਂ ਅੰ—21 ਲੜਕੀਆਂ ਵਿੱਚ ਖੋ—ਖੋ ਕੋਚਿੰਗ ਸੈਂਟਰ਼ ਬੁੱਟਰ ਸ਼ਰੀਹ ਦੀ ਟੀਮ ਨੇ ਪਹਿਲਾ ਸਥਾਨ, ਸ.ਸ.ਸ.ਸ. ਗੁਲਾਬੇਵਾਲਾ ਦੀ ਟੀਮ ਨੇ ਦੂਜਾ ਸਥਾਨ, ਭਾਗੂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਬਾਕੀ ਗੇਮਾਂ ਦੇ ਨਤੀਜੇ ਵੀ ਬਹੁਤ ਸ਼ਾਨਦਾਰ ਰਹੇ। ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ—ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ,ਫੁੱਟਬਾਲ, ਹੈਂਡਬਾਲ, ਬੈੱਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ, ਗੱਤਕਾ , ਰੋਲਰ ਸਕੇਟਿੰਗ, ਸ਼ੂਟਿੰਗ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ , ਦਫਤਰੀ ਸਟਾਫ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਹੋਰ ਕਈ ਪਤਵੰਤੇ ਵਿਅਕਤੀ ਆਦਿ ਹਾਜ਼ਰ ਰਹੇ।
Get all latest content delivered to your email a few times a month.