IMG-LOGO
ਹੋਮ ਪੰਜਾਬ : ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ...

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ

ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ

.

Admin user - Oct 11, 2026 08:23 PM
IMG

ਜਗਦੀਸ਼ ਥਿੰਦ 
ਕੋਟਕਪੂਰਾ/ਫ਼ਰੀਦਕੋਟ 11 ਅਕਤੂਬਰ 

ਜੈਨ ਜੀ/ਕਾਕਰੋਚ ਜਨਤਾ ਪਾਰਟੀ ਵੱਲੋਂ ਵੋਟ ਚੋਰੀ ਦੇ ਖਿਲਾਫ  ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ, ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਨ ਲਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਦੇ ਹੋਏ ਦਿੱਲੀ ਪੁਲਿਸ ਦੇ ਮੁਲਾਜ਼ਮ ਕਥਿਤ ਤੌਰ ਤੇ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰੂ ਘਰ ਦੇ ਅੰਦਰ ਦਾਖ਼ਲ ਹੋਏ ਜਿਸ ਦੀ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਇੱਕ ਪਵਿੱਤਰ ਥਾਂ ਹੈ, ਜਿੱਥੇ ਜਾਣ ਲਈ ਇੱਕ ਮਰਿਆਦਾ ਹੁੰਦੀ ਹੈ, ਜਿਸ ਨੂੰ ਦਿੱਲੀ ਪੁਲਿਸ ਨੇ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਬੁਨਿਆਦੀ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਦੀ ਬਜਾਏ ਹਿਰਾਸਤ 'ਚ ਲਿਆ ਜਾ ਰਿਹਾ ਹੈ ਅਤੇ ਜੇਲ੍ਹਾਂ 'ਚ ਡੱਕਿਆ ਜਾ ਰਿਹਾ ਹੈ। ਜੋ ਕਿ ਬੇਹਦ ਨਿੰਦਣਯੋਗ ਹੈ। 
ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਨੌਜਵਾਨ ਦੇਸ਼ ਵਿਰੋਧੀ ਨਹੀਂ ਹਨ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.