IMG-LOGO
ਹੋਮ ਪੰਜਾਬ : ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡਾਂ ਅਤੇ...

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਭਰਵੀਆਂ ਜਨਸਭਾਵਾਂ।

ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ਤੇ ਕੀਤੇ ਹੱਲ..

.

Admin user - Oct 07, 2026 11:51 AM
IMG

ਜਗਦੀਸ਼ ਥਿੰਦ

ਫਾਜ਼ਿਲਕਾ 6 ਅਕਤੂਬਰ 2026.
 
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਫਤਹਿਗੜ੍ਹ  ਤੇ ਹੋਜਗਧੰੜ  ਵਿਖੇ ਕੀਤੀ ਲੋਕ ਮਿਲਣੀ ਕੀਤੀ! 
ਇਸ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਆਮ ਲੋਕ ਇਕੱਠੇ ਹੋਏ ਅਤੇ ਵਿਧਾਇਕ ਸਵਨਾ ਨੂੰ ਆਪਣਾ ਸਮਰਥਨ ਦਿੱਤਾ। ਲੋਕਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਇਕ ਸਵਨਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ।
ਵਿਧਾਇਕ ਸਵਨਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਕਈ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਫਾਜ਼ਿਲਕਾ ਹਲਕੇ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉੱਤਰ ਰਹੀ ਹੈ।
ਉਨ੍ਹਾਂ ਕਿਹਾ ਕਿ ਫਾਜਿਲਕਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ। ਫਾਜ਼ਿਲਕਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਫਾਜ਼ਿਲਕਾ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦੇ ਕੇ ਮੁਕੰਮਲ ਕੀਤਾ ਜਾਵੇਗਾ, ਤਾਂ ਜੋ ਹਲਕੇ ਦੇ ਹਰ ਵਰਗ ਨੂੰ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਦੇ ਲਾਭ ਮਿਲ ਸਕਣ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.