IMG-LOGO
ਹੋਮ ਪੰਜਾਬ : ਅੰਮ੍ਰਿਤਸਰ ਦੇ ਐਮ.ਪੀ. ਗੁਰਜੀਤ ਸਿੰਘ ਔਜਲਾ ਨੇ ਪੰਜਾਬ ਕਾਂਗਰਸ ਦੇ...

ਅੰਮ੍ਰਿਤਸਰ ਦੇ ਐਮ.ਪੀ. ਗੁਰਜੀਤ ਸਿੰਘ ਔਜਲਾ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ; ਨਵੀਂ ਜ਼ਿੰਮੇਵਾਰੀ ਲਈ ਦਿੱਤੀਆਂ ਵਧਾਈਆਂ

ਬੈਠਕ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਵੀ ਖਾਸ ਤੌਰ 'ਤੇ ਮੌਜੂਦ ਸਨ

ਔਜਲਾ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ

Admin user - Oct 03, 2026 05:51 PM
IMG

ਜਗਦੀਸ਼ ਥਿੰਦ
ਨਵੀਂ ਦਿੱਲੀ/ਚੰਡੀਗੜ੍ਹ:

ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਅਹਿਮ ਬੈਠਕ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਵੀ ਖਾਸ ਤੌਰ 'ਤੇ ਮੌਜੂਦ ਸਨ।
ਸੰਗਠਨ ਦੀ ਮਜ਼ਬੂਤੀ ਅਤੇ ਪੰਜਾਬ ਦੇ ਮੁੱਦਿਆਂ 'ਤੇ ਚਰਚਾ 
ਮੁਲਾਕਾਤ ਦੌਰਾਨ ਤਿੰਨਾਂ ਆਗੂਆਂ ਵਿਚਕਾਰ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਸੁਚੱਜਾ ਤੇ ਮਜ਼ਬੂਤ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ, ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਅਹਿਮ ਅਤੇ ਸੰਵੇਦਨਸ਼ੀਲ ਮੁੱਦਿਆਂ ਨੂੰ ਸੰਗਠਿਤ ਢੰਗ ਨਾਲ ਚੁੱਕਣ ਅਤੇ ਪਾਰਟੀ ਢਾਂਚੇ ਨੂੰ ਹੇਠਲੇ ਪੱਧਰ 'ਤੇ ਲਾਮਬੰਦ ਕਰਨ ਲਈ ਵੱਖ-ਵੱਖ ਪੱਖਾਂ 'ਤੇ ਚਰਚਾ ਹੋਈ।
ਔਜਲਾ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ 
ਐਮ.ਪੀ. ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸ. ਪਰਗਟ ਸਿੰਘ ਦੇ ਖੇਡ ਜਗਤ ਅਤੇ ਰਾਜਨੀਤੀ ਦੇ ਲੰਮੇ ਤਜਰਬੇ ਦਾ ਫਾਇਦਾ ਪਾਰਟੀ ਸੰਗਠਨ ਨੂੰ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਅਗਵਾਈ ਹੇਠ ਪੰਜਾਬ ਕਾਂਗਰਸ ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾ ਕੇ ਸੂਬੇ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦੀ ਨਾਲ ਚੁੱਕੇਗੀ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.