IMG-LOGO
ਹੋਮ ਪੰਜਾਬ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਮੰਡੀ ਵਿਖੇ ਝੋਨੇ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਬਲਜੀਤ ਕੌਰ

.

Admin user - Oct 11, 2026 06:19 PM
IMG

ਜਗਦੀਸ਼ ਥਿੰਦ 
ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ:

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੀ ਅਨਾਜ ਮੰਡੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਝੋਰੜ ਪਿੰਡ ਦੇ ਕਿਸਾਨ ਰਸ਼ਪਾਲ ਸਿੰਘ ਪੁੱਤਰ ਬਲਦੇਵ ਸਿੰਘ ਦੀ 100 ਕੁਆਟਿਲ ਝੋਨੇ ਦੀ ਫ਼ਸਲ ਪੰਜਾਬ ਵੇਅਰਹਾਊਸ ਏਜੰਸੀ ਰਾਹੀਂ ਐਮ.ਐਸ.ਪੀ. ਰੇਟ 2461/- ਰੁਪਏ ’ਤੇ ਖਰੀਦ ਕਰਕੇ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਸੁੱਕਾ ਕੇ ਅਤੇ ਸਰਕਾਰੀ ਨਿਯਮਾਂ ਅਨੁਸਾਰ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਜਿਵੇ ਜਿਵੇ ਝੋਨੇ ਦੀ ਖਰੀਦ ਕੀਤੀ ਜਾਵੇਗੀ ਨਾਲ ਦੀ ਨਾਲ ਝੋਨੇ ਦੀ ਲਿਫਟਿੰਗ ਕਰਵਾ ਦਿੱਤੀ ਜਾਵੇਗੀ, ਤਾਂ ਜੋ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆਵਾਂ ਨਾ ਪੇਸ਼ ਆਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਫ਼ਸਲ ਦੀ ਖਰੀਦ ਤੋਂ ਬਾਅਦ ਲਿਫ਼ਟਿੰਗ ਨੂੰ ਵੀ ਨਿਰਵਿਘਨ ਬਣਾਇਆ ਜਾਵੇ।

ਇਸ ਮੌਕੇ ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਸ. ਜਗਦੇਵ  ਸਿੰਘ  ਬਾਂਮ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਸ੍ਰੀ ਜਸ਼ਨਜੀਤ ਸਿੰਘ ਬਰਾੜ, ਆੜਤੀਆ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ, ਸੈਕਟਰੀ ਮਨਦੀਪ ਰਹੇਜਾ, ਸੁਪਰਵਾਈਜ਼ਰ ਅਮਨਦੀਪ ਸਿੰਘ, ਵਿਕਾਸ ਕੁਮਾਰ, ਵਿਪਨ ਕੁਮਾਰ, ਅਜੈ ਪਰੀਕ, ਸੁਖਪਾਲ ਸਿੰਘ, ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ, ਪੀ.ਏ. ਅਰਸ਼ ਸਿੱਧੂ, ਪੀ.ਏ. ਸ਼ਿੰਦਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਂਇੰਦੇ, ਮਲੋਟ ਵਾਸੀ ਆਦਿ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.