IMG-LOGO
ਹੋਮ ਪੰਜਾਬ : ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸਰਕਾਰ ਵਚਨਬੱਧ...

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸਰਕਾਰ ਵਚਨਬੱਧ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ 1255 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ

.

Admin user - Oct 09, 2026 05:10 PM
IMG

ਜਗਦੀਸ਼ ਥਿੰਦ

ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ:

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਪੂਰੀ ਗੰਭੀਰਤਾ ਨਾਲ ਕੰਮ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ, ਲਿਫ਼ਟਿੰਗ, ਬਾਰਦਾਨੇ, ਭੁਗਤਾਨ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕਰਨ ਲਈ ਅਧਿਕਾਰੀਆਂ ਨਾਲ ਲਗਾਤਾਰ ਸਮੀਖਿਆ ਮੀਟਿੰਗਾਂ ਦਾ ਦੌਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦਿਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਨਾਲ-ਨਾਲ ਖ਼ਰੀਦੀ ਗਈ ਫ਼ਸਲ ਦੀ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੰਡੀਆਂ ਵਿਚ ਫ਼ਸਲ ਦਾ ਬੇਲੋੜਾ ਭੰਡਾਰ ਜਮ੍ਹਾਂ ਨਾ ਹੋਵੇ ਅਤੇ ਹੋਰ ਕਿਸਾਨ ਆਪਣੀ ਫਸਲ ਲੈ ਕੇ ਸਮੇਂ ਸਿਰ ਮੰਡੀ ਵਿਚ ਪਹੁੰਚ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਅਤੇ ਕਿਸਾਨਾਂ ਦੀ ਮਿਹਨਤ ਨਾਲ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਹੈ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਇਸ ਲਈ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਵੇਚਣ ਲਈ ਸੁਚਾਰੂ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਲਈ ਪੀਣ ਵਾਲਾ ਸਾਫ ਪਾਣੀ, ਸਫ਼ਾਈ, ਰੌਸ਼ਨੀ, ਬੈਠਣ ਦੀ ਵਿਵਸਥਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਆਮਦ ਅਤੇ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 8 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1255 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 700 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼-ਸੁਥਰੀ ਫ਼ਸਲ ਲਿਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦਾ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.