IMG-LOGO
ਹੋਮ ਪੰਜਾਬ : ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਤੇ ਕੈਂਪ...

ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਤੇ ਕੈਂਪ ਆਯੋਜਿਤ

ਵਿਧਾਇਕ ਰਜਨੀਸ਼ ਦਹੀਯਾ, ਫੌਜਾ ਸਿੰਘ ਸਰਾਰੀ, ਨਰੇਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

.

Admin user - Oct 09, 2026 05:30 PM
IMG

ਜਗਦੀਸ਼ ਥਿੰਦ 

ਫ਼ਿਰੋਜ਼ਪੁਰ, 09 ਅਕਤੂਬਰ :
ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ, ਦੇਖਭਾਲ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਉਦੇਸ਼ ਨਾਲ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਅੱਜ ਐਮ.ਕੇ. ਪੈਲੇਸ, ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਜ਼ਿਲ੍ਹਾ ਪੱਧਰੀ ਸਮਾਗਮ ਦੀ ਸ਼ੁਰੂਆਤ ਸਕੂਲੀ ਬੱਚਿਆਂ ਵੱਲੋਂ ਸਵਾਗਤਮ ਗੀਤ ਨਾਲ ਕੀਤੀ ਗਈ। 

ਇਸ ਮੌਕੇ ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਵਰਗੇ ਉਪਰਾਲੇ ਬਜ਼ੁਰਗਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਸਮਾਜ ਨੂੰ ਉਨ੍ਹਾਂ ਦੀ ਦੇਖਭਾਲ ਤੇ ਸੇਵਾ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਸਮਾਜ ਵਿੱਚ ਬਜ਼ੁਰਗਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਵਿੱਚ ਕੋਈ ਕਸਰ ਨਾ ਛੱਡਣ।

ਇਸ ਮੌਕੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਸੰਬੋਧਨ ਕਰਦਿਆਂ ਪਰਿਵਾਰ ਅਤੇ ਸਮਾਜ ਵਿੱਚ ਬਜ਼ੁਰਗਾਂ ਦੀ ਅਹਿਮੀਅਤ ਅਤੇ ਨੈਤਿਕ ਕਦਰਾਂ ਕੀਮਤਾਂ ’ਤੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਦੇਖਭਾਲ ਤੇ ਸੰਭਾਲ ਕਰਨਾ ਸਾਡਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ।   

ਇਸ ਮੌਕੇ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੇ ਤਜਰਬੇ, ਸੇਧ ਅਤੇ ਅਸੀਸਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ, ਸੁਰੱਖਿਆ ਅਤੇ ਸਹੂਲਤਾਂ ਪ੍ਰਦਾਨ ਕਰਨਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਇਸ ਮੈਗਾ ਕੈਂਪ ਦੌਰਾਨ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਨੂੰ ਬਜ਼ੁਰਗਾਂ ਦੀ ਸਿਹਤ ਜਾਂਚ, ਈ.ਐਨ.ਟੀ. ਚੈਕਅੱਪ, ਅੱਖਾਂ ਦੀ ਜਾਂਚ, ਕੈਂਸਰ ਸਕ੍ਰੀਨਿੰਗ, ਰੈਗੁਲਰ ਚੈਕਅੱਪ ਆਦਿ ਸਿਹਤ ਸੇਵਾਵਾਂ, ਸੀਨੀਅਰ ਸਿਟੀਜਨ ਕਾਰਡ, ਬਜ਼ੁਰਗਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਸਿਹਤ ਵਿਭਾਗ, ਸੇਵਾ ਕੇਂਦਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ  ਹੈਲਪ ਡੈਸਕ ਲਗਾਏ ਗਏ। 
ਪ੍ਰੋਗਰਾਮ ਦੀ ਸਫ਼ਲਤਾ ਵਿੱਚ ਡੀਏਵੀ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਯੋਗਦਾਨ ਦਿੱਤਾ।

ਇਸ ਮੌਕੇ ਬਜ਼ੁਰਗਾਂ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਜੇਤੂਆਂ ਨੂੰ ਮੁੱਖ ਮਹਿਮਾਨਾਂ ਵੱਲੋਂ ਸਨਮਾਨਿਤ ਕੀਤਾ ਗਿਆ। ਲੋੜਵੰਦਾਂ ਨੂੰ ਵ੍ਹੀਲ ਚੇਅਰ, ਕੰਨਾਂ ਦੀਆਂ ਮਸ਼ੀਨਾਂ ਆਦਿ ਦੀ ਵੰਡ ਕੀਤੀ ਗਈ।
ਇਸ ਮੌਕੇ ਮੈਂਬਰ ਐਸ.ਸੀ. ਕਮਿਸ਼ਨ ਸ. ਗੁਰਪ੍ਰੀਤ ਸਿੰਘ ਇੱਟਾਂਵਾਲੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੁਖਵਿੰਦਰ ਕੌਰ, ਆਪ ਆਗੂ ਸ. ਚੰਦ ਸਿੰਘ ਗਿੱਲ, ਬੀਬੀ ਭੁਪਿੰਦਰ ਕੌਰ, ਮਨਦੀਪ ਸਿੰਘ ਵਾਇਸ ਜ਼ਿਲ੍ਹਾ ਪ੍ਰਧਾਨ (ਯੂਥ ਵਿੰਗ), ਸ਼੍ਰੀ ਹਰੀਸ਼ ਮੋਂਗਾ, ਸ਼੍ਰੀ ਪਰਦੀਪ ਧਵਨ, ਸ਼੍ਰੀ ਹਰੀਸ਼ ਗੋਇਲ ਸਮੇਤ ਹੋਰ ਪਤਵੰਤੇ, ਸਬੰਧਤ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਬਜ਼ੁਰਗ ਆਦਿ ਹਾਜ਼ਰ ਸਨ।

****

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.