ਤਾਜਾ ਖਬਰਾਂ
ਜਗਦੀਸ਼ ਥਿੰਦ
ਫਾਜ਼ਿਲਕਾ, 03 ਸਤੰਬਰ:
ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਨਿਗਰਾਨੀ ਹੇਠ, 28 ਸਤੰਬਰ ਤੋਂ 3 ਅਕਤੂਬਰ, ਤੱਕ 'ਵਿਸ਼ੇਸ਼ ਟੀਕਾਕਰਨ ਹਫ਼ਤਾ' ਮਨਾਇਆ ਗਿਆ।
ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਅਤੇ ਇੱਕ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਦੇ ਉਦੇਸ਼ ਨਾਲ ਨਿਯਮਤ ਟੀਕਾਕਰਨ ਕੀਤਾ ਜਾਂਦਾ ਹੈ। ਇਹ ਵਿਸ਼ੇਸ਼ ਟੀਕਾਕਰਨ ਹਫ਼ਤਾ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਆਯੋਜਿਤ ਕੀਤਾ ਗਿਆ ਹੈ ਜੋ ਕਿਸੇ ਕਾਰਨ ਨਿਯਮਤ ਮੁਹਿੰਮ ਦੌਰਾਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ। ਵਾਂਝੇ ਰਹਿ ਗਏ ਲਾਭਪਾਤਰੀਆਂ ਦੀ ਪਛਾਣ ਕਰਕੇ ਸੂਚੀ ਤਿਆਰ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਸਬੰਧਤ ਖੇਤਰਾਂ ਦੇ ਆਧਾਰ 'ਤੇ ਇਸ ਹਫ਼ਤੇ ਲਈ ਵਿਸ਼ੇਸ਼ ਟੀਕਾਕਰਨ ਸੈਸ਼ਨ ਉਲੀਕੇ ਗਏ ਸਨ।
ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਉੱਚ-ਜੋਖਮ ਵਾਲੇ ਖੇਤਰਾਂ, ਝੁੱਗੀ-ਝੌਂਪੜੀਆਂ, ਪ੍ਰਵਾਸੀ ਆਬਾਦੀ, ਬਸਤੀਆਂ, ਭੱਠਿਆਂ ਅਤੇ ਉਨ੍ਹਾਂ ਉਪ-ਕੇਂਦਰਾਂ ਨੂੰ ਸ਼ਾਮਲ ਕੀਤਾ ਗਿਆ ਜਿੱਥੇ 2 ਜਾਂ 3 ਨਿਯਮਤ ਸੈਸ਼ਨ ਨਹੀਂ ਲੱਗ ਸਕੇ ਸਨ। ਦੂਰ-ਦੁਰਾਡੇ ਦੀ ਆਬਾਦੀ, ਬਿਮਾਰੀ ਦੇ ਪ੍ਰਕੋਪ ਵਾਲੇ ਖੇਤਰਾਂ ਅਤੇ ਹੋਰ ਔਖੀ ਪਹੁੰਚ ਵਾਲੀਆਂ ਥਾਵਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਅਪੀਲ ਕੀਤੀ ਕਿ ਟੀਕਾਕਰਨ ਸੂਚੀ ਮੁਤਾਬਕ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਨਿਯਮਿਤ ਤੌਰ 'ਤੇ ਕਰਵਾਇਆ ਜਾਵੇ। ਇਸ ਮੁਹਿੰਮ ਦੌਰਾਨ ਸਮੂਹ ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਨੇ ਸਹਿਯੋਗ ਦਿੱਤਾ।
Get all latest content delivered to your email a few times a month.