ਤਾਜਾ ਖਬਰਾਂ
BOLDA PUNJAB
ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਦੇ ਸੀ.ਬੀ.ਆਈ. (CBI) ਜਾਂਚ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਨੂੰ ਸੁਪਰੀਮ ਕੋਰਟ ਨੇ ਸੁਣਵਾਈ ਲਈ ਮਨਜ਼ੂਰ ਕਰ ਲਿਆ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਅਗਲੇ 1 ਤੋਂ 2 ਦਿਨਾਂ ਦੇ ਅੰਦਰ ਸੁਪਰੀਮ ਕੋਰਟ ਵਿੱਚ ਇਸ ਮਾਮਲੇ 'ਤੇ ਅਹਿਮ ਸੁਣਵਾਈ ਹੋ ਸਕਦੀ ਹੈ।
ਕੀ ਹੈ ਪੂਰਾ ਮਾਮਲਾ? ਇਹ ਪੂਰਾ ਮਾਮਲਾ ਈ.ਡੀ. (Enforcement Directorate) ਵੱਲੋਂ ਪੰਜਾਬ ਦੇ ਡੀ.ਜੀ.ਪੀ. (DGP) ਨੂੰ ਲਿਖੀ ਗਈ ਇੱਕ ਚਿੱਠੀ ਨਾਲ ਜੁੜਿਆ ਹੋਇਆ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀ.ਬੀ.ਆਈ. ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਹਾਈ ਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦਿਆਂ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ, ਜਿਸ 'ਤੇ ਹੁਣ ਸ਼ੀਰਸ਼ ਅਦਾਲਤ ਵਿੱਚ ਸੁਣਵਾਈ ਹੋਵੇਗੀ।
Get all latest content delivered to your email a few times a month.